ਨਵੀਂ ਦਿੱਲੀ, 28 ਦਸੰਬਰ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਸੂਬਾ ਇਕਾਈ ਦੇ ਹੋਰ ਮੈਂਬਰਾਂ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਸ਼ਿਰਕਤ ਕੀਤੀ।ਪੀਵਾਈਸੀ ਪ੍ਰਧਾਨ ਨੇ ਡਾ: ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਡਾ: ਮਨਮੋਹਨ ਸਿੰਘ ਨੇ ਨੌਜਵਾਨਾਂ ਨੂੰ ਰਾਜਨੀਤੀ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਸੀ।ਮਹਿੰਦਰਾ ਨੇ ਕਿਹਾ ਕਿ ਦੇਸ਼ ਨੂੰ ਮੰਦਵਾੜੇ ਵਿੱਚੋਂ ਬਾਹਰ ਕੱਢਣ ਅਤੇ ਭਾਰਤ ਵਿੱਚ ਆਰਥਿਕ ਸਥਿਰਤਾ ਲਿਆਉਣ ਲਈ ਰਾਸ਼ਟਰ ਡਾ. ਮਨਮੋਹਨ ਸਿੰਘ ਦਾ ਰਿਣੀ ਹੈ।
ਇਹ ਵੀ ਪੜ੍ਹੋ ਅਲਵਿਦਾ ਡਾ ਮਨਮੋਹਨ ਸਿੰਘ: ਸਿੱਖ ਰਹੁ ਰੀਤਾਂ ਮੁਤਾਬਕ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
ਮਹਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਬਹੁਤ ਸਤਿਕਾਰ ਕਰਦੇ ਹਨ। 2017 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ। ਡਾ. ਮਨਮੋਹਨ ਸਿੰਘ ਦੁਆਰਾ ਸ਼ੁਰੂ ਕੀਤੀਆਂ ਸਮਾਜ ਭਲਾਈ ਸਕੀਮਾਂ ਨੇ ਗਰੀਬ ਅਤੇ ਦੱਬੇ ਕੁਚਲੇ ਲੋਕਾਂ ਨੂੰ ਸਮਾਜ ਵਿੱਚ ਪਛਾਣ ਬਣਾਉਣ ਵਿੱਚ ਮਦਦ ਕੀਤੀ।ਮਹਿੰਦਰਾ ਨੇ ਕਿਹਾ ਕਿ ਯੂਥ ਕਾਂਗਰਸ ਡਾ: ਮਨਮੋਹਨ ਸਿੰਘ ਦੇ ਮਿਸ਼ਨ ਨੂੰ ਅੱਗੇ ਵਧਾਏਗੀ ਅਤੇ ਉਨ੍ਹਾਂ ਦੀ ਰਾਸ਼ਟਰੀ ਅਖੰਡਤਾ ਅਤੇ ਸਦਭਾਵਨਾ ਦੀ ਵਿਚਾਰਧਾਰਾ ‘ਤੇ ਚੱਲੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਪੀਵਾਈਸੀ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਉਨ੍ਹਾਂ ਦੀ ਟੀਮ ਨੇ ਦਿੱਲੀ ਵਿਖੇ ਡਾ.ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ"