ਮਾਨ ਨੇ ਆਪਣੇ ਗ੍ਰਹਿ ਵਿਧਾਨ ਸਭਾ ਹਲਕਾ ਧੂਰੀ ਵਿੱਚ ’ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ
ਸੰਗਰੂਰ, 28 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ‘‘ਜਲਦੀ ਹੀ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ। ’’ ਸ: ਮਾਨ ਅੱਜ ‘ਆਪ’ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਆਪਣੇ (ਮਾਨ) ਹਲਕੇ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਸਬਸਿਡੀ ਤੋਂ 6000-7000 ਕਰੋੜ ਰੁਪਏ ਬਚਾਏਗੀ। ਇਸ ਪੈਸੇ ਨਾਲ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਸਿਰਫ 5500 ਕਰੋੜ ਦੀ ਲੋੜ ਹੈ, ਪਰੰਤੂ ਅਸੀਂ ਜ਼ਿਆਦਾ ਬੱਚਤ ਕਰ ਰਹੇ ਹਾਂ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਹੋਰ ਸਹੂਲਤਾਂ ਮਿਲ ਸਕੇ। ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ।
ਰਾਘਵ ਚੱਢਾ ਨੇ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ, ਸਾਹਨੇਵਾਲ ’ਚ ਕੀਤਾ ਰੋਡ ਸ਼ੋਅ
ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਾਡੀਆਂ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹਰ ਨੌਕਰੀ ਯੋਗਤਾ ਦੇ ਆਧਾਰ ’ਤੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਦੇ ਇੱਕ ਪਿੰਡ ਕਰੰਡੀ ਦੇ 40 ਲੋਕਾਂ ਨੂੰ ‘ਆਪ’ਸਰਕਾਰ ਵਿੱਚ ਸਰਕਾਰੀ ਨੌਕਰੀਆਂ ਮਿਲੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਘਰ-ਘਰ ਬਿਜਲੀ ਮੁਫ਼ਤ ਹੈ। ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਲਈ ਦਿਨ ਵੇਲੇ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੀਆ ਹੈ ਜਿਸ ਦਾ ਨਾਂ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਹੈ। ਮਾਨ ਨੇ ਕਿਹਾ ਕਿ ਹਰੇ ਕਾਰਡ, ਨੀਲੇ ਕਾਰਡ, ਲਾਲ ਕਾਰਡ ਅਤੇ ਪੀਲੇ ਕਾਰਡ ਨਾਲ ਗਰੀਬੀ ਦੂਰ ਨਹੀਂ ਕੀਤੀ ਜਾ ਸਕਦੀ, ਬਲਕਿ ਸਿੱਖਿਆ ਰਾਹੀਂ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ਵਿੱਚ ਬਦਲ ਰਹੇ ਹਨ ਜਿੱਥੇ ਗਰੀਬਾਂ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ। ਇਸੇ ਤਰ੍ਹਾਂ ਅਸੀਂ ਆਮ ਆਦਮੀ ਕਲੀਨਿਕ ਵੀ ਖੋਲ੍ਹ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖਿਲਾਫ਼ ਇਕੱਲੇ ਲੜ ਰਹੇ ਹਨ। ਉਹ ਆਪਣੇ ਸੂਬੇ ਅਤੇ ਲੋਕਾਂ ਦੇ ਹੱਕਾਂ ਲਈ ਪੰਜਾਬ ਦੇ ਰਾਜਪਾਲ ਅਤੇ ਹਰ ਵਿਰੋਧੀ ਨਾਲ ਲੜ ਰਹੇ ਹਨ।
ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ 13 ਹੋਰ ਹੱਥ ਅਤੇ ਆਵਾਜ਼ਾਂ ਦੇ ਕੇ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕ ਕ੍ਰਾਂਤੀਕਾਰੀ ਹਨ ਅਤੇ ਮਾਨ ਨੂੰ ਉਨ੍ਹਾਂ ’ਤੇ ਪੂਰਾ ਭਰੋਸਾ ਹੈ। ਮਾਨ ਨੇ ਕਿਹਾ ਕਿ ਸੰਗਰੂਰ ਖ਼ਾਸ ਕਰਕੇ ਧੂਰੀ ਉਨ੍ਹਾਂ ਲਈ ਖ਼ਾਸ ਹੈ। ਉਨ੍ਹਾਂ ਕਿਹਾ ਕਿ 2014 ਅਤੇ 2019 ਵਿੱਚ ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਵਿੱਚ ਭੇਜਿਆ ਸੀ। 2022 ਵਿੱਚ ਧੂਰੀ ਦੇ ਲੋਕਾਂ ਨੇ ਮੈਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਉਹ ਧੂਰੀ ਅਤੇ ਇੱਥੋਂ ਦੇ ਲੋਕਾਂ ਦੇ ਨੁਮਾਇੰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਗ੍ਰਹਿ ਹਲਕੇ ਦੇ ਵਿਕਾਸ ਲਈ ਹਮੇਸ਼ਾ ਪਹਿਲ ਦੇਣਗੇ। ਮਾਨ ਨੇ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ’ਤੇ ਭਰੋਸਾ ਕਰਦੇ ਹਨ, ਉਹ ਕ੍ਰਾਂਤੀਕਾਰੀ ਲੋਕ ਹਨ, ਉਹ ਇੱਕ ਵਾਰ ਫਿਰ ਇਤਿਹਾਸ ਰਚਣਗੇ ਅਤੇ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਸੰਸਦ ’ਚ ਭੇਜਣਗੇ।
ਰਾਠੌੜ ਭਾਈਚਾਰੇ ਵੱਲੋਂ ਜਥੇਦਾਰ ਖੁੱਡੀਆਂ ਨੂੰ ਸਮਰਥਨ ਦੇਣ ਦਾ ਐਲਾਨ
ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਦੋਂ ਉਹ ਰੋਜ਼ਾਨਾ 30 ਦੇ ਕਰੀਬ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕ ਮਾਨ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਖ਼ੁਦ ਹੀ ਬੋਲ ਕੇ ਦੱਸਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਆਪਣਾ ਪੁੱਤ ਅਤੇ ਭਰਾ ਸਮਝ ਕੇ ਵੋਟ ਪਾਉਣ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਅਵਾਜ਼ ਸੰਸਦ ਵਿਚ ਬੁਲੰਦ ਕਰਾਂਗਾ।
Share the post "ਭਗਵੰਤ ਮਾਨ ਦਾ ਵੱਡਾ ਐਲਾਨ:ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ"