Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਹਰਦੀਪ ਸਿੰਘ ਮੁੰਡੀਆਂ

Date:

spot_img

👉79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ
Gurdaspur News:ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦੇ ਬੁੱਤ ਅਤੇ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੇ ਪੰਜਾਬ ਤੇ ਦੇਸ਼ ਨੂੰ ਵੱਡੇ ਨਾਮੀ ਖਿਡਾਰੀ ਤੇ ਲੇਖਕ ਅਤੇ ਸੈਨਿਕ ਦਿੱਤੇ ਹਨ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ ‘ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡਾ’ ਬਣਾਇਆ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਇਸ ਤੋਂ ਇਲਾਵਾ 21 ਕਰੋੜ ਰੁਪਏ ਦੀ ਲਾਗਤ ਨਾਲ ਤਿੱਬੜੀ ਰੋਡ ‘ਤੇ ਅੰਡਰ ਰੇਲਵੇ ਬਰਿੱਜ ਬਣਾਇਆ ਗਿਆ ਹੈ। ਦੀਨਾਨਗਰ ਵਿਖੇ 9 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਅਤੇ ਸਬ-ਤਹਿਸੀਲ ਦਾ ਦਫ਼ਤਰ ਬਣਾਇਆ ਗਿਆ ਹੈ। ਕਲਾਨੌਰ ਵਿਖੇ 6.61 ਕਰੋੜ ਅਤੇ ਬਟਾਲਾ ਵਿਖੇ 11 ਕਰੋੜ ਰੁਪਏ ਦਾ ਨਵਾਂ ਤਹਿਸੀਲ ਕੰਪਲੈਕਸ ਬਣਾਏ ਗਏ ਹਨ ਜੋ ਜਲਦ ਲੋਕ ਅਰਪਣ ਕੀਤੇ ਜਾਣਗੇ। ਨਬੀਪੁਰ ਡਰੇਨ ਨੂੰ 5.70 ਕਰੋੜ ਰੁਪਏ ਦੀ ਲਾਗਤ ਨਾਲ ਪੱਕਿਆਂ ਕੀਤਾ ਗਿਆ ਹੈ। ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਸਹੂਲਤਾਂ ਉੱਪਰ 31 ਕਰੋੜ ਰੁਪਏ ਤੋਂ ਵੱਧ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 62 ਆਮ ਆਦਮੀ ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ। ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸ਼ੁਰੂ ਕਰਕੇ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖ਼ੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਟੇਡੀਅਮ ਵਿਖੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੀ ਉਨ੍ਹਾਂ ਦੇ ਨਾਲ ਸਨ। ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਟੀਮ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਕੈਬਨਿਟ ਮੰਤਰੀ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਮੁਹੱਈਆ ਕਰਵਾਏ ਗਏ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਅਜ਼ਾਦੀ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਿਯੁਕਤ ਹੋਏ 18 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸ੍ਰੀ ਆਦਿੱਤਯ ਵੱਲੋਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਹਰਦੀਪ ਸਿੰਘ ਮੁੰਡੀਆਂ ਦੀ ਧਰਮ ਪਤਨੀ ਸ੍ਰੀਮਤੀ ਸਿਮਰਦੀਪ ਕੌਰ, ਬੇਟਾ ਜਸ਼ਨਦੀਪ ਸਿੰਘ, ਬੇਟੀਆਂ ਅਗਮਦੀਪ ਕੌਰ, ਅਰਸ਼ਦੀਪ ਕੌਰ, ਕੋਮਲਦੀਪ ਕੌਰ ਤੇ ਭਤੀਜਾ ਪ੍ਰਿੰਸ ਸੈਣੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਅਜ਼ਾਦੀ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸ. ਨਾਨਕ ਸਿੰਘ, ਐੱਸ.ਐੱਸ.ਪੀ. ਸ੍ਰੀ ਆਦਿੱਤਯ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਜੋਬਨ ਰੰਧਾਵਾ, ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਸ. ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐੱਸ.ਪੀ. ਜੁਗਰਾਜ ਸਿੰਘ, ਆਰ.ਟੀ.ਏ. ਨਵਜੋਤ ਸ਼ਰਮਾ, ਸਾਬਕਾ ਪੀ.ਸੀ.ਐੱਸ. ਅਧਿਕਾਰੀ ਓ.ਪੀ. ਵਰਮਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...