ਲੁਧਿਆਣਾ : ਕਿਸਾਨਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਵਿਚਾਲੇ ਕਿਸਾਨਾਂ ਨੇ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਫ਼ਰੀ ਕਰਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਨੀਵਾਰ ਤਕ ਟੋਲ ਪਲਾਜ਼ੇ ਦੇ ਰੇਟ ਘੱਟ ਨਾ ਕੀਤੇ ਗਏ ਤਾਂ ਐਤਵਾਰ ਨੂੰ ਕਿਸਾਨ ਯੂਨੀਅਨ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼ਰੀ ਕਰਵਾਏਗੀ।
ਬਿੱਟੂ ਨੂੰ ਮੰਤਰੀ ਬਣਾਉਣ ‘ਤੇ ਰੰਧਾਵਾ ਨੇ ਘੇਰਿਆ ਜਾਖੜ, ਕਿਹਾ ਜਨਾਬ ਯਾਦ ਹੈ….
ਜ਼ਿਕਰਯੋਗ ਹੈ ਕਿ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਦਿੱਲੀ ਜਾਣ ਵਾਲੇ ਵਾਹਨਾਂ ਨੂੰ ਵੀ 150 ਤੋਂ ਵਧਾ ਕੇ 340 ਰੁਪਏ ਤਕ ਦਾ ਟੋਲ ਪਾਸ ਦੇਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟੋਲ ਪਲਾਜ਼ਾ ਦੇ ਰੇਟ ਘੱਟ ਨਾ ਕੀਤੇ ਗਏ ਤਾਂ ਕਿਸਾਨ ਯੂਨੀਅਨ ਆਪਣਾ ਸੰਘਰਸ਼ ਤੇਜ਼ ਕਰਣਗੀਆਂ। ਅਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਫ਼ਰੀ ਕਰ ਦੇਣਗੀਆਂ।
Share the post "ਕਿਸਾਨ ਆਗੂਆਂ ਨੇ ਦਿੱਤੀ ਚੇਤਾਵਨੀ, ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ!"