WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਫ਼ਿਰੋਜ਼ਪੁਰ

ਪੰਜਾਬੀਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਹੁਣ ਮੁੜ ਦੇਸ਼ ਨੂੰ ਬਚਾਉਣ ਲਈ 1 ਜੂਨ ਨੂੰ ਅਪਣਾ ਯੋਗਦਾਨ ਪਾਉਣ: ਕੇਜਰੀਵਾਲ

ਆੜ੍ਹਤੀਆਂ ਨੂੰ ਕਿਹਾ – ਮੋਦੀ ਜੀ ਤੁਹਾਨੂੰ ਵਿਚੋਲੇ ਕਹਿੰਦੇ ਹਨ, ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ, ਤੁਹਾਡੇ ਲਈ ਸਾਡੇ ਮਨ ਵਿਚ ਬਹੁਤ ਮਾਨ-ਸਨਮਾਨ ਹੈ

ਫ਼ਿਰੋਜ਼ਪੁਰ, 26 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕੇਜਰੀਵਾਲ ਨਾਲ ਮੀਟਿੰਗ ਵਿੱਚ ‘ਆਪ’ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਫ਼ਿਰੋਜ਼ਪੁਰ ਤੋਂ ‘ਆਪ’ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੀ ਹਾਜ਼ਰ ਸਨ।ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆੜ੍ਹਤੀਆਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਵਿਚੋਲਾ ਕਹਿੰਦੇ ਹਨ। ਪਰ ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਇੱਕ ਸਾਲ ਪਹਿਲਾਂ ਪੰਜਾਬ ਆਇਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਜਲੰਧਰ, ਲੁਧਿਆਣਾ, ਮੋਹਾਲੀ ਸਮੇਤ ਕਈ ਸ਼ਹਿਰਾਂ ਦੇ ਵਪਾਰੀਆਂ ਨਾਲ ਕਈ ਘੰਟੇ ਮੀਟਿੰਗਾਂ ਕੀਤੀਆਂ ਅਤੇ ਮੈਂ ਖ਼ੁਦ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੋਟ ਕੀਤੀਆਂ।

ਗੁਰਦਾਸਪੁਰ ’ਚ ਵਾਪਰੀ ਵੱਡੀ ਘਟਨਾ, ਮਾਮੂਲੀ ਵਿਵਾਦ ਤੋਂ ਬਾਅਦ ਆੜਤੀ ਨੇ ਮਾਰੀ ਟਰੱਕ ਡਰਾਈਵਰ ਨੂੰ ਗੋ+ਲੀ

ਮੇਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵਾਰ ਵਪਾਰਕ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੇ ਆਧਾਰ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ’ਵਨ ਟਾਈਮ ਸੈਟਲਮੈਂਟ’ ਸਕੀਮ ਵਰਗੇ ਕਈ ਅਹਿਮ ਫ਼ੈਸਲੇ ਲਏ।ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਇੰਡਸਟਰੀ ਦੀ ਹਾਲਤ ਬਹੁਤ ਖ਼ਰਾਬ ਸੀ। ਪੰਜਾਬ ਦੀ ਇੰਡਸਟਰੀ 75 ਸਾਲਾਂ ਤੋਂ ਭਾਈ-ਭਤੀਜਾਵਾਦ ਦਾ ਸ਼ਿਕਾਰ ਰਹੀ ਹੈ। ਵਪਾਰੀ ਰਾਜ ਛੱਡ ਕੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਰਾਜਾਂ ਵਿੱਚ ਜਾ ਰਹੇ ਸਨ, ਪਰ ਪਿਛਲੇ ਦੋ ਸਾਲਾਂ ਤੋਂ ਉਦਯੋਗਾਂ ਦਾ ਰਾਜ ਛੱਡਣ ਦਾ ਰੁਝਾਨ ਘੱਟ ਹੋ ਗਿਆ ਹੈ ਅਤੇ ਉਹ ਵਾਪਸ ਪੰਜਾਬ ਆ ਰਹੇ ਹਨ। ਪੰਜਾਬ ਵਿੱਚ ਦੋ ਸਾਲਾਂ ਵਿੱਚ 56,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ। ਉਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਲਈ ਮੈਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ। ਅਸੀਂ ਤੁਹਾਨੂੰ ਸਾਡੇ ਹੱਥ ਮਜ਼ਬੂਤ ਕਰਨ ਲਈ ਬੇਨਤੀ ਕਰਦੇ ਹਾਂ।

ਪੰਥਕ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦੀ ਚੋਣ ਮੁਹਿੰਮ ਵੀ ਲੋਕ ਲਹਿਰ ਬਣਨ ਲੱਗੀ

ਜੇਕਰ ਤੁਸੀਂ ਸਾਨੂੰ 13 ਸੀਟਾਂ ਦਿੰਦੇ ਹੋ ਤਾਂ ਕੇਂਦਰ ਵਿਚ ਸਾਡੀ ਤਾਕਤ ਵਧ ਜਾਵੇਗੀ। ਫਿਰ ਪੰਜਾਬ ਦੇ ਫ਼ੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ। ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਰੋਕ ਲਏ ਹਨ। ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਅਸੀਂ ਲੋਕ ਸਭਾ ਵਿਚ ਕਮਜ਼ੋਰ ਹਾਂ।ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਇਸੇ ਲਈ ਅੱਜ ਮੈਂ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਤੁਹਾਡੇ ਵਿਚਕਾਰ ਆਇਆ ਹਾਂ। ਜੇਕਰ ਅਸੀਂ ਇਸ ਵਾਰ ਨਰਿੰਦਰ ਮੋਦੀ ਨੂੰ ਨਾ ਹਰਾਇਆ ਤਾਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਨਹੀਂ ਬਚੇਗਾ।ਉਨ੍ਹਾਂ ਕਿਹਾ ਕਿ ਭਾਰਤ ਦੀ ਇਹ ਚੋਣ ਤਾਨਾਸ਼ਾਹੀ ਢੰਗ ਨਾਲ ਕਰਵਾਈ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਮੈਨੂੰ ਅਤੇ ਮੇਰੀ ਪਾਰਟੀ ਦੇ ਤਿੰਨ ਵੱਡੇ ਨੇਤਾ ਸੰਜੇ ਸਿੰਘ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ ਸੀ। ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਅਤੇ ਐਨਸੀਪੀ ਨੂੰ ਤੋੜ ਦਿੱਤਾ। ਜਦੋਂ ਕਿ ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ। ਜਿਸਦੇ ਚੱਲਦੇ 1 ਜੂੁਨ ਨੂੰ ਵੋਟ ਪਾ ਕੇ ਭਾਜਪਾ ਨੂੰ ਚੱਲਦਾ ਕੀਤਾ ਜਾਵੇ।

Related posts

ਸੁਖਬੀਰ ਬਾਦਲ ਪਹਿਲਾਂ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਝਿਆ ਜਾਣਾ: ਭਗਵੰਤ ਮਾਨ

punjabusernewssite

ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਪ੍ਰਚਾਰ ਕਰਕੇ ਲਾਲਜੀਤ ਭੁੱਲਰ ਲਈ ਵੋਟਰਾਂ ਤੋਂ ਮੰਗਿਆ ਸਾਥ

punjabusernewssite

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

punjabusernewssite