WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਿਰੋਜ਼ਪੁਰ

ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ: ਵਿਧਾਇਕ ਭੁੱਲਰ

ਫਿਰੋਜ਼ਪੁਰ, 7 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ ’ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਨ ਮੌਕੇ ਕੀਤਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਉਨਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਨੂੰ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵੀ ਕੰਮ ਅਧੂਰਾ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਧੂਰੇ ਪਏ ਕੰਮ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।

ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ-ਅਨੁਰਾਗ ਵਰਮਾ

ਉਨ੍ਹਾਂ ਸਕੂਲ ਦੀ ਹੋਰ ਬਿਹਤਰੀ ਲਈ ਸਕੂਲ ਦੇ ਅਧਿਆਪਕਾਂ ਤੋਂ ਸੁਝਾਅ ਲਏ ਅਤੇ ਕਿਹਾ ਕਿ ਜੇਕਰ ਸਕੂਲ ਵਿੱਚ ਹੋਰ ਸਟਾਫ ਜਾਂ ਕਿਸੇ ਵੀ ਚੀਜ਼ ਦੀ ਲੋੜ ਹੈ ਤਾਂ ਉਹ ਉਹਨਾਂ ਨੂੰ ਦੱਸਣ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਇਕ ਸ਼ੁਰੂਆਤ ਹੈ, ਇਸ ਤੋਂ ਅੱਗੇ ਸਿੱਖਿਆ ਦੇ ਖੇਤਰ ਵਿਚ ਅਜੇ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾਣੀਆਂ ਬਾਕੀ ਹਨ, ਜਿਨ੍ਹਾਂ ਰਾਹੀਂ ਸਾਡੇ ਸਕੂਲਾਂ ਦੇ ਬੱਚੇ ਚੰਗੀ ਵਿੱਦਿਆ ਹਾਸਲ ਕਰ ਸਕਣਗੇ। ਇਸ ਮੌਕੇ ਲੈਕਚਰਾਰ ਮਲਕੀਤ ਹਰਾਜ, ਕਮਲਦੀਪ, ਲਲਿਤ ਕੁਮਾਰ, ਮੈਡਮ ਮਨਜੀਤ ਭੱਲਾ, ਭੁਪਿੰਦਰ ਕੌਰ, ਅਵਿੰਦਰ ਕੌਰ, ਦਵਿੰਦਰ ਨਾਥ, ਬਲਰਾਜ ਸਿੰਘ ,ਸਰਬਜੀਤ ਸਿੰਘ ਤੋਂ ਇਲਾਵਾ ਰਾਜ ਬਹਾਦਰ ਸਿੰਘ ਗਿੱਲ , ਸਰਬਜੀਤ ਸਿੰਘ, ਗੁਰਭੇਜ ਸਿੰਘ ਆਦਿ ਵੀ ਹਾਜ਼ਰ ਸਨ।

 

Related posts

ਚੋਣ ਰੁਝਾਨ:ਅਕਾਲੀ ਦਲ ਬਠਿੰਡਾ ਤੇ ਫ਼ਿਰੋਜਪੁਰ ਤੋਂ ਹੋਇਆ ਅੱਗੇ

punjabusernewssite

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਵਲੋਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-9501200200 ਜਾਰੀ

punjabusernewssite

ਜੇਲ੍ਹ ਦੇ ਬਾਹਰ ਖੜੇ ਕਾਂਗਰਸੀ ਆਗੂ ’ਤੇ ਚੱਲੀਆਂ ਗੋ+ਲੀਆਂ, ਗੰਭੀਰ ਜਖ਼ਮੀ

punjabusernewssite