👉ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਕਰਵਾਇਆ ਚੌਥਾ ਫਿਲਮ ਫੈਸਟੀਵਲ
ਬਠਿੰਡਾ, 8 ਦਸੰਬਰ :ਪੂਰੀ ਦੁਨੀਆਂ ਵਿੱਚ ਪੰਜਾਬੀਆਂ ਨੇ ਫਿਲਮੀ ਅਤੇ ਸੰਗੀਤ ਜਗਤ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਲਵੰਤ ਗਾਰਗੀ ਐਡੋਟੋਰੀਅਮ ਵਿੱਚ ਬਠਿੰਡਾ ਫਿਲਮ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਚੌਥੇ ਫਿਲਮ ਫੈਸਟੀਵਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਜਗਸੀਰ ਸਿੰਘ ਅਤੇ ਚੇਅਰਮੈਨ ਨੀਲ ਗਰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਹ ਵੀ ਪੜ੍ਹੋ ਡੂੰਗੀ ਸਾਜਿਸ਼ ਤਹਿਤ ਸਿੰਘ ਸਾਹਿਬਾਨ ਦੀ ਸਖਸ਼ੀਅਤ ਤੇ ਦੂਸ਼ਣਬਾਜੀ ਲਗਾਕੇ ਬਦਨਾਮ ਕਰਨਾ ਅੱਤ ਨਿੰਦਾਯੋਗ:ਜਥੇ ਵਡਾਲਾ
ਕਰਵਾਏ ਗਏ ਇਸ ਫਿਲਮ ਐਂਡ ਮਿਊਜਿਕ ਐਵਾਰਡ 2024 ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੀਆਂ ਪੰਜਾਬੀ ਫਿਲਮਾਂ ਸਾਡੀ ਨਿੱਜੀ ਜ਼ਿੰਦਗੀ ਨਾਲ ਖ਼ਾਸ ਸਬੰਧ ਰੱਖਦੀਆਂ ਹਨ। ਉਨਾ ਆਮ ਲੋਕਾਂ ਨੂੰ ਅਪੀਲ ਕਰਦੇ ਆ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੀਆਂ ਪੰਜਾਬੀ ਫਿਲਮਾਂ ਆਪਣੇ ਪਰਿਵਾਰ ਸਮੇਤ ਬੱਚਿਆਂ ਨੂੰ ਜਰੂਰ ਦਿਖਾਓ ਤਾਂ ਜੋ ਉਹਨਾਂ ਨੂੰ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ SKM News: 101 ਕਿਸਾਨਾਂ ਨੇ ਮੁੜ ਕੀਤਾ ਦਿੱਲੀ ਵੱਲ ਕੂਚ, ਬਾਰਡਰ ’ਤੇ ਅੱਗੇ ਡਟੀ ਹਰਿਆਣਾ ਪੁਲਿਸ, ਮਾਹੌਲ ਤਨਾਅਪੂਰਨ
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਰਵਾਏ ਗਏ ਇਸ ਫਿਲਮ ਫੈਸਟੀਵਲ ਦੀ ਸਾਰੀ ਟੀਮ ਨੂੰ ਵਧਾਈ ਦਿੰਦਿਆ ਕਿਹਾ ਕਿ ਅੱਜ ਕਲਾਕਾਰਾਂ ਨੇ ਸਾਬਿਤ ਕਰ ਦਿੱਤਾ ਕਿ ਪੰਜਾਬ ਦੇ ਕਲਾਕਾਰਾਂ ਵਿੱਚ ਬਹੁਤ ਦਮ ਹੈ, ਜੋ ਕਿ ਦੁਨੀਆਂ ਦੇ ਨਕਸ਼ੇ ‘ਤੇ ਆਪਣੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਫਿਲਮ ਫੈਸਟੀਵਲ ਦੌਰਾਨ ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਆਈਆਂ ਸ਼ਾਰਟ ਫਿਲਮਾਂ ਦੇ ਪ੍ਰੀਮੀਅਰ ਵੀ ਕੀਤੇ ਗਏ।ਇਸ ਮੌਕੇ ਫੈਸਟੀਵਲ ਦੇ ਡਾਇਰੈਕਟਰ ਰਣਜੀਤ ਸਿੰਘ ਸੰਧੂ, ਪੰਜਾਬੀ ਕਲਾਕਾਰ ਹਰਸਿਮਰਨ ਤੋਂ ਇਲਾਵਾ ਪੰਜਾਬੀ ਫਿਲਮ ਜਗਤ ਦੀਆਂ ਪ੍ਰਮੁੱਖ ਹਸਤੀਆਂ ਤੇ ਹੋਰ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK