Thursday, April 16, 2026
spot_img
spot_img

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

Date:

spot_img

👉ਸਰਹੱਦ ਪਾਰੋਂ ਨਾਰਕੋ-ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਦੁਨੀਆ ਦੀ ਸਭ ਤੋਂ ਉੱਨਤ ਐਂਟੀ-ਡਰੋਨ ਤਕਨੀਕ ਕਰੇਗਾ ਹਾਸਲ: ਅਮਨ ਅਰੋੜਾ
Taran Tarn News:ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ ਕੀਤਾ ਗਿਆ। ਪਿਛਲੇ ਦੋ ਸਾਲਾਂ ਵਿੱਚ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਹੌਟਸਪੌਟ ਬਣੇ ਸਰਾਏ ਅਮਾਨਤ ਖਾਨ ਖੇਤਰ ਵਿੱਚ ਕੀਤਾ ਗਿਆ ਇਹ ਟਰਾਇਲ ਪੰਜਾਬ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਇਸ ਟਰਾਇਲ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਇਹ ਟਰਾਇਲ 4 ਅਤੇ 5 ਮਾਰਚ, 2025 ਨੂੰ ਐਸ.ਏ.ਐਸ ਨਗਰ, ਮੋਹਾਲੀ ਵਿਖੇ ਕੀਤੇ ਗਏ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿਆਂ ਕੀਤਾ ਗਿਆ ਹੈ।ਟਰਾਇਲ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਦਾ ਉਦੇਸ਼ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਡਰੋਨ ਅਧਾਰਤ ਤਸਕਰੀ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਕੀਤੇ ਗਏ ਅਤਿ ਆਧੁਨਿਕ ਐਂਟੀ ਡਰੋਨ ਸਿਸਟਮ ਦਾ ਵਿਸ਼ਲੇਸ਼ਣ ਕਰਨਾ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ, ਜਿਸ ਨੂੰ ਪਿਛਲੀਆਂ ਸਰਕਾਰਾਂ ਹੱਲ ਕਰਨ ਵਿੱਚ ਅਸਫ਼ਲ ਰਹੀਆਂ। ਸ੍ਰੀ ਅਮਨ ਅਰੋੜਾ ਨੇ ਕਿਹਾ, “ਸਾਲਾਂ ਤੋਂ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਣਗਿਣਤ ਜ਼ਿੰਦਗੀਆਂ ਤਬਾਹ ਕਰ ਚੁੱਕਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ ਸੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਸੀਂ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕ ਰਹੇ ਹਾਂ।”

ਇਹ ਵੀ ਪੜ੍ਹੋ  ਅਮਨ ਅਰੋੜਾ ਦੀ ਹਾਜ਼ਰੀ ’ਚ ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਭਾਲੀ ਜਿੰਮੇਵਾਰੀ

ਇੱਕ ਪ੍ਰਾਈਵੇਟ ਕੰਪਨੀ ਵੱਲੋਂ ਪ੍ਰਦਰਸ਼ਿਤ ਇਸ ਐਂਟੀ-ਡਰੋਨ ਪ੍ਰਣਾਲੀਆਂ ਵਿੱਚ ਡਰੋਨ ਦੀ ਖੋਜ, ਪਛਾਣ ਅਤੇ ਨਸ਼ਟ ਕਰਨ ਦੀਆਂ ਸਮਰੱਥਾਵਾਂ ਸ਼ਾਮਲ ਹੈ, ਜੋ ਕਿ ਪੰਜਾਬ ਦੀ ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਇਹ ਪ੍ਰਣਾਲੀਆਂ ਸਰਹੱਦ ਪਾਰ ਕਰਨ ਵਾਲੇ ਡਰੋਨਾਂ ਨੂੰ ਨਿਸ਼ਾਨਾ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਜੋ ਕਿ ਕਾਨੂੰਨ ਲਾਗੂ ਕਰਨ ਲਈ ਵਧੇਰੇ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ, ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।ਇਹ ਟਰਾਇਲ ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਸੀ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਦੀ ਮੁੱਢਲੀ ਜਿੰਮੇਵਾਰੀ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀ ਹੈ, ਪਰ ਪੰਜਾਬ ਸਰਕਾਰ ਵੱਲੋਂ ਵੀ ਇਸ ਸਬੰਧ ਵਿੱਚ ਠੋਸ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਨੇ ਐਂਟੀ-ਡਰੋਨ ਤਕਨਾਲੋਜੀ ਵਿੱਚ ਮੁਹਾਰਤ ਰੱਖਣ ਵਾਲੀਆਂ ਵਿਸ਼ਵ ਭਰ ਦੀਆਂ ਹੋਰ ਕੰਪਨੀਆਂ ਨੂੰ ਵੀ ਅਜਿਹੇ ਪ੍ਰਦਰਸ਼ਨਾਂ ਲਈ ਪੰਜਾਬ ਆਉਣ ਦੀ ਪੇਸ਼ਕਸ਼ ਕੀਤੀ ਕਿਉਂਕਿ ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਵਿਸ਼ਵ ਦੀ ਸਰਵੋਤਮ ਐਂਟੀ ਡਰੋਨ ਤਕਨਾਲੋਜੀ ਹਾਸਲ ਕਰਨਾ ਚਾਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...