ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

Date:

spot_img

👉ਗੁਰਮੀਤ ਖੁੱਡੀਆਂ ਅਤੇ ਗੋਇਲ ਨੇ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
Punjab News: Punjab’s Arthiyas call off strike; ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸ. ਖੁੱਡੀਆਂ ਅਤੇ ਸ੍ਰੀ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਇਹ ਵੀ ਪੜ੍ਹੋ ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਵੇਂ ਸਰਕਾਰ ਹੋਵੇ ਜਾਂ ਆੜ੍ਹਤੀਏ ਜਾਂ ਕੋਈ ਹੋਰ ਭਾਈਵਾਲ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਵਸਦੇ ਹਾਂ। ਕੁਦਰਤੀ ਆਫ਼ਤਾਂ ਨਾਲ ਕੋਈ ਵੀ ਇਕੱਲਿਆਂ ਨਹੀਂ ਨਜਿੱਠ ਸਕਦਾ, ਇਸ ਲਈ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।”ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਜ਼ਰੂਰੀ ਨਹੀਂ ਹੈ ਕਿ ਅਸੀਂ ਹਮੇਸ਼ਾ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੱਡੀ ਰਸਮੀ ਮੀਟਿੰਗ ਕਰੀਏ। ਛੋਟੀ ਪਰ ਸੁਹਿਰਦ ਗੱਲਬਾਤ ਵੀ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਜੇਕਰ ਕਿਸੇ ਆੜ੍ਹਤੀਏ ਜਾਂ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਨੂੰ ਦੱਸੋ। ਅਸੀਂ ਇਕੱਠੇ ਬੈਠ ਕੇ ਹੱਲ ਲੱਭਾਂਗੇ।”

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਵਿਜੇ ਕਾਲੜਾ ਨੇ ਕਿਹਾ ਕਿ ਅਸੀਂ ਇੱਕ ਪਰਿਵਾਰ ਹਾਂ। ਪਰਿਵਾਰ ਵਿੱਚ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਕਿਸਾਨ ਸਾਡੀ ਪ੍ਰਮੁੱਖ ਤਰਜੀਹ ਹਨ ਤੇ ਹਮੇਸ਼ਾ ਰਹਿਣਗੇ।ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਖੁੱਡੀਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...