ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਹਨ ਮਿਆਰੀ ਦੰਦ ਸਿਹਤ ਸਹੂਲਤਾਂ:ਕੁਮਾਰ ਰਾਹੁਲ

Date:

spot_img

👉ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
SAS Nagar News:ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਅੱਜ ਸਥਾਨਕ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ) ਵਿਖੇ ਸੂਬਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਕੁਮਾਰ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਮਾਰ ਰਾਹੁਲ ਨੇ ਆਖਿਆ ਕਿ ਦੰਦਾਂ ਦੀ ਸਿਹਤ ਨੂੰ ਠੀਕ ਰੱਖਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਨ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਮੇਂ-ਸਮੇਂ ਸਿਰ ਜਾਂਚ ਅਤੇ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦੰਦਾਂ ਦੀ ਜਾਂਚ ਅਤੇ ਇਲਾਜ ਦੀਆਂ ਮਿਆਰੀ ਸਿਹਤ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਤੋਂ ਬਾਅਦ ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਗਿਰੋਹ ਕਾਬੂ, ਦੋ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ

ਉਨ੍ਹਾਂ ਦਸਿਆ ਕਿ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਕੌਮੀ ਓਰਲ ਹੈਲਥ ਪ੍ਰੋਗਰਾਮ ਨੇ ਨਵੀਂਆਂ ਪੁਲਾਂਘਾਂ ਪੁੱਟੀਆਂ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿਖੇ ਪੰਜ ਨਵੇਂ ਐਡਵਾਂਸਡ ਡੈਂਟਲ ਇੰਪਲਾਂਟ ਸੈਂਟਰ ਸਥਾਪਤ ਕੀਤੇ ਗਏ ਹਨ, ਜੋ ਜਲਦੀ ਹੀ ਕਾਰਜਸ਼ੀਲ ਹੋ ਜਾਣਗੇ ਅਤੇ ਜਿਨ੍ਹਾਂ ਜ਼ਰੀਏ ਲੋਕਾਂ ਨੂੰ ਬਿਹਤਰ ਦੰਦ ਸਿਹਤ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਮੋਹਾਲੀ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਹਸਪਤਾਲਾਂ ਵਿਚ ਡੈਂਟਲ ਓ.ਪੀ.ਜੀ. ਮਸ਼ੀਨਾਂ ਲਗਾਈਆਂ ਗਈਆਂ ਹਨ। ਸੂਬੇ ਵਿਚ ‘ਸਟਾਪ ਓਰਲ ਕੈਂਸਰ ਸਕਰੀਨਿੰਗ’ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜੋ ਅੱਜਕਲ ਚੱਲ ਰਹੀ ਐਨ.ਸੀ.ਡੀ. ਮੁਹਿੰਮ ਦਾ ਵੀ ਹਿੱਸਾ ਹੈ।ਇਸ ਮੌਕੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਡਾ. ਅਬੂ ਬਕਰ-ਮਲੌਦ ਹਸਪਤਾਲ, ਡਾ. ਹਰਪ੍ਰੀਤ ਕੌਰ-ਮੋਹਾਲੀ ਹਸਪਤਾਲ, ਡਾ. ਪਰਮਿੰਦਰ ਸਿੰਘ-ਲੋਪੋਕੇ ਹਸਪਤਾਲ, ਡਾ. ਹਰਮਨਦੀਪ ਸਿੰਘ-ਖ਼ਿਆਲਾ ਕਲ੍ਹਾਂ ਹਸਪਤਾਲ, ਡਾ. ਗੁਰਦੇਵ ਸਿੰਘ ਭੱਟੀ-ਕਪੂਰਥਲਾ ਹਸਪਤਾਲ ਸ਼ਾਮਲ ਸਨ।

ਇਹ ਵੀ ਪੜ੍ਹੋ  CIA ਸਟਾਫ ਮੋਗਾ ਵੱਲੋ 09 ਨਜਾਇਜ ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 20 ਜਿੰਦਾ ਰੋਂਦ 32 ਬੋਰ ਸਮੇਤ 04 ਕਾਬੂ

ਸੂਬੇ ਵਿਚ ਦੰਦਾਂ ਦੀ ਸਾਂਭ-ਸੰਭਾਲ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਵੀਡੀਉ ਵੀ ਵਿਖਾਈ ਗਈ। ਅਖ਼ੀਰ ਵਿਚ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ।ਸਮਾਗਮ ਵਿਚ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈ.ਐਸ.ਆਈ. ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀ.ਐਚ.ਐਸ.ਸੀ. ਡਾ. ਅਨਿਲ ਗੋਇਲ, ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਕੌਰ, ਡਾ. ਨਿਧੀ ਕੌਸ਼ਲ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਾ. ਆਸ਼ੂ ਵਰਮਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਡਾ. ਹਰਪ੍ਰੀਤ ਕੌਰ, ਡਾ. ਅਮਿਤ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...