ਅੰਮ੍ਰਿਤਸਰ (ਅਟਾਰੀ ਵਾਹਗਾ ਬਾਰਡਰ) ਤੋਂ ਸ਼ੁਰੂ ਹੋਕੇ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਸੁਰੱਖਿਅਤ ਸੜਕੀ ਰਸਤਾ ਬਣਾਉਣਾ ਚਾਹੀਦਾ ਹੈ: ਰਾਘਵ ਚੱਢਾ
ਨਵੀਂ ਦਿੱਲੀ, 8 ਅਗਸਤ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ।‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਲਈ ਕੋਰੀਡੋਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਕਰੋੜਾਂ ਪੰਜਾਬੀਆਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਇਸ ਸਦਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦੀ ਧਰਤੀ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਪਵਿੱਤਰ ਹੈ।
ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ
1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਦੇਸ਼ ਹੀ ਨਹੀਂ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸਗੋਂ ਸਾਡਾ ਪੰਜਾਬ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇੱਕ ਪੰਜਾਬ ਪਾਕਿਸਤਾਨ ਵਿੱਚ ਰਿਹਾ ਅਤੇ ਦੂਜਾ ਭਾਰਤ ਵਿੱਚ ਸ਼ਾਮਲ ਹੋ ਗਿਆ।ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੰਜਾਬ ਤੋਂ ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਦੇਸ਼ ਦੀ ਵੰਡ ਹੋਈ ਤਾਂ ਮੇਰੇ ਪਰਿਵਾਰ ਸਮੇਤ ਲੱਖਾਂ ਪੰਜਾਬੀ ਪਰਿਵਾਰਾਂ ਦਾ ਖੂਨ ਵਹਾਇਆ ਗਿਆ। ਰਾਘਵ ਚੱਢਾ ਨੇ ਦੱਸਿਆ ਕਿ ਅੱਜ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਵਰਗੇ ਬਹੁਤ ਸਾਰੇ ਗੁਰਦੁਆਰੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ, ਜੋ ਲਾਹੌਰ ਤੋਂ ਲਗਭਗ 90 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਰਾਘਵ ਚੱਢਾ ਨੇ ਕਿਹਾ ਕਿ ਮੇਰੀ ਪਹਿਲੀ ਮੰਗ ਹੈ ਕਿ ਜਿਸ ਤਰ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬਣਾ ਕੇ ਸੰਗਤਾਂ ਨੂੰ ਦਰਸ਼ਨਾਂ ਦਾ ਮੌਕਾ ਮਿਲਿਆ ਅਤੇ ਮੱਥਾ ਟੇਕਣ ਦਾ ਪ੍ਰਬੰਧ ਕੀਤਾ ਗਿਆ, ਉਸੇ ਤਰ੍ਹਾਂ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ’ਤੇ ਵੀ ਕੰਮ ਕੀਤਾ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਮਿਲ ਕੇ ਇੱਕ ਗਲਿਆਰਾ ਬਣਾਉਣਾ ਚਾਹੀਦਾ ਹੈ ਤਾਂ ਜੋ ਭਾਰਤ ਤੋਂ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰ ਸਕਣ। ਮੇਰੀ ਦੂਸਰੀ ਮੰਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਵੀਜ਼ਾ, ਪਾਸਪੋਰਟ, ਫੀਸ ਜਾਂ ਕਿਸੇ ਵੀ ਗੁੰਝਲਦਾਰ ਫਾਰਮ ਦੀ ਲੋੜ ਨਹੀਂ ਹੋਣੀ ਚਾਹੀਦੀ, ਸਗੋਂ ਇਸਦੀ ਇੱਕ ਸਰਲ ਪ੍ਰਕਿਰਿਆ ਹੋਣੀ ਚਾਹੀਦੀ ਹੈ।ਆਪਣੀ ਤੀਜੀ ਮੰਗ ਨੂੰ ਅੱਗੇ ਰੱਖਦਿਆਂ ਰਾਘਵ ਚੱਢਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਾਹਗਾ-ਅਟਾਰੀ ਬਾਰਡਰ ਤੋਂ ਸ੍ਰੀ ਨਨਕਾਣਾ ਸਾਹਿਬ ਜੀ ਦੀ ਦੂਰੀ 104 ਕਿਲੋਮੀਟਰ ਹੈ, ਇਹ ਦੂਰੀ ਕਾਰ ਜਾਂ ਬੱਸ ਰਾਹੀਂ ਢਾਈ ਘੰਟੇ ਵਿੱਚ ਆਸਾਨੀ ਨਾਲ ਪੂਰੀ ਕੀਤੀ ਜਾ ਸਕਦੀ ਹੈ। ਮੈਂ ਇਸ ਸੜਕ ਨੂੰ ਸੁਰੱਖਿਅਤ ਰੂਟ ਬਣਾਉਣ ਦੀ ਮੰਗ ਕਰਦਾ ਹਾਂ, ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਕੇ ਅੰਮ੍ਰਿਤਸਰ ਤੋਂ ਲਾਹੌਰ ਵਾਇਆ ਨਨਕਾਣਾ ਸਾਹਿਬ ਤੱਕ ਦਾ ਰਸਤਾ ਸੁਰੱਖਿਅਤ ਬਣਾਉਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂ ਉਥੇ ਜਾ ਕੇ ਖੁੱਲ੍ਹੇ ਦਰਸ਼ਨ ਕਰ ਸਕਣ।
Share the post "ਰਾਘਵ ਚੱਢਾ ਨੇ ਕਰਤਾਰਪੁਰ ਸਾਹਿਬ ਦੀ ਤਰਜ਼ ’ਤੇ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਦੀ ਕੀਤੀ ਮੰਗ"