Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਲੁਧਿਆਣਾ

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

13 Views

ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ
ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ
ਲੁਧਿਆਣਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। 75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਗੁਜ਼ਰਿਆ ਸੀ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ।”

 

ਬੱਚਿਆਂ ਨੂੰ ਲੱਗੀਆਂ ਮੌਜਾਂ, ਸਕੂਲਾਂ ‘ਚ ਦੋ ਦਿਨਾਂ ਦੀਆਂ ਛੁੱਟੀਆਂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੌਮੀ ਦਿਹਾੜੇ ਪੰਜਾਬ ਤੋਂ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਰੱਦ ਕਰਕੇ ਮਾਈ ਭਾਗੋ, ਗ਼ਦਰੀ ਬਾਬੇ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਸੈਨਾ ਦੇ ਹਲਵਾਰਾ, ਲੁਧਿਆਣਾ ਵਿਖੇ ਬਣਨ ਜਾ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣਾ ਸ਼ਹੀਦਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਆਪਣੀ ਤਕਰੀਰ ਦੌਰਾਨ ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਲੜਕੇ ਅਤੇ ਲੜਕੀਆਂ ਵਿੱਚ ਲਿੰਗ ਭੇਦਭਾਵ ਖਤਮ ਕਰਨ ਦੀ ਅਪੀਲ ਕੀਤੀ।

CM ਨੇ ਦੱਸੀ Good News: ਦੋ ਮਹੀਨਿਆਂ ਬਾਅਦ ਮੁੜ ਬਣਨਗੇ ਪਿਤਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਸੂਬਾ ਰਿਹਾ ਹੈ ਅਤੇ ਮੋਹਰੀ ਹੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ ਕਿ ਨੌਜਵਾਨ ਰੋਜ਼ਗਾਰ ਲੱਭਣ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਿੱਖਿਆ ਦੇ ਮੌਕੇ ਤੋਂ ਵਾਂਝਾ ਰੱਖਿਆ ਗਿਆ ਸੀ ਤਾਂ ਕਿ ਉਹ ਸਿਆਸੀ ਆਗੂਆਂ ਦੇ ਪਿੱਛੇ ਲੱਗੇ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਵਿੱਚ ਨਹਿਰੀ ਪਾਣੀ ਆਖ਼ਰੀ ਖੇਤਾਂ ਦੇ ਟੇਲਾਂ ਤੱਕ ਪਹੁੰਚਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 65,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੁੜ ਤੋਂ ਬੀਜੇਪੀ ‘ਚ ਹੋਣਗੇ ਸ਼ਾਮਲ?

ਭਗਵੰਤ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ 27 ਜਨਵਰੀ ਨੂੰ ਜਲੰਧਰ ਤੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ ਅਤੇ ਇਸ ਦਾ ਨਾਮ ਵੀ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਗਿਆ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ।

ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ ‘ਚ ਵਾਧਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਈ ਸੀ ਅਤੇ ਸਾਰਿਆਂ ਨੂੰ ਉਸ ਅਸਥਾਨ ’ਤੇ ਮੱਥਾ ਟੇਕਣ ਲਈ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਆਸਥਾ ਦੇ ਤੀਰਥ ਅਸਥਾਨ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

 

Related posts

ਰਾਹੁਲ ਗਾਂਧੀ ਨੇ ਲੁਧਿਆਣਾ ’ਚ ਵਿਸ਼ਾਲ ਰੈਲੀ ਦੌਰਾਨ ਕਿਸਾਨਾਂ ਦੀ ਕਰਜ਼ਾ ਮੁਆਫੀ ਤੇ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕੀਤਾ ਐਲਾਨ

punjabusernewssite

ਬੀ.ਡੀ.ਪੀ.ਓ. 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

punjabusernewssite

MP ਰਵਨੀਤ ਬਿੱਟੂ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਵੱਡੀ ਰਾਹਤ

punjabusernewssite