ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

Date:

spot_img

👉ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
New Delhi News:ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ।ਸੋਸ਼ਲ ਮੀਡੀਆ ਐਪ ‘ਐਕਸ’ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ।

ਇਹ ਵੀ ਪੜ੍ਹੋ Silver Oaks School ਵੱਲੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਗਣਤੰਤਰ ਦਿਵਸ ਮਨਾਇਆ ਗਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਪਰੇਡ ਵਿਖੇ ਪ੍ਰਦਰਸ਼ਿਤ ਕੀਤੀ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਅਤੇ ਨਿਆਂ ਦਾ ਇੱਕ ਸਥਾਈ ਪ੍ਰਮਾਣ ਹੈ ਅਤੇ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੰਜ ਜਾਂ ਵੱਧ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ

ਜੇ ਤੁਸੀਂ ਮਾਨਸਾ ਜ਼ਿਲ੍ਹੇ ਵਿੱਚ ਰਹਿੰਦੇ ਹੋ ਤਾਂ ਇਹ...

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...