Punjab News: Rahul Gandhi; ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder singh) ਦੀ ਕੀਤੀ ਤਾਰੀਫ਼ ਸੂਬੇ ਵਿਚ ਚਰਚਾ ਦਾ ਵਿਸ਼ਾ ਬਣ ਗਈ ਹੈ। ਬੀਤੇ ਕੱਲ ਰਾਹੁਲ ਗਾਂਧੀ(Rahul Gandhi) ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਸਨ ਤੇ ਇਸ ਦੌਰਾਨ ਹੀ ਇੱਕ ਵਿਦਿਆਰਥੀ ਵੱਲੋਂ Rahul Gandhi ਦੇ ਕੋਲੋਂ ਭਾਜਪਾ ਵਿਚ ਆਪਣੇ ਮਨਪਸੰਦ ਆਗੂ ਦਾ ਨਾਂ ਪੁਛਿਆ ਗਿਆ ਸੀ। ਜਿਸਦੇ ਵਿਚ ਜਵਾਬ ਵਿਚ Rahul Gandhi ਨੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਂਦਿਆਂ ਉਨ੍ਹਾਂ ਨੂੰ ‘ਕੂਲ’ ਅਤੇ ਫ਼ੌਜੀ ਇਤਿਹਾਸ ਦਾ ਮਾਹਰ ਦਸਦਿਆਂ ਅਖੀਰ ਵਿਚ ਸਾਬਕਾ ਮੁੱਖ ਮੰਤਰੀ ਨੂੰ ਸੰਬੋਧਤ ਹੁੰਦਿਆਂ ‘ਹੈਲੋ ਕੈਪਟਨ ਅਮਰਿੰਦਰ ਅੰਕਲ’ ਵੀ ਕਿਹਾ।
ਇਹ ਵੀ ਪੜ੍ਹੋ 👉ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ
ਇਸ ਦੀ ਵੀਡੀਓ ਵੀ ਰਾਹੁਲ ਗਾਂਧੀ ਵੱਲੋਂ ਸ਼ੋਸਲ ਮੀਡੀਆ ‘ਤੇ ਪਾਈ ਗਈ ਹੈ, ਜਿਸਨੂੰ ਵੱਡੇ ਪੱਧਰ ‘ਤੇ ਪਸੰਦ ਅਤੇ ਅੱਗੇ ਸ਼ੇਅਰ ਕੀਤਾ ਜਾ ਰਿਹਾ। ਜਿਕਰਯੋਗ ਹੈ ਕਿ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਸੀ ਤੇ ਉਸਦੇ ਵੱਲੋਂ ਆਪਣੇ ਭਰਾ ਰਾਜਾ ਰਣਧੀਰ ਸਿੰਘ ਦੀ ਮੌਤ ਉੱਪਰ ਪ੍ਰਗਟਾਏ ਅਫ਼ਸੋਸ ਦਾ ਜਿਕਰ ਕੀਤਾ ਸੀ।
ਇਹ ਵੀ ਪੜ੍ਹੋ 👉ਭਾਜਪਾ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੱਢੇਗੀ ਤਿਰੰਗਾ ਯਾਤਰਾ
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਤੋਂ ਹੀ ਗਾਂਧੀ ਪ੍ਰਵਾਰ ਦੇ ਨਜ਼ਦੀਕ ਰਹੇ ਹਨ ਅਤੇ ਕਾਂਗਰਸ ਨੇ ਉਨ੍ਹਾਂ ਨੂੰ ਦੋ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਤੋਂ ਇਲਾਵਾ ਪੰਜਾਬ ਕਾਂਗਰਸ ਦਾ ਪ੍ਰਧਾਨ, ਲੋਕ ਸਭਾ ਤੇ ਰਾਜ ਸਭਾ ਮੈਂਬਰ ਵੀ ਬਣਾਇਆ । ਪ੍ਰੰਤੁ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਮੁੱਖ ਮੰਤਰੀ ਦੀ ‘ਕੁਰਸੀ’ ਤੋਂ ਉਤਾਰਨ ਦੇ ਕਾਰਨ ਕੈਪਟਨ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ ਤੇ ਮੁੜ ਭਾਜਪਾ ਵਿਚ ਸ਼ਾਮ ਹੋ ਗਏ ਸਨ। ਵੱਡੀ ਤੇ ਹੈਰਾਨੀ ਵਾਲੀ ਗੱਲ ਇਹ ਹੈਕਿ ਭਾਜਪਾ ਵਿਚ ਰਹਿਣ ਦੇ ਬਾਵਜੂਦ ਉਨ੍ਹਾਂ ਵੱਲੋਂ ਕਈ ਵਾਰ ਗਾਂਧੀ ਪ੍ਰਵਾਰ ਦੀ ਸਰਾਹਨਾ ਵੀ ਕੀਤੀ ਜਾਂਦੀ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




