Saturday, January 17, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

Date:

spot_img

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ ਮਾਡਲ ਨੂੰ ਅਪਣਾਉਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।ਮੈਂਬਰ ਆਫ ਪਾਰਲੀਮੈਂਟ (ਐਮਪੀ) ਸਟੇਟ ਆਫ ਵਿਕਟੋਰੀਆ ਡਾਇਲੋਨ ਵਾਈਟ (ਵਫਦ ਦੇ ਆਗੂ) ਅਤੇ ਐਮਪੀ ਸਟੇਟ ਆਫ ਵਿਕਟੋਰੀਆ ਮੈਥਿਊ ਹਿਲਾਕਰੀ ਦੀ ਅਗਵਾਈ ਵਿੱਚ ਵਫ਼ਦ ਨੇ ਅੱਜ ਮੋਹਾਲੀ ਵਿਖੇ ਮੁੱਢਲੀ ਸਿਹਤ ਸੰਭਾਲ ਸਹੂਲਤ- ਆਮ ਆਦਮੀ ਕਲੀਨਿਕ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ – ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦਾ ਦੌਰਾ ਕੀਤਾ।ਇਸ ਉਪਰੰਤ ਵਫ਼ਦ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਨੇ ਸਿਹਤ ਸੰਭਾਲ ਅਤੇ ਖੇਤੀਬਾੜੀ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ ਅਤੇ ਡਾਇਰੈਕਟਰ ਪੀਆਈਐਲਬੀਐਸ ਡਾ. ਵਰਿੰਦਰ ਸਿੰਘ ਵੀ ਹਾਜ਼ਰ ਸਨ।ਆਸਟ੍ਰੇਲੀਆਈ ਨੁਮਾਇੰਦੇ ਆਮ ਆਦਮੀ ਕਲੀਨਿਕ, ਜੋ ਲੋਕਾਂ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 80 ਜ਼ਰੂਰੀ ਦਵਾਈਆਂ ਅਤੇ 38 ਡਾਇਗਨੌਸਟਿਕਸ ਸਮੇਤ ਮੁਫਤ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਦੀ ਪੇਸ਼ਕਸ਼ ਕਰ ਰਹੇ ਹਨ, ਦੇ ਮਾਡਲ ਤੋਂ ਬਹੁਤ ਪ੍ਰਭਾਵਿਤ ਹੋਏ।ਇਹ ਵੀ ਪੜ੍ਹੋ  CM Bhagwant Mann Govt ਦਾ ਵੱਡਾ Action; ਪੰਜਾਬ ਵਿਜੀਲੈਂਸ ਦੇ Chief ਸਹਿਤ AIG ਤੇ SSPਮੁਅੱਤਲ

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਫ਼ਦ ਨੇ ਲੋਕਾਂ ਨੂੰ ਸਸਤੀਆਂ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ, “ਵਫ਼ਦ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਸਵੇਰੇ 11 ਵਜੇ ਤੱਕ, 60 ਤੋਂ ਵੱਧ ਮਰੀਜ਼ ਪਹਿਲਾਂ ਹੀ ਆਮ ਆਦਮੀ ਕਲੀਨਿਕ ਵਿੱਚ ਸੇਵਾਵਾਂ ਪ੍ਰਾਪਤ ਕਰ ਚੁੱਕੇ ਸਨ। ਉਹ ਇੰਨੇ ਪ੍ਰਭਾਵਿਤ ਹੋਏ ਕਿ ਉਹ ਇਸ ਮਾਡਲ ਨੂੰ ਆਸਟ੍ਰੇਲੀਆ ਵਿੱਚ ਅਪਣਾਉਣਾ ਚਾਹੁੰਦੇ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਇਹ ਮਾਡਲ ਉਹਨਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਹੁਤ ਲਾਭ ਪਹੁੰਚਾ ਸਕਦਾ ਹੈ।” ਸਿਹਤ ਮੰਤਰੀ ਨੇ ਕਿਹਾ ਕਿ ਵਫ਼ਦ ਨੇ ਮਰੀਜ਼ਾਂ ਨੂੰ ਕਿਫਾਇਤੀ ਤੇ ਉੱਨਤ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ ਪੀਆਈਐਲਬੀਐਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਫਦ ਨੇ ਪੰਜਾਬ ਦੇ ਸਿਹਤ ਸੰਭਾਲ ਸੁਧਾਰਾਂ ਖਾਸ ਤੌਰ ‘ਤੇ ਡਾਕਟਰੀ ਸੇਵਾਵਾਂ ਦੀ ਕੁਸ਼ਲ ਡਿਲੀਵਰੀ ਤੋਂ ਸਿਖਿਆ ਲੈਣ ਲਈ ਦਿਲਚਸਪੀ ਦਿਖਾਈ।ਇਸ ਦੌਰਾਨ ਖੇਤੀਬਾੜੀ ਅਤੇ ਵਾਤਾਵਰਣ ਸਥਿਰਤਾ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ ਜਿਸ ਵਿੱਚ ਦੋਵੇਂ ਧਿਰਾਂ ਨੇ ਸੰਭਾਵੀ ਸਹਿਯੋਗ ਦੀ ਪੜਚੋਲ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ, “ਆਸਟ੍ਰੇਲੀਆ ਵਿੱਚ ਮੌਸਮੀ ਸਥਿਤੀਆਂ ਅਤੇ ਫਸਲੀ ਚੱਕਰ ਪੰਜਾਬ ਦੇ ਸਮਾਨ ਹਨ। ਉਨ੍ਹਾਂ ਨੇ ਸਾਡੇ ਮੋਟੇ ਅਨਾਜ (ਜਵਾਰ, ਬਾਜਰਾ, ਰਾਗੀ ਆਦਿ) ਅਤੇ ਜੈਵਿਕ ਖੇਤੀ ਦੇ ਅਭਿਆਸਾਂ ਵਿੱਚ ਬਹੁਤ ਦਿਲਚਸਪੀ ਦਿਖਾਈ। ਅਸੀਂ ਚਰਚਾ ਕੀਤੀ ਕਿ ਕਿਵੇਂ ਦੋਵੇਂ ਖੇਤਰ ਪਾਣੀ ਦੀ ਸੰਭਾਲ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਖੇਤੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਦੂਜੇ ਤੋਂ ਸਿੱਖ ਸਕਦੇ ਹਨ।”

ਇਹ ਵੀ ਪੜ੍ਹੋ  ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਰਥਿਕਤਾ ਨੂੰ ਬਚਾਉਣ ਲਈ ਸਰਕਾਰ ਤਤਪਰ:ਵਿਧਾਇਕ ਜਗਰੂਪ ਗਿੱਲ

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਆਸਟ੍ਰੇਲੀਆ ਨਾਲ ਐਕਸਚੇਂਜ ਪ੍ਰੋਗਰਾਮ ਸ਼ੁਰੂ ਕਰਨ ਲਈ ਉਤਸੁਕ ਹੈ, ਜਿਸ ਤਹਿਤ ਪੰਜਾਬ ਦੇ ਮਾਹਿਰ ਸਿਖਲਾਈ ਲਈ ਆਸਟ੍ਰੇਲੀਆ ਦਾ ਦੌਰਾ ਕਰਨਗੇ ਅਤੇ ਆਸਟ੍ਰੇਲੀਆਈ ਪੇਸ਼ੇਵਰ ਪੰਜਾਬ ਦੇ ਸਿਹਤ ਸੰਭਾਲ ਅਤੇ ਖੇਤੀਬਾੜੀ ਮਾਡਲਾਂ ਦਾ ਅਧਿਐਨ ਕਰਨ ਲਈ ਪੰਜਾਬ ਆਉਣਗੇ।ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਵਫ਼ਦ ਤੋਂ ਮਿਲੀ ਇਹ ਮਾਨਤਾ 2023 ਵਿੱਚ ਨੈਰੋਬੀ ਵਿੱਚ ਆਯੋਜਿਤ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਆਮ ਆਦਮੀ ਕਲੀਨਿਕ ਵੱਲੋਂ ਹਾਸਲ ਕੀਤੀ ਗਲੋਬਲ ਮਾਨਤਾ ਤੋਂ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਵੱਲੋਂ “ਦਵਾਈਆਂ ਦੀ ਕੁਸ਼ਲ ਡਿਲੀਵਰੀ: ਪੰਜਾਬ ਤੋਂ ਇੱਕ ਕੇਸ ਸਟੱਡੀ” ਸਿਰਲੇਖ ਹੇਠ ਆਪਣੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਗਿਆ ਸੀ।ਵਫਦ ਦੇ ਹੋਰ ਮੈਂਬਰਾਂ ਵਿੱਚ ਪ੍ਰੋਫੈਸਰ ਹਰਪਿੰਦਰ ਸੰਧੂ (ਫੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਡਾ. ਜਸਵਿੰਦਰ ਸਿੱਧੂ (ਫ਼ੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਏ/ਪ੍ਰੋਫੈਸਰ ਪੌਲ ਪੈਂਗ (ਫ਼ੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਡਾ. ਸਚਿਨ ਦਹੀਆ (ਬਿਜ਼ਨਸ ਲੀਡਰ, ਬੱਲਾਰਟ); ਪਰਵਿੰਦਰ ਸਰਵਰਾ (ਬਿਜ਼ਨਸਮੈਨ ਅਤੇ ਸੀਈਓ, ਸਿੰਘ ਹੋਮਜ਼); ਦਵਿੰਦਰ ਸਿੰਘ (ਬਿਜ਼ਨਸਮੈਨ ਅਤੇ ਇੰਪੋਰਟਰ); ਸੁਖਮੀਤ ਆਹੂਜਾ (ਵਿਜ਼ਨਸਮੈਨ ਅਤੇ ਐਜੂਕੇਟਰ), ਜਸਵਿੰਦਰ ਸਿੰਘ (ਸੀਈਓ, ਸਿੱਖ ਵਲੰਟੀਅਰਜ਼ ਆਸਟ੍ਰੇਲੀਆ); ਅਭਿਮਨਿਊ ਕੁਮਾਰ (ਵਿਜ਼ਨਸਮੈਨ); ਨਵਦੀਪ ਸਿੰਘ ਹਾਂਡਾ (ਬਿਜ਼ਨਸਮੈਨ, ਸੀਈਓ ਆਮੀਕੋ ਹੋਮਸ); ਕਾਰਤੀਕ ਮੁਨੀਗੋਤੀ (ਸੀਈਓ, ਕਾਂਸਟੈਲੇਸ਼ਨ ਟੈਕਨੋਲੋਜੀਜ਼ ਲਿਮਟਿਡ); ਅਤੇ ਲਵ ਖੱਖ (ਬਿਜ਼ਨਸਮੈਨ ਅਤੇ ਸਪੋਰਟਸ ਇਵੈਂਟਸ ਆਰਗੇਨਾਈਜ਼ਰ) ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

SAS Nagar News: ਵਿਜੀਲੈਂਸ ਬਿਊਰੋ ਵੱਲੋਂ ਦਰਜ਼ ਭ੍ਰਿਸ਼ਟਾਚਾਰ ਦੇ...

ਲੁਧਿਆਣਾ ਦੀ ਦਿਸ਼ਾ ਕਮੇਟੀ ਵੱਲੋਂ ਵੀਬੀ- ਜੀ ਰਾਮ ਜੀ ਬਿੱਲ ਦਾ ਵਿਰੋਧ, ਮਨਰੇਗਾ ਜਾਰੀ ਰੱਖਣ ਦੀ ਮੰਗ

👉ਨਵਾਂ ਕਾਨੂੰਨ ਆਉਣ ਤੋਂ ਪਹਿਲਾਂ ਹੀ ਆਪ ਸਰਕਾਰ ਮਨਰੇਗਾ...