ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ; ਮੀਤ ਹੇਅਰ ਨੇ ਸ਼ੁਭਮਨ ਗਿੱਲ ਅਤੇ ਗੁਰਨੂਰ ਬਰਾੜ ਨੂੰ ਕੀਤਾ ਸਨਮਾਨਿਤ

Date:

spot_img

👉ਪੀਸੀਏ ਦੇ ਸਕੱਤਰ ਨੇ ਇਤਿਹਾਸਕ ਘੰਟੀ ਵਜਾ ਕੇ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਪਹਿਲੇ ਟੈਸਟ ਮੈਚ ਦਾ ਕੀਤਾ ਆਗਾਜ਼; ਅਫਗਾਨਿਸਤਾਨ ਖ਼ਿਲਾਫ਼ ਭਾਰਤੀ ਕਪਤਾਨ ਦੇ ਸੈਂਕੜੇ ਦੀ ਕੀਤੀ ਸ਼ਲਾਘਾ
Chandigarh News:ਪੀਸੀਏ ਦੇ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਨੌਜਵਾਨ ਕ੍ਰਿਕਟ ਸਿਤਾਰਿਆਂ ਦਾ ਸਨਮਾਨ ਕੀਤਾ ਗਿਆ। ਪੀਸੀਏ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਹਾਲ ਹੀ ਵਿੱਚ ਟੀਮ ਵਿੱਚ ਚੁਣੇ ਗਏ ਗੁਰਨੂਰ ਬਰਾੜ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਦੋਵਾਂ ਖਿਡਾਰੀਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ।ਭਾਰਤੀ ਇਕ ਰੋਜ਼ਾ ਅਤੇ ਟੈਸਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਦੋਵਾਂ ਟੀਮਾਂ ਦੇ ਨਵੇਂ ਮੈਂਬਰ ਗੁਰਨੂਰ ਬਰਾੜ ਨੂੰ ਸਨਮਾਨਿਤ ਕਰਦਿਆਂ ਮੀਤ ਹੇਅਰ ਨੇ ਅਫਗਾਨਿਸਤਾਨ ਖ਼ਿਲਾਫ਼ ਇਕਲੌਤੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਕਪਤਾਨ ਵੱਲੋਂ ਜੜੇ ਗਏ ਸ਼ਾਨਦਾਰ ਸੈਂਕੜੇ ਦੀ ਵੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ Punjab Police ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੀਤ ਹੇਅਰ ਨੇ ਗੁਰਨੂਰ ਬਰਾੜ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਖਿਡਾਰੀ ਕ੍ਰਿਕਟ ਦੇ ਮੈਦਾਨ ਵਿੱਚ ਆਪਣੀ ਵਿਲੱਖਣ ਪਛਾਣ ਬਣਾਏਗਾ।ਇਸ ਤੋਂ ਪਹਿਲਾਂ ਪੀਸੀਏ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਇਤਿਹਾਸਕ ਪੰਨਾ ਜੁੜ ਗਿਆ ਜਦੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਰਵਾਇਤੀ ਘੰਟੀ ਵਜਾ ਕੇ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੇ ਟੈਸਟ ਮੈਚ ਦਾ ਆਗਾਜ਼ ਕੀਤਾ ਅਤੇ ਨਿਊ ਚੰਡੀਗੜ੍ਹ ਸਟੇਡੀਅਮ ਨੂੰ ਅਧਿਕਾਰਤ ਤੌਰ ’ਤੇ ਬੀਸੀਸੀਆਈ ਦੇ ਟੈਸਟ ਮੇਜ਼ਬਾਨ ਵਜੋਂ ਸਮਰਪਿਤ ਕੀਤਾ।ਜ਼ਿਕਰਯੋਗ ਹੈ ਕਿ ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਕ੍ਰਿਕਟ ਮੇਜ਼ਬਾਨ ਬਣਨ ਵਾਲਾ ਸਟੇਡੀਅਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...