Punjabi Khabarsaar
ਸਾਹਿਤ ਤੇ ਸੱਭਿਆਚਾਰ

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਇਸ ਵਾਰ ਪੇਂਡੂ ਓਲੰਪਿਕ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ।

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਪੋਸਟਰ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਖਿਡਾਰੀ ਪੈਦਾ ਕੀਤੇ ਜਾਣ।

ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਕੈਬਨਿਟ ਮੰਤਰੀ ਮਾਨ ਨੇ ਦੱਸਿਆ ਕਿ ਤਿੰਨ ਰੋਜ਼ਾ ਮੈਗਾ ਖੇਡ ਮੁਕਾਬਲਿਆਂ ਦੌਰਾਨ ਹਾਕੀ, ਕਬੱਡੀ, ਕੁਸ਼ਤੀ, ਸਾਈਕਲਿੰਗ, ਦੌੜ, ਰੱਸਾਕਸ਼ੀ ਆਦਿ ਦੇ ਮੈਚ ਕਰਵਾਏ ਜਾਣਗੇ ਅਤੇ ਨਾਮਵਰ ਗਾਇਕਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਇਨ੍ਹਾਂ ਖੇਡਾਂ ਦੀ ਲੋਕਪ੍ਰਿਅਤਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ।

 

Related posts

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਪੁਸਤਕ ਵੰਡ ਸਮਾਰੋਹ

punjabusernewssite

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ

punjabusernewssite

ਪਬਲਿਕ ਲਾਇਬਰੇਰੀ ਵਿਵਾਦ: ਅਦਾਲਤ ਨੇ 10 ਜੁਲਾਈ ਤੱਕ ਲਾਇਬਰੇਰੀ ਕਮੇਟੀ ਨੂੰ ਦਿੱਤੀ ਅੰਤਿਰਮ ਰਾਹਤ

punjabusernewssite