WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਰਾਹੁਲ ਗਾਂਧੀ ਨੇ ਸਿੱਖਾਂ ਉਤੇ ਦਿੱਤੇ ਬਿਆਨ ਤੇ ਤੋੜੀ ਚੁੱਪੀ, ਸੁਖਪਾਲ ਖਹਿਰਾ ਨੇ ਰਾਹੁਲ ਗਾਂਧੀ ਦਾ ਕੀਤਾ ਸਮਰਥਨ

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਿੱਖਾਂ ਉਤੇ ਦਿੱਤੇ ਬਿਆਨ ਨੂੰ ਲੈ ਕੇ ਆਖਰਕਾਰ ਚੁੱਪੀ ਤੋੜ ਦਿੱਤੀ ਹੈ। ਰਾਹੁਲ ਗਾਂਧੀ ਵੱਲੋਂ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਜਾਰੀ ਕੀਤੀ ਗਈ ਹੈ ਕਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਮੇਰੀ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਭਾਜਪਾ ਝੂਠ ਫੈਲਾਅ ਰਹੀ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ ਕਿ ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ। ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ “ਅਮਰੀਕਾ ਵਿੱਚ ਮੇਰੀ ਟਿੱਪਣੀ ਨੂੰ ਲੈ ਕੇ ਭਾਜਪਾ ਝੂਠ ਫੈਲਾਅ ਰਹੀ ਹੈ। ਮੈਂ ਭਾਰਤ ਅਤੇ ਵਿਦੇਸ਼ ਵਿਚ ਵਸਦੇ ਹਰ ਸਿੱਖ ਵੀਰ-ਭੈਣ ਨੂੰ ਪੁੱਛਣਾ ਚਾਹੁੰਦਾ ਹਾਂ – ਕਿ ਮੈਂ ਜੋ ਕਿਹਾ ਹੈ, ਕੀ ਉਸ ਵਿੱਚ ਕੁਛ ਗ਼ਲਤ ਹੈ ? ਕੀ ਭਾਰਤ ਇੱਕ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ, ਜਿੱਥੇ ਹਰ ਸਿੱਖ – ਅਤੇ ਹਰ ਭਾਰਤੀ – ਬਿਨਾਂ ਕਿਸੇ ਡਰ ਤੋਂ ਆਪਣੇ ਧਰਮ ਦੀ ਪਾਲਣਾ ਕਰ ਸਕੇ ? ਹਮੇਸ਼ਾਂ ਦੀ ਤਰ੍ਹਾਂ ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ। ਉਹ ਮੈਨੂੰ ਚੁੱਪ ਕਰਾਉਣ ਲਈ ਬੌਖਲਾਏ ਹੋਏ ਹਨ ਕਿਉਂਕਿ ਉਹ ਸੱਚਾਈ ਦਾ ਸਾਹਮਣਾ ਨਹੀਂ ਕਰ ਸਕਦੇ। ਪਰ ਮੈਂ ਅਨੇਕਤਾ ਵਿਚ ਏਕਤਾ, ਸਮਾਨਤਾ ਅਤੇ ਪਿਆਰ ਵਰਗੀਆਂ, ਭਾਰਤ ਨੂੰ ਪਰਿਭਾਸ਼ਿਤ ਕਰਦੀਆਂ ਕਦਰਾਂ-ਕੀਮਤਾਂ ਲਈ ਹਮੇਸ਼ਾਂ ਆਵਾਜ਼ ਬੁਲੰਦ ਕਰਦਾ ਰਹਾਂਗਾ।

ਉਥੇ ਹੀ ਦੂਜੇ ਪਾਸੇ ਪੰਜਾਬ ਦੇ ਭੁੱਲਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਰਾਹੁਲ ਗਾਂਧੀ ਦੇ ਤਰਕ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ, ਸਿੱਖਾਂ ਸਮੇਤ ਸਾਰੇ ਭਾਈਚਾਰਿਆਂ ਨੂੰ ਆਪਣੇ ਧਰਮਾਂ ਦੀ ਪਾਲਣਾ ਕਰਨ ਦੀ ਅਜ਼ਾਦੀ ਹੋਣੀ ਚਾਹੀਦੀ ਹੈ ਕਿਉਂਕਿ ਵਰਤਮਾਨ ਸਮੇਂ ਵਿੱਚ ਘੱਟ-ਗਿਣਤੀਆਂ ਦੀ ਮੌਜੂਦਾ ਹਕੂਮਤ ਵਿੱਚ ਘੁਟਣ ਮਹਿਸੂਸ ਹੋ ਰਹੀ ਹੈ। ਭਾਜਪਾ ਤੇ ਤਿੱਖਾ ਹਮਲਾ ਬੋਲਦੇ ਹੋਏ ਖਹਿਰਾ ਨੇ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਭਾਜਪਾਦੋਗਲਾ ਤੱਕ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ “MY COUNTRY MY LIFE” ਵਿੱਚ ਲਿਖਿਆ ਗਿਆ ਕਿ ਉਸ ਸਮੇਂ ਦੀ ਵਿਰੋਧੀ ਧਿਰ ਨੇ ਕਿਸ ਤਰ੍ਹਾਂ ਆਪ੍ਰੇਸ਼ਨ ਬਲੂ ਸਟਾਰ ਨੂੰ ਕਰਵਾਉਣ ਲਈ ਕਾਂਗਰਸ ਸਰਕਾਰ ਦੇ ਦਬਾਅ ਬਣਾਇਆ। ਇਸ ਤੋਂ ਇਲਾਵਾ ਖਹਿਰਾ ਨੇ ਭਾਜਪਾ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਕਿਸਾਨ ਅੰਦੋਲਨ ਦੌਰਾਨ ਸਿੱਖਾਂ ਨਾਲ ਬਦਸਲੂਕੀ ਕੀਤੀ ਗਈ, ਗੁਜਰਾਤ ਦੇ ਕੱਛ ਵਿਚ ਸਿੱਖ ਕਿਸਾਨਾਂ ਦੀਆਂ ਜ਼ਮੀਨਾਂ ਲੁੱਟਣ ਤੋਂ ਇਲਾਵਾ ਉਨ੍ਹਾਂ ਨੂੰ ਭਾਰਤ ਦੇ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਪ੍ਰਭਾਵ ਦਿੰਦੇ ਹੋਏ ਹੋਰ ਵਿਤਕਰੇ ਭਰੀਆਂ ਕਾਰਵਾਈਆਂ ਕੀਤੀਆਂ ਹਨ। ਤਾਂ ਭਾਜਪਾ ਸਿੱਖ ਕਾਜ਼ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ?-

ਦੱਸ ਦੇਈਏ ਕਿ ਉਨ੍ਹਾਂ ਨੇ 10 ਸਤੰਬਰ ਨੂੰ ਆਪਣੇ ਅਮਰੀਕਾ ਦੌਰੇ ਦੌਰਾਨ ਵਾਸ਼ਿੰਗਟਨ ਡੀਸੀ ਵਿੱਚ ਭਾਸ਼ਣ ਦਿੱਤਾ ਸੀ। ਧਾਰਮਿਕ ਅਜ਼ਾਦੀ ਦੀ ਮਹੱਤਤਾ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਹੈ ਜਾਂ ਨਹੀਂ, ਜਾਂ ਸਿੱਖਾਂ ਨੂੰ ਭਾਰਤ ਵਿੱਚ ਕੜੇ ਪਹਿਨਣ ਦੀ ਇਜਾਜ਼ਤ ਹੈ ਜਾਂ ਨਹੀਂ ਜਾਂ ਸਿੱਖ ਗੁਰਦੁਆਰਿਆਂ ਵਿੱਚ ਜਾ ਸਕਣਗੇ ਜਾਂ ਨਹੀਂ। ਇਹ ਉਹੀ ਹੈ ਜਿਸ ਬਾਰੇ ਲੜਾਈ ਹੈ… ਅਤੇ ਇਹ ਸਾਰੇ ਧਰਮਾਂ ਲਈ ਹੈ।” ਹੁਣ ਭਾਜਪਾ ਇਸ ਬਿਆਨ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਲਗਾਤਾਰ ਘੇਰਦੀ ਨਜ਼ਰ ਆ ਰਹੀ ਹੈ।

Related posts

SAD-BSP ਗੱਠਜੋੜ ਹੋਇਆ ਖ਼ਤਮ? ਅਕਾਲੀ ਦਲ ਨੂੰ ਆਇਆ ਦਿੱਲੀ ਤੋਂ ਫ਼ੋਨ, I.N.D.I.A ਗੱਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

punjabusernewssite

ਹਾਈਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਨੇ ਦਿੱਤੀ ਚੁਣੌਤੀ, ਕੀਤਾ ਸੁਪਰੀਮ ਕੋਰਟ ਦਾ ਰੁੱਖ

punjabusernewssite

ਸੁਪਰੀਮ ਕੋਰਟ ਦਾ ਦਿੱਲੀ ਵਾਲਿਆ ਦੇ ਹੱਕ ‘ਚ ਵੱਡਾ ਫੈਸਲਾਂ

punjabusernewssite