Chandigarh News:ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਦੇ ਨਾਲ 20 ਮਾਰਚ ਨੂੰ 10:30 ਵਜੇ ਪੁਲਿਸ ਲਾਈਨ, ਲੁਧਿਆਣਾ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ।
ਇਹ ਵੀ ਪੜ੍ਹੋ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਸ ਲੋਕ ਅਦਾਲਤ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਦਾ ਸਾਹਮਣਾ ਕਰਨ ਵਾਲੀਆਂ ਔਰਤਾਂ ਆਪਣੀ ਸ਼ਿਕਾਇਤ ਦੇ ਨਿਪਟਾਰੇ ਲਈ ਸਿੱਧੇ ਤੌਰ ‘ਤੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਸਪੈਸ਼ਲ ਡੀਜੀਪੀ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਨਾਲ ਸੰਪਰਕ ਕਰ ਸਕਦੀਆਂ ਹਨ।ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਦੇ ਜਲਦ ਹੱਲ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ। ਪੁਲਿਸ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੌਜੂਦ ਰਹਿਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





