Friday, May 1, 2026
spot_img
spot_img

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ ਦਾ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਜੌੜਾਮਾਜਰਾ

Date:

spot_img

ਚੰਡੀਗੜ੍ਹ, 23 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ ’ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

MBBS ਦੀ ਵਿਦਿਆਰਥਣ ਨੇ ਮੈਡੀਕਲ ਕਾਲਜ਼ ਦੇ ਹੋਸਟਲ ਵਿਚ ਕੀਤੀ ਆਤਮਹੱ+ਤਿਆ

ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡਿਟਾਂ ਨੂੰ ਪ੍ਰਤੀ ਕੈਡਿਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ। ਚੇਤਨ ਸਿੰਘ ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜੁਲਾਈ, 2012 ਤੋਂ 1 ਜਨਵਰੀ, 2014 ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ ’ਤੇ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੇਹਰਾਦੂਨ ਦੀ ਵੈੱਬਸਾਈਟ www.rimc.gov.in ’ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

ਬੈੱਡ ’ਤੇ ਪਈ 10 ਸਾਲਾਂ ਬੱਚੀ ਨੂੂੰ ਸੱਪ ਨੇ ਡੱਸਿਆ, ਜਨਮ ਦਿਨ ਵਾਲੇ ਦਿਨ ਹੀ ਹੋਈ ਮੌ+ਤ

ਭੁਗਤਾਨ ਪ੍ਰਾਪਤ ਹੋਣ ’ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ।ਇਸੇ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਨੇ ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨਸੂਚਿਤ ਜਾਤੀ/ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸ-ਪੋਰਟ ਸਾਈਜ਼ ਤਸਵੀਰਾਂ, ਜਿਸ ਸੰਸਥਾ ਵਿੱਚ ਬੱਚਾ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਮਿਤੀ ਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਦੋਵੇਂ ਪਾਸੇ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੁਕੰਮਲ ਅਰਜ਼ੀਆਂ 30 ਸਤੰਬਰ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

 

Share post:

spot_img

Popular

More like this
Related

Chandigarh News : ਅਸਥਾਈ ਤੌਰ ‘ਤੇ ਰੋਕੀ ਗਈ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਾਰਵਾਈ

Chandigarh News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ...

Chandigarh News : ‘ਮਜ਼ਦੂਰ ਦਿਵਸ’ ਮੌਕੇ ਵਿਸ਼ੇਸ਼ ਸੈਸ਼ਨ ਨੂੰ ਵੜਿੰਗ ਨੇ ਬਹੁਤ ਦੇਰੀ ਨਾਲ ਚੁੱਕਿਆ ਕਦਮ

Chandigarh News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

Punjab ਦੇ ਮਸ਼ਹੂਰ ਢਾਬੇ ‘ਤੇ ਤੜਕਸਾਰ ਚੱਲੀਆਂ ਗੋ/ਲੀ/ਆਂ; ਪੁਲਿਸ ਵੱਲੋਂ ਜਾਂਚ ਸ਼ੁਰੂ

Nabha News: Punjab ਦੇ ਇੱਕ ਮਸ਼ਹੂਰ ਢਾਬੇ ‘ਤੇ ਤੜਕਸਾਰ...

‘India’s Strongest Man’ AAP ਵਿਚ ਹੋਇਆ ਸ਼ਾਮਲ, CM ਦੇ OSD ਨੇ ਕੀਤਾ ਸਵਾਗਤ

Chandigarh  News: 'India's Strongest Man';  ਪੰਜਾਬ ਦੇ ਨੌਜਵਾਨਾਂ ਲਈ...