ਬਠਿੰਡਾ, 9 ਅਗਸਤ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ-ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਆਰ.ਬੀ.ਡੀ.ਏ.ਵੀ. ਸਕੂਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਤਰਕਰੀਬਨ 150 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਮਹਿਮਾਨਾਂ ਵਜੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ, ਨਾਮਵਰ ਗੀਤਕਾਰ ਜਨਕ ਰਾਜ ਸ਼ਰਮੀਲਾ ਅਤੇ ਪ੍ਰਿੰਸੀਪਲ ਆਰ.ਪੀ.ਸੀ. ਕਾਲਜ ਬਹਿਮਣ ਦੀਵਾਨਾ ਜਸਵਿੰਦਰ ਸਿੰਘ ਸੰਧੂ ਅਤੇ ਡੀਏਵੀ ਸਕੂਲ ਦੇ ਪ੍ਰਿੰਸੀਪਲ ਮੈਡਮ ਅਨੁਰਾਧਾ ਭਾਟੀਆ ਸ਼ਾਮਿਲ ਹੋਏ।ਇਸ ਮੌਕੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਭਾਸ਼ਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸੇਧ ਦੇਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ
ਉਨ੍ਹਾਂ ਇਹ ਵੀ ਕਿਹਾ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਸਿਖਰ ’ਤੇ ਲੈ ਜਾਣ ਲਈ ਇਤਿਹਾਸਕ ਕਦਮ ਚੁੱਕੇ ਨੇ ਜੋ ਅੱਗੇ ਵੀ ਜਾਰੀ ਰਹਿਣਗੇ। ਇਸ ਦੌਰਾਨ ਜਨਕ ਸ਼ਰਮੀਲਾ ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਜਸਵਿੰਦਰ ਸਿੰਘ ਸੰਧੂ ਨੇ ਵਿਦਿਆਰਥੀ ਜੀਵਨ ਵਿੱਚ ਅਜਿਹੇ ਮੁਕਾਬਲਿਆਂ ਦੀ ਮਹਤੱਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ।ਸਾਹਿਤ ਸਿਰਜਣ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਉੱਘੇ ਕਵੀ ਅਮਰਜੀਤ ਜੀਤ, ਸਾਹਿਤਕਾਰ ਲਾਭ ਸਿੰਘ ਸੰਧੂ ਅਤੇ ਆਰ. ਪੀ. ਸੀ. ਕਾਲਜ ਬਹਿਮਣ ਦੀਵਾਨਾ ਵਿਖੇ ਸੇਵਾ ਨਿਭਾ ਰਹੇ ਪੰਜਾਬੀ ਦੇ ਸਹਾਇਕ ਪ੍ਰੋਫੈਸਰ ਸੰਦੀਪ ਸਿੰਘ ਮੋਹਲਾਂ ਮੌਜੂਦ ਸਨ।
ADC ਨੇ ਫਾਈਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਪ੍ਰੋਫੈਸਰ ਮਨੋਨੀਤ ਮੁਖੀ ਸੰਗੀਤ ਵਿਭਾਗ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ, ਡਾ. ਪੂਜਾ ਗੋਸਵਾਮੀ ਮੁਖੀ ਸੰਗੀਤ ਵਿਭਾਗ ਐੱਸ.ਐੱਸ.ਡੀ. ਗਰਲਜ ਕਾਲਜ ਬਠਿੰਡਾ ਅਤੇ ਡਾ. ਨੀਤੂ ਅਰੋੜਾ ਨਾਮਵਰ ਸ਼ਾਇਰਾ ਤੇ ਸਹਾਇਕ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਨੇ ਕੀਤੀ।ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਦੇ ਵਿਕਰੀ ਕੇਂਦਰ ਇੰਚਾਰਜ ਸੁਖਮਨੀ ਸਿੰਘ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਮੁਕਾਬਲੇ ਲਈ ਪੋਸਟਰ ਡਿਜ਼ਾਈਨਰ ਗੁਰਨੂਰ ਸਿੰਘ ਨੇ ਤਿਆਰ ਕੀਤਾ। ਮੁਕਾਬਲਿਆਂ ਦੌਰਾਨ ਜ਼ਿਲ੍ਹਾ ਭਾਸ਼ਾ ਵਿਭਾਗ, ਬਠਿੰਡਾ ਤੋਂ ਸ਼੍ਰੀ ਅਨਿਲ ਕੁਮਾਰ, ਸ਼ੁਭਮ ਕੁਮਾਰ ਅਤੇ ਮੇਜ਼ਬਾਨ ਸਕੂਲ ਦਾ ਸਟਾਫ਼ ਹਾਜ਼ਰ ਰਿਹਾ।
Share the post "ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ"