ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

Date:

spot_img

👉ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ
👉ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ
👉775 ਕਿਲੋਵਾਟ ਦਾ ਸੋਲਰ ਪ੍ਰਾਜੈਕਟ ਲਾ ਕੇ ਪੀ.ਆਰ.ਟੀ.ਸੀ. ਸਾਲਾਨਾ ਕਰੇਗੀ ਲਗਭਗ 97 ਲੱਖ ਰੁਪਏ ਦੀ ਬੱਚਤ
ਚੰਡੀਗੜ੍ਹ, 3 ਦਸੰਬਰ:ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ।

👉ਇਹ ਵੀ ਪੜ੍ਹੋ ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ, ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।
ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਅਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ।

👉ਇਹ ਵੀ ਪੜ੍ਹੋ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਪੀ.ਆਰ.ਟੀ.ਸੀ. ਵੱਲੋਂ ਇੱਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਅਤੇ ਬੱਸ ਸਟੈਂਡਾਂ ਵਿੱਚ ਸੋਲਰ ਨਾਲ ਲੈਸ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀ.ਆਰ.ਟੀ.ਸੀ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...