WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਰਾਜਾ ਵੜਿੰਗ ਦਾ ਵੱਡਾ ਐਲਾਨ: ਕਿਹਾ ਜੇਕਰ ਜਾਖੜ ਲੜਣਗੇ ਚੋਣ ਤਾਂ ਉਹ ਉਨ੍ਹਾਂ ਦੇ ਮੁਕਾਬਲੇ ਲੜਣਗੇ ਚੋਣ

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ‘‘ਜੇਕਰ ਸੁਨੀਲ ਜਾਖੜ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਚੋਣ ਲੜਦੇ ਹਨ ਤਾਂ ਮੈਂ ਉਨ੍ਹਾਂ ਦੇ ਖਿਲਾਫ ਚੋਣ ਲੜਾਂਗਾ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗਾ। ’’ ਅੱਜ ਇੱਥੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘‘ਮੈਨੂੰ ਭਰੋਸਾ ਹੈ ਕਿ ਜਨਤਾ ਭਾਜਪਾ ਨੂੰ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਦੇਵੇਗੀ। ’’ ਰਾਹੁਲ ਗਾਂਧੀ ਬਾਰੇ ਭਾਜਪਾ ਆਗੂਆਂ ਵੱਲੋਂ ਕੀਤੀਆਂ ਗਈਆਂ ਤਾਜ਼ਾ ਟਿੱਪਣੀਆਂ ਬਾਰੇ ਪੁੱਛੇ ਸਵਾਲਾਂ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, ‘‘ਮੈਂ ਅਜਿਹੇ ਵਿਅਕਤੀਆਂ ਵਿਰੁੱਧ ਜਵਾਬੀ ਬਿਆਨਬਾਜ਼ੀ ਕਰਨ ਤੋਂ ਪਰਹੇਜ਼ ਕਰਦਾ ਹਾਂ।

ਬਠਿੰਡਾ ’ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਇੱਕ ਸੀਵਰਮੈਨ ਦੀ ਹੋਈ ਮੌਤ, ਇੱਕ ਦੀ ਹਾਲਾਤ ਗੰਭੀਰ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਿਰਦੇਸ਼ਾਂ ਤਹਿਤ ਹੀ ਭਾਜਪਾ ਅਤੇ ੳਨ੍ਹਾਂ ਦੇ ਆਗੂ ਰਾਹੁਲ ਗਾਂਧੀ ਦੀ ਨਿੰਦਾ ਕਰਦੇ ਰਹਿੰਦੇ ਹਨ। ਭਾਜਪਾ, ਆਰ.ਐਸ.ਐਸ ਅਤੇ ਨਰੇਂਦਰ ਮੋਦੀ ਵੱਲੋਂ ਕੀਤਾ ਜਾ ਰਿਹਾ ਗਲਤ ਪ੍ਰਚਾਰ ਬਿਲਕੁਲ ਬੇਬੁਨਿਆਦ ਹੈ। ਇਹ ਸਾਰਾ ਕੁੱਝ ਦੇਸ਼ ਦੇ ਅਸਲ ਮੁੱਦਿਆਂ ਜਿਵੇਂ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਮਹਿੰਗਾਈ, ਆਦਿ ਤੋਂ ਧਿਆਨ ਹਟਾਉਣ ਲਈ ਭਾਜਪਾ ਦੀ ਇੱਕ ਚਾਲ ਹੈ। ਮੈਂ ਹੋਰ ਕੋਈ ਵੀ ਟਿੱਪਣੀ ਕਰਨ ਤੋਂ ਪ੍ਰਹੇਜ਼ ਹੀ ਕਰਦਾ ਹਾਂ ਕਿਉਂਕਿ ਦੇਸ਼ ਪਹਿਲਾਂ ਹੀ ਇੱਕ ਦਹਾਕੇ ਤੋਂ ਅਜਿਹੀਆਂ ਫੁੱਟ ਪਾਊ ਬਿਆਨਬਾਜ਼ੀਆਂ ਦਾ ਸਾਹਮਣਾ ਕਰ ਰਿਹਾ ਹੈ, ਹੁਣ ਜਨਤਾ ਨੂੰ ਵੀ ਇਹਨਾਂ ਗੱਲਾਂ ਦੀ ਸਮਝ ਆ ਗਈ ਹੈ ਤੇ ਉਹ ਵੀ ਇਹਨਾਂ ਬਿਆਨਬਾਜ਼ੀਆਂ ਦਾ ਵਿਰੋਧ ਕਰਨ ਲੱਗ ਗਈ ਹੈ।’’ ਭਾਜਪਾ ਨੇਤਾਵਾਂ ਨੂੰ ਵਾਈ-ਪਲੱਸ ਸੁਰੱਖਿਆ ਮਿਲਣ ’ਤੇ ਰਾਜਾ ਵੜਿੰਗ ਨੇ ਕਿਹਾ ਕਿ ‘‘ ਜਿਹੜਾ ਵੀ ਭਾਜਪਾ ਵਿਚ ਜਾਂਦਾ ਹੈ, ਉਸਨੂੰ ਵਾਈ-ਪਲੱਸ ਸੁਰੱਖਿਆ ਦਿੱਤੀ ਜਾਂਦੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਲੜਣਗੇ ਚੋਣ, ਮਾਤਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਅਹਿਮ ਐਲਾਨ

ਭਾਜਪਾ ਨੇਤਾਵਾਂ ਦੇ ਨਾਲ ਸੁਰੱਖਿਆ ਦੀ ਬਹੁਤਾਤ ਉਲਝਣ ਵਾਲੀ ਗੱਲ ਹੈ, ਹਾਲਾਂਕਿ ਭਾਜਪਾ ਦੇ ਸ਼ਾਸਨ ਵਿੱਚ ਸਾਡੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਨਹੀਂ ਹਨ, ਪਰ ਪੰਜਾਬ ਦੇ ਭਾਜਪਾ ਆਗੂ ਸਪੱਸ਼ਟ ਤੌਰ ’ਤੇ ਕਾਫੀ ਸੁਰੱਖਿਆ ਦਾ ਆਨੰਦ ਮਾਣਦੇ ਹਨ। ’’ ਇੰਡੀਆ ਗਠਜੋੜ ’ਤੇ ਟਿੱਪਣੀ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਵੱਖਰੀ ਪਛਾਣ ਲਈ ’ਆਪ’ ਨਾਲ ਗਠਜੋੜ ਤੋਂ ਪਰਹੇਜ਼ ਕਰਨਾ ਜ਼ਰੂਰੀ ਸੀ ਅਤੇ ਇਸ ਨੂੰ ਪੂਰੀ ਤਰ੍ਹਾਂ ਸਵੀਕਾਰ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਆਗੂ ਅਤੇ ਉਮੀਦਵਾਰ ’ਆਪ’ ਦੇ ਕਿਸੇ ਵੀ ਨੇਤਾ ਨਾਲ ਸਟੇਜ ਸਾਂਝੀ ਜਾਂ ਪ੍ਰਚਾਰ ਕਰਦੇ ਨਹੀਂ ਦਿਖਣਗੇ। ’ਆਪ’ ਦੇ 13-0 ਵਾਲੇ ਦਾਅਵਿਆਂ ਦੇ ਬਾਵਜੂਦ ਹਕੀਕਤ ਇੱਕ ਵੱਖਰਾ ਬਿਰਤਾਂਤ ਸਿਰਜੇਗੀ। ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀਆਂ ਚਿੰਤਾਵਾਂ ਦੂਰ ਕਰ ਸਕਦੀ ਹੈ।

 

Related posts

ਵਿਜੀਲੈਂਸ ਵੱਲੋਂ ਫੰਡਾਂ ਵਿੱਚ ਘਪਲੇ ਦੇ ਦੋਸ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗਿ੍ਰਫਤਾਰ

punjabusernewssite

ਪੰਜਾਬ ਸਰਕਾਰ ਨੇ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ ਕੀਤਾ

punjabusernewssite

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ

punjabusernewssite