Canada ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਲਾਤਾਂ ‘ਚ ਮੌ+ਤ, ਪੰਜਾਬੀ ਨੌਜਵਾਨ ‘ਤੇ ਕ+ਤ+ਲ ਦਾ ਇਲਜਾਮ

Date:

spot_img

Sangrur News: ਕੈਨੇਡਾ ਦੇ ਵਿੱਚ ਇੱਕ ਪੰਜਾਬਣ ਮੁਟਿਆਰ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸੰਗਰੂਰ ਨਾਲ ਸੰਬੰਧਿਤ ਅਮਨਪ੍ਰੀਤ ਕੌਰ ਸੈਣੀ (27 ਸਾਲ) ਦੇ ਕਤਲ ਦੇ ਇਲਜਾਮ ਇੱਕ ਪੰਜਾਬੀ ਨੌਜਵਾਨ ਉਪਰ ਲੱਗੇ ਹਨ, ਜੋ ਕਿ ਇੱਕ ਟੈਕਸੀ ਚਲਾਉਂਦਾ ਹੈ। ਕੈਨੇਡਾ ਦੀ ਰੋਇਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਅਮਨਪ੍ਰੀਤ ਕੌਰ ਅਤੇ ਉਸ ਦੀ ਵੱਡੀ ਭੈਣ ਕੈਨੇਡਾ ਦੇ ਓਂਟਾਰੀਓ ਸੂਬੇ ਦੇ ਵਿੱਚ ਰਹਿੰਦੀਆਂ ਹਨ। ਵੱਡੀ ਭੈਣ ਪੀਆਰ ਹੋ ਚੁੱਕੀ ਹੈ ਜਦਕਿ ਅਮਨਪ੍ਰੀਤ ਕੌਰ ਹਾਲੇ ਵਰਕ ਪਰਮਿਟ ‘ਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ  Police ਵੱਲੋਂ SPA ਸੈਂਟਰਾਂ ‘ਤੇ ਛਾਪੇਮਾਰੀ; ਅੱਧੀ ਦਰਜ਼ਨ ਲੜਕੀਆਂ ਬਰਾਮਦ, ਮਾਲਕਾਂ ‘ਤੇ ਪਰਚੇ ਦਰਜ਼

ਕੈਨੇਡਾ ਤੋਂ ਆਈਆਂ ਮੁਢਲੀਆਂ ਰਿਪੋਰਟਾਂ ਦੇ ਮੁਤਾਬਿਕ ਅਮਨਪ੍ਰੀਤ ਕੌਰ ਦੀ ਲਾਸ਼ ਉਂਟਾਰੀਓ ਦੇ ਚਾਰਲਿਸ ਡੇਲੀ ਪਾਰਕ ਵਿੱਚੋਂ ਬਰਾਮਦ ਹੋਈ ਹੈ, ਜਿਸ ਦੇ ਸਰੀਰ ਉੱਪਰ ਕਾਫੀ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਸ ਦੀ ਮੌਤ ਨੂੰ ਕਤਲ ਕਰਾਰ ਦਿੰਦਿਆਂ ਵੱਡੀ ਭੈਣ ਨੇ ਕੈਨੇਡੀਅਨ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪੜਤਾਲ ਵਿੱਢ ਦਿੱਤੀ ਹੈ। ਇਸ ਕਤਲ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਪੰਜਾਬੀ ਨੌਜਵਾਨ ਮਨਪ੍ਰੀਤ ਸਿੰਘ ਉੱਪਰ ਸ਼ੱਕ ਹੈ। ਫਿਲਹਾਲ ਵਧੇਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...