Wednesday, April 29, 2026
spot_img
spot_img

ਰਾਜਾ ਵੜਿੰਗ ਦਾ ਵੱਡਾ ਦਾਅਵਾ: ਭਾਜਪਾ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਬਦਲਣ ’ਤੇ ਕਰ ਰਹੀ ਹੈ ਵਿਚਾਰ

Date:

spot_img

ਪਾਰਟੀ ਦੇ ਤਾਜ਼ਾ ਸਰਵੇਖਣ ਅਨੁਸਾਰ ਰਵਨੀਤ ਬਿੱਟੂ ਚੌਥੇ ਸਥਾਨ ’ਤੇ
ਲੁਧਿਆਣਾ, 5 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਹਿਮ ਖੁਲਾਸਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਲੁਧਿਆਣਾ ਤੋਂ ਆਪਣੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਬਦਲਣ ਬਾਰੇ ਵਿਚਾਰ ਕਰ ਰਹੀ ਹੈ, ਕਿਉਂਕਿ ਪਾਰਟੀ ਦੇ ਤਾਜ਼ਾ ਸਰਵੇਖਣ ਮੁਤਾਬਕ ਉਹ ਜਿੱਤ ਦੇ ਹੋਏ ਦਿਖਾਈ ਨਹੀਂ ਦੇ ਰਹੇ ਅਤੇ ਉਹ ਚੌਥੇ ਸਥਾਨ ਉੱਪਰ ਆ ਰਹੇ ਹਨ। ਵੜਿੰਗ ਨੇ ਖੁਲਾਸਾ ਕੀਤਾ ਕਿ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਤਾਜ਼ਾ ਆਬਜ਼ਰਵਰਾਂ ਵੱਲੋਂ ਕੀਤੇ ਗਏ ਤਾਜ਼ਾ ਸਰਵੇਖਣ ਦੌਰਾਨ, ਬਿੱਟੂ ਨੂੰ 10 ਸਾਲਾਂ ਤੱਕ ਬਹੁਤ ਜ਼ਿਆਦਾ ਨਿੱਜੀ ਸੱਤਾ ਵਿਰੋਧੀ ਭਾਵਨਾ ਦਾ ਸਾਹਮਣਾ ਕਰਨਾ ਪਿਆ।

ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਕਰੇਗੀ ਦਰਜ

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਾਜਪਾ ਅਗਲੇ ਕੁਝ ਦਿਨਾਂ ਵਿੱਚ ਇੱਕ ਵੱਖਰੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਕਿਉਂਕਿ ਪਾਰਟੀ ਦੇ ਅਬਜ਼ਰਵਰ ਮਹਿਸੂਸ ਕਰਦੇ ਹਨ ਕਿ ਹਾਲੇ ਵੀ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਵਾਲੇ ਫੈਸਲੇ ਵਿੱਚ ਕੁੱਝ ਸੋਧ ਕਰਨ ਦਾ ਸਮਾਂ ਹੈ। ਹਾਲਾਂਕਿ, ਰਾਜਾ ਵੜਿੰਗ ਨੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਜਿਸ ਨੂੰ ਵੀ ਮੈਦਾਨ ਵਿੱਚ ਉਤਾਰਦੀ ਹੈ, ਉਹ ਨਾ ਸਿਰਫ਼ ਚੌਥੇ ਜਾਂ ਪੰਜਵੇਂ ਸਥਾਨ ’ਤੇ ਰਹੇਗਾ, ਸਗੋਂ ਉਹ ਆਪਣੀ ਜ਼ਮਾਨਤ ਵੀ ਗੁਆ ਦੇਵੇਗਾ।

ਸਿਆਸੀ ਵਾਅਦਿਆਂ ਲਈ ਕਾਨੂੰਨੀ ਜਵਾਬਦੇਹੀ ਹੋਣੀ ਚਾਹੀਦੀ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗ

ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਜੇਕਰ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਇੱਥੇ ਨਿੱਜੀ ਤੌਰ ’ਤੇ ਚੋਣ ਲੜਨ ਲਈ ਆਉਂਦੇ ਹਨ, ਤਾਂ ਉਹ ਵੀ ਆਪਣੀ ਜ਼ਮਾਨਤ ਵੀ ਨਹੀਂ ਬਚਾ ਪਾਉਣਗੇ।ਆਪਣੇ “ਦੋਸਤ”ਬਿੱਟੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵੜਿੰਗ ਨੇ ਅਫਸੋਸ ਪ੍ਰਗਟਾਇਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਸ ਵਿਰੁੱਧ ਡੰਮੀ ਉਮੀਦਵਾਰ ਖੜਾ ਕਰਕੇ ਉਨ੍ਹਾਂ ਦੀ ਹਮਾਇਤ ਨੇ ਵੀ ਬਿੱਟੂ ਦੀ ਕੋਈ ਮਦਦ ਨਹੀਂ ਕੀਤੀ ਅਤੇ ਉਸ ਨੂੰ ਮੁਕਾਬਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਰ ਦੀ ਧੂੜ ਚੱਟਣੀ ਪਈ ਹੈ।

 

Share post:

spot_img

Popular

More like this
Related

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

👉ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ...

Bathinda Police ਵੱਲੋਂ 1 ਕੁਇੰਟਲ 60 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

Bathinda News:ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ...

MRSPTU ਦੇ ਮੈਰਿਟ ’ਚ ਰਹਿਣ ਵਾਲੇ 25 ਵਿਦਿਆਰਥੀਆਂ ਲਈ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਦੀ ਹੋਈ ਸ਼ੁਰੂਆਤ

👉ਬੀਸੀਐੱਲ ਇੰਡਸਟਰੀਜ਼ ਵੱਲੋਂ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਪ੍ਰਤੀ ਵਿਦਿਆਰਥੀ...