ਵਿੱਤ ਮੰਤਰੀ ਹਰਪਾਲ ਚੀਮਾ ਨੇ ਸਿੱਖਿਆ ਅਤੇ ਸਿਹਤ ਵੱਲ ਦਿੱਤਾ ਧਿਆਨ,ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ
Bathinda News(ਅਸ਼ੀਸ਼ ਮਿੱਤਲ):ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਬਿਨਾਂ ਕੋਈ ਨਵਾਂ ਟੈਕਸ ਲਗਾਏ ਪੇਸ਼ ਕੀਤਾ ਗਿਆ 2.36 ਕਰੋੜ ਰੁਪਏ ਦਾ ਬਜਟ ਪੰਜਾਬ ਦੀ ਆਰਥਿਕ ਤਰੱਕੀ ਦੇ ਨਾਲ-ਨਾਲ ਹਰ ਵਰਗ ਨੂੰ ਖੁਸ਼ਹਾਲੀ ਵੱਲ ਲਿਜਾਣ ਵਾਲਾ ਸਾਬਤ ਹੋਵੇਗਾ। ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਸ ਬਜਟ ਵਿੱਚ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਮੇਅਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਜਟ ਵਿੱਚ 17,975 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ 425 ਪ੍ਰਾਇਮਰੀ ਸਕੂਲਾਂ ਨੂੰ “ਸਕੂਲ ਆਫ਼ ਐਮੀਨੈਂਸ” ਵਿੱਚ ਤਬਦੀਲ ਕੀਤਾ ਜਾਵੇਗਾ, ਜਦਕਿ 4098 ਸਕੂਲਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਪੰਜਾਬ ਦੇ ਸਾਰੇ ਸਕੂਲਾਂ ਵਿੱਚ ਐਨੀਮੇਸ਼ਨ ਤੇ ਡਿਜੀਟਲ ਸਿਸਟਮ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2025-26 ਲਈ ਅਗਾਂਹਵਧੂ ਤੇ ਵਿਕਾਸਮੁਖੀ 2,36,080 ਕਰੋੜ ਰੁਪਏ ਦਾ ਬਜਟ ਪੇਸ਼
ਬਜਟ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਪ੍ਰਫੁੱਲਤ ਕਰਨ ਦੇ ਉਪਰਾਲੇ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਔਰਤਾਂ ਵੱਲ ਵੀ ਧਿਆਨ ਦਿੱਤਾ ਗਿਆ ਹੈ, ਜਿਸ ਤਹਿਤ ਵਿਧਵਾ ਔਰਤਾਂ ਲਈ 875 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜਦਕਿ ਆਸ਼ੀਰਵਾਦ ਸਕੀਮ ਤਹਿਤ 360 ਕਰੋੜ ਰੁਪਏ ਰੱਖੇ ਗਏ ਹਨ। ਔਰਤਾਂ ਲਈ ਮੁਫਤ ਬੱਸ ਯਾਤਰਾ ਪਹਿਲਾਂ ਵਾਂਗ ਹੀ ਜਾਰੀ ਰਹੇਗੀ, ਇਸ ਲਈ 450 ਕਰੋੜ ਰੁਪਏ ਰੱਖੇ ਗਏ ਹਨ। ਸਾਰੀਆਂ ਆਈ.ਟੀ.ਆਈਜ਼ ਵਿੱਚ ਇੰਜੀਨੀਅਰਿੰਗ ਟਰੇਡ ਕੋਰਸਾਂ ਦੇ ਵਿਸਤਾਰ ਲਈ ਵੀ ਬਜਟ ਵਿੱਚ ਵਿਵਸਥਾ ਰੱਖੀ ਗਈ ਹੈ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ‘ਖੇਡਦਾ ਪੰਜਾਬ, ਵਧਦਾ ਪੰਜਾਬ’ ਸਕੀਮ ਤਹਿਤ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਜਟ ਵਿੱਚ 979 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ 13 ਸਪੋਰਟਸ ਐਕਸੀਲੈਂਸ ਸੈਂਟਰਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਅਤੇ ਅੰਤਰਰਾਸ਼ਟਰੀ ਟੂਰਨਾਮੈਂਟ ਖੇਡਣ ਵਾਲੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ-ਅਮਨ ਅਰੋੜਾ
ਉਕਤ ਸਕੀਮ ਤਹਿਤ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ, ਜਦਕਿ ਬਜਟ ਵਿੱਚ 3000 ਇਨਡੋਰ ਸਟੇਡੀਅਮ ਬਣਾਉਣ ਦਾ ਟੀਚਾ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 406 ਸਰਕਾਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਗਰੀਬਾਂ ਤੱਕ ਪਹੁੰਚ ਕਰਨ ਲਈ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨੂੰ ਫਾਇਦਾ ਹੋਵੇਗਾ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤੀ ਨਿਗਮ ਤੋਂ ਲਿਆ ਗਿਆ ਕਰਜ਼ਾ ਵੀ ਮੁਆਫ਼ ਕਰ ਦਿੱਤਾ ਗਿਆ ਹੈ, ਜਿਸ ਦਾ 4650 ਲੋਕਾਂ ਨੂੰ ਲਾਭ ਹੋਵੇਗਾ। 300 ਯੂਨਿਟ ਮੁਫ਼ਤ ਬਿਜਲੀ ਸਕੀਮ ਵੀ ਜਾਰੀ ਰਹੇਗੀ, ਜਿਸ ਲਈ ਬਜਟ ਵਿੱਚ 7614 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ 250 ਕਰੋੜ ਰੁਪਏ ਰੱਖੇ ਗਏ ਹਨ।
ਇਹ ਵੀ ਪੜ੍ਹੋ MP ਰਾਘਵ ਚੱਢਾ ਨੇ ਸੰਸਦ ‘ਚ ਆਮ ਲੋਕਾਂ ਦੀਆਂ ਬੈਂਕਿੰਗ ਸਮੱਸਿਆਵਾਂ ‘ਤੇ ਉਠਾਈ ਆਵਾਜ਼, ਕਿਹਾ- ਲੋਕਾਂ ਦਾ ਭਰੋਸਾ ਗੁਆ ਰਹੇ ਹਨ ਬੈੰਕ
ਬਜਟ ਵਿੱਚ ਸਮਾਜਿਕ ਨਿਆਂ ਤੇ ਭਲਾਈ ਵਿਭਾਗ ਲਈ 4340 ਕਰੋੜ ਰੁਪਏ, ਸ਼ਹਿਰੀ ਵਿਕਾਸ ਲਈ 5983 ਕਰੋੜ ਰੁਪਏ, ਗ੍ਰਹਿ ਵਿਭਾਗ ਲਈ 11560 ਕਰੋੜ ਰੁਪਏ, ਜਲ ਪ੍ਰਬੰਧਨ ਲਈ 3246 ਕਰੋੜ ਰੁਪਏ, ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 204 ਕਰੋੜ ਰੁਪਏ, ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਮੁਹੱਈਆ ਕਰਵਾਉਣ ਲਈ 75 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 579 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਭਗਵੰਤ ਮਾਨ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ, ਜਿਸ ਤਹਿਤ 6ਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਦਾ ਕਰਨ ਲਈ 14191 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ 585 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਸਟਰੀਟ ਲਾਈਟ ਸਕੀਮ ਤਹਿਤ ਪੰਜਾਬ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਉਣ ਦਾ ਪ੍ਰਸਤਾਵ ਵੀ ਬਜਟ ਵਿੱਚ ਪੇਸ਼ ਕੀਤਾ ਗਿਆ ਹੈ। ਜੇਲ੍ਹਾਂ ਵਿੱਚ ਏਆਈ ਕੈਮਰੇ ਲਗਾਏ ਜਾਣਗੇ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਦੀ ਆਰਥਿਕ ਤਰੱਕੀ ਅਤੇ ਹਰ ਵਰਗ ਨੂੰ ਖੁਸ਼ ਕਰਨ ਵਾਲਾ ਬਜਟ:ਮੇਅਰ ਪਦਮਜੀਤ ਸਿੰਘ ਮਹਿਤਾ"