ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਤਿਮਾਹੀ ਸਮੀਖਿਆ ਮੀਟਿੰਗ ਆਯੋਜਿਤ

Date:

spot_img

👉ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼
👉ਬਜ਼ੁਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 14567 ‘ਤੇ ਸੰਪਰਕ ਕਰਨ
Bathinda News : ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ ਤਹਿਤ ਤਿਮਾਹੀ ਮੀਟਿੰਗ ਦਾ ਆਯੋਜਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ, ਵਿਸ਼ੇਸ਼ ਲੋੜਾਂ, ਭਲਾਈ ਸਬੰਧੀ ਮੁੱਦਿਆਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ।

ਇਹ ਵੀ ਪੜ੍ਹੋ ਬਠਿੰਡਾ ਨੂੰ ਆਧੁਨਿਕ ਤੇ ਸਮੱਸਿਆ-ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਵਚਨਬੱਧ: ਮੇਅਰ ਪਦਮਜੀਤ ਸਿੰਘ ਮਹਿਤਾ

ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਜਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਜ਼ੁਰਗਾਂ ਨਾਲ ਜੁੜੇ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਮੇਂ-ਸਿਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਭਲਾਈ ਅਤੇ ਉਹਨਾਂ ਦੇ ਸਨਮਾਨ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਸਹਾਇਕ ਕਮਿਸ਼ਨਰ (ਜ) ਸ੍ਰੀ ਗੁਰਜਿੰਦਰ ਸਿੰਘ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹੈਲਪਲਾਈਨ ਨੰਬਰ 14567 ਰਾਹੀਂ ਸੀਨੀਅਰ ਸਿਟੀਜ਼ਨਾਂ ਨੂੰ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦੇ ਨਿਪਟਾਰੇ ਸਮੇਤ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ ਪੰਜਾਬ ਦੀ ਸੈਂਟਰਲ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫਤਾਰ, ਜਾਣੋਂ ਮਾਮਲਾ

ਬਜ਼ੁਰਗਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੋੜ ਪੈਣ ‘ਤੇ ਇਸ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ, ਸੀਨੀਅਰ ਸਿਟੀਜ਼ਨ ਕੌਂਸਲ ਬਠਿੰਡਾ ਦੇ ਪ੍ਰਧਾਨ ਸ਼੍ਰੀ ਹਰਪਾਲ ਸਿੰਘ ਖੁਰਮੀ, ਮੈਂਬਰ ਸ਼੍ਰੀ ਜਗਦੀਪ ਕਪੂਰ, ਸ਼੍ਰੀ ਆਨੰਦ ਪ੍ਰਕਾਸ਼ ਗਰੋਵਰ, ਸ਼੍ਰੀ ਰਾਕੇਸ਼ ਨਰੂਲਾ, ਸ਼੍ਰੀ ਰੌਸ਼ਨ ਲਾਲ, ਸ਼੍ਰੀ ਅਸ਼ੋਕ ਕੁਮਾਰ ਕਾਮਰਾ, ਸ਼੍ਰੀਮਤੀ ਸਤਵੰਤ ਕੌਰ, ਡਾ. ਯਾਦਵਿੰਦਰ ਸਿੰਘ ਆਸਰਾ ਬਿਰਧ ਆਸ਼ਰਮ, ਮੌੜ ਮੰਡੀ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਗਰ ਨਿਗਮ, ਸਿੱਖਿਆ ਵਿਭਾਗ, ਸਿਹਤ ਵਿਭਾਗ, ਐਸ.ਸੀ.ਕਾਰਪੋਰੇਸ਼ਨ, ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਵਿਭਾਗ ਆਦਿ ਦੇ ਅਧਿਕਾਰੀ ਅਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...