spot_img
spot_img

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

Date:

spot_img

👉ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਗਰਾਨੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
Punjab News:ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ।ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚਲਦਿਆਂ 2 ਐਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 49 ਗੁਣਵੱਤਾ ਮਾਪਦੰਡਾਂ ‘ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

मुख्य सचिव ने की समग्र शिक्षा योजना की समीक्षा, जिलों में 100 फीसदी नामांकन सुनिश्चित करने के निर्देश

Haryana News: हरियाणा सरकार सरकारी स्कूलों में व्यावसायिक शिक्षा...

युवा नशे से नहीं, खेल और शिक्षा से जुड़ें, तभी बनेगा विकसित भारत : मुख्यमंत्री नायब सिंह सैनी

👉'ड्रग्स मुक्त हरियाणा' को मिलेगा जन आंदोलन का स्वरूप,...

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਭਰਿਆ:ਸਰੂਪ ਚੰਦ ਸਿੰਗਲਾ

👉ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਨੇ ਕਿਹਾ, "ਆਮ ਆਦਮੀ ਪਾਰਟੀ...