ਵੜਿੰਗ ਦੇ ਹੱਕ ਵਿੱਚ ਬੋਲੋ: ਉਹ ਲੋਕਾਂ ਲਈ ਲੰਬੇ ਸਮੇਂ ਦੀ ਜਾਇਦਾਦ ਸਾਬਤ ਹੋਣਗੇ
ਲੁਧਿਆਣਾ, 29 ਮਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਹੈ ਕਿ 4 ਜੂਨ ਨੂੰ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦੇਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਆਪਣੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਮਿਲੇਗੀ।ਇੱਥੇ ਕੜਾਕੇ ਦੀ ਗਰਮੀ ਦੇ ਬਾਵਜੂਦ 50 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੀ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ, ਗਾਂਧੀ ਨੇ ਕਾਂਗਰਸ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਕਾਲਤ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਲੰਬੇ ਸਮੇਂ ਦੀ ਜਾਇਦਾਦ ਬਣਨ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਕੀਮਤ ’ਤੇ ਉਨ੍ਹਾਂ ਦੀ ਜਿੱਤ ਹੋਵੇ।
ਲੁਧਿਆਣਾ ‘ਚ ਵੜਿੰਗ ਹੋਏ ਤਾਕਤਵਰ, ਭਾਜਪਾ ਆਗੂ ਸਤਿੰਦਰਪਾਲ ਸੱਠਾ ਕਾਂਗਰਸ ‘ਚ ਸ਼ਾਮਿਲ
ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਸੰਵਿਧਾਨ ਨੂੰ ਬਚਾਉਣ ਲਈ ਲੜੀਆਂ ਜਾ ਰਹੀਆਂ ਹਨ, ਜਿਸਨੂੰ ਭਾਜਪਾ ਤੋਂ ਖਤਰਾ ਹੈ। ਉਨ੍ਹਾਂ ਕਿਹਾ ਕਿ 70 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਆਗੂ ਖੁੱਲ੍ਹ ਕੇ ਕਹਿ ਰਹੇ ਹਨ ਕਿ ਜੇਕਰ ਉਹ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ।ਗਾਂਧੀ ਨੇ ਮੋਦੀ ’ਤੇ ਧਰਮ, ਖੇਤਰ, ਜਾਤੀ ਅਤੇ ਸੂਬੇ ਦੇ ਨਾਂ ’ਤੇ ਲੋਕਾਂ ਨੂੰ ਵੰਡਣ ਅਤੇ ਉਨ੍ਹਾਂ ਨੂੰ ਇਕ ਦੂਜੇ ਨਾਲ ਲੜਾਉਣ ਦਾ ਦੋਸ਼ ਲਗਾਇਆ। ਸੀਨੀਅਰ ਕਾਂਗਰਸੀ ਆਗੂ ਨੇ ਐਲਾਨ ਕੀਤਾ ਕਿ ਜਿਸ ਤਰ੍ਹਾਂ ਮੋਦੀ ਨੇ ਸਿਰਫ਼ 22 ਅਰਬਪਤੀ ਬਣਾਏ, ਉਸੇ ਤਰ੍ਹਾਂ ਕਾਂਗਰਸ ਪਾਰਟੀ ਕਰੋੜਾਂ ਲੱਖਪਤੀ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਨੌਜਵਾਨਾਂ ਨੂੰ ਨਕਦ ਸਹਾਇਤਾ ਪ੍ਰਦਾਨ ਕਰਨ ਪਿੱਛੇ ਇੱਕ ਆਰਥਿਕ ਵਿਚਾਰ ਹੈ, ਕਿਉਂਕਿ ਇਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ।ਉਨ੍ਹਾਂ ਕਿਹਾ ਕਿ ਇੰਡੀਆ ਸਰਕਾਰ ਆਉਂਦੇ ਹੀ ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਹਰੇਕ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ, ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਲਈ ’ਪਹਿਲੀ ਨੌਕਰੀ ਪੱਕੀ’ ਸਕੀਮ ਹੋਵੇਗੀ,
ਭਾਜਪਾ ਉਮੀਦਵਾਰ ਦੇ ਕਾਫਲੇ ਨੇ 2 ਨੌਜਵਾਨਾਂ ਨੂੰ ਕਾਰ ਹੇਠਾਂ ਦਰੜਿਆ, ਮੌਕੇ ‘ਤੇ ਮੌ.ਤ
ਜਿਸ ਤਹਿਤ ਉਨ੍ਹਾਂ ਨੂੰ ਇੱਕ ਸਾਲ ਲਈ ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ ਅਤੇ ਉਸ ਸਮੇਂ ਲਈ 1 ਲੱਖ ਰੁਪਏ ਦੀ ਯਕੀਨੀ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਦਿਹਾੜੀ ਮੌਜੂਦਾ 250 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 400 ਰੁਪਏ ਪ੍ਰਤੀ ਦਿਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਸੀਨੀਅਰ ਕਾਂਗਰਸੀ ਨੇਤਾ ਨੇ ਦੁਹਰਾਇਆ ਕਿ ਇੰਡੀਆ ਦੀ ਸਰਕਾਰ ਅਗਨੀਪਥ ਯੋਜਨਾ ਨੂੰ ਰੱਦ ਕਰੇਗੀ, ਕਿਉਂਕਿ ਇਹ ਸੈਨਿਕਾਂ ਅਤੇ ਹਥਿਆਰਬੰਦ ਬਲਾਂ ’ਤੇ ਹਮਲਾ ਅਤੇ ਅਪਮਾਨ ਹੈ। ਗਾਂਧੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਇਸ ਦੌਰਾਨ ਹਾਜ਼ਰ ਲੋਕਾਂ ਵਿੱਚ ਕੇਸੀ ਵੇਣੂਗੋਪਾਲ, ਦਵਿੰਦਰ ਯਾਦਵ, ਹਰੀਸ਼ ਚੌਧਰੀ, ਰਾਜਾ ਵੜਿੰਗ, ਬਲਕੌਰ ਸਿੰਘ ਸਿੱਧੂ, ਭਾਰਤ ਭੂਸ਼ਨ ਆਸ਼ੂ, ਰਾਕੇਸ਼ ਪਾਂਡੇ, ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਬੈਂਸ, ਬਲਵਿੰਦਰ ਬੈਂਸ, ਸੰਜੇ ਤਲਵਾੜ, ਮੇਜਰ ਸਿੰਘ ਮੁੱਲਾਂਪੁਰ, ਕੈਪਟਨ ਸੰਦੀਪ ਸੰਧੂ ਆਦਿ ਸ਼ਾਮਲ ਸਨ।
Share the post "ਰਾਹੁਲ ਗਾਂਧੀ ਨੇ ਲੁਧਿਆਣਾ ’ਚ ਵਿਸ਼ਾਲ ਰੈਲੀ ਦੌਰਾਨ ਕਿਸਾਨਾਂ ਦੀ ਕਰਜ਼ਾ ਮੁਆਫੀ ਤੇ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕੀਤਾ ਐਲਾਨ"