Punjabi Khabarsaar
ਪੰਜਾਬਰਾਸ਼ਟਰੀ ਅੰਤਰਰਾਸ਼ਟਰੀ

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼
ਡਲਹੌਜ਼ੀ, 21 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਹੋਇਆ ਸੀ ਪਰ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਨੀਟ ਘੁਟਾਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁਧ ਵੱਡਾ ਰੋਸ਼ ਪ੍ਰਦਰਸ਼ਨ

ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ ’ਤੇ ਦਿੱਤਾ ਜਾਵੇਗਾ। ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ਼ੀ ਦਾ ਵਾਤਾਵਰਣ ਰੇਸ਼ਮ ਬੀਜ ਉਤਪਾਦਨ ਲਈ ਬਹੁਤ ਅਨੁਕੂਲ ਹੈ ਅਤੇ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਕੰਢੀ ਖੇਤਰ ਦੇ ਲਗਭਗ 1500 ਕਿਸਾਨਾਂ ਨੂੰ ਸਿੱਧੇ ਤੌਰ ’ਤੇ ਫ਼ਾਇਦਾ ਹੋਵੇਗਾ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਭਾਗ ਵਲੋਂ ਰੇਸ਼ਮ ਕੀਟ ਪਾਲਕਾਂ ਨੂੰ ਕੇਂਦਰੀ ਰੇਸ਼ਮ ਬੋਰਡ ਦੇ ਸੈਂਟਰਾਂ ਤੋਂ ਰੇਸ਼ਮ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਸੀ ਪਰ ਹੁਣ ਡਲਹੌਜ਼ੀ ਸਥਿਤ ਇਸ ਰੇਸ਼ਮ ਬੀਜ ਸੈਂਟਰ ਦੇ ਚਾਲੂ ਹੋਣ ਨਾਲ ਸੂਬਾ ਸਰਕਾਰ ਵਲੋਂ ਆਪਣੀ ਪੱਧਰ ’ਤੇ ਰੇਸ਼ਮ ਬੀਜ ਤਿਆਰ ਕੀਤਾ ਜਾ ਸਕੇਗਾ ਅਤੇ ਟਰਾਂਸਪੋਰਟੇਸ਼ਨ ਦੇ ਘੱਟ ਖ਼ਰਚੇ ’ਤੇ ਰੇਸ਼ਮ ਕੀਟ ਪਾਲਕਾਂ ਨੂੰ ਰੇਸ਼ਮ ਬੀਜ ਮੁਹੱਈਆ ਕਰਵਾਇਆ ਜਾ ਸਕੇਗਾ।ਇਸ ਮੌਕੇ ਕੈਬਨਿਟ ਮੰਤਰੀ ਨਾਲ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ, ਅਵਤਾਰ ਸਿੰਘ ਮੈਨਜਰ, ਸੁਖਵੀਰ ਸਿੰਘ ਸੈਰੀਕਲਚਰ ਪਰਮੋਸ਼ਨ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related posts

ਥਾਈਲੈਂਡ, ਮਲੇਸ਼ੀਆ, ਸ਼੍ਰੀਲੰਕਾ ਤੋਂ ਬਾਅਦ ਇਸ ਦੇਸ ’ਚ ਵੀ ਬਿਨ੍ਹਾਂ ਵੀਜ਼ੇ ਤੋਂ ਦਾਖ਼ਲ ਹੋ ਸਕਣਗੇ ਭਾਰਤੀ

punjabusernewssite

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

punjabusernewssite

ਲੋਕ ਸਭਾ ਨਤੀਜ਼ੇ: ਇੱਕ ਦਰਜ਼ਨ Ex CM ਲੋਕ ਸਭਾ ਦੀਆਂ ਪੋੜੀਆਂ ਚੜ੍ਹਣ ’ਚ ਰਹੇ ਸਫ਼ਲ,ਕਈ ਹਾਰੇ

punjabusernewssite