spot_img
spot_img

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

Date:

spot_img

Amritsar News:ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਮੋਗਾ ਵਿੱਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕ+ਤ+ਲ

ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; 3 ਸਾਲਾਂ ਬੱਚੇ ਦੀ ਸਕੂਲੀ ਵੈਨ ਹੇਠ ਆਉਣ ਕਾਰਨ ਮੌ*ਤ

Ludhiana News: ਲੁਧਿਆਣਾ ਜ਼ਿਲ੍ਹੇ ਦੇ ਕੁਹਾੜਾ ਇਲਾਕੇ ਨਜ਼ਦੀਕ ਪੈਂਦੇ...

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...