spot_img
spot_img

ਮੁੜ ਇਕੱਠੇ ਬੈਠੇ ਦਿਖਾਈ ਦਿੱਤੇ ਰਾਜਾ ਵੜਿੰਗ ਤੇ ਚਰਨਜੀਤ ਚੰਨੀ; ਦਿੱਲੀ ‘ਚ ਹੋਈ ਮੀਟਿੰਗ

Date:

spot_img

👉ਜਲਦ ਹੀ ਰਾਹੁਲ, ਪ੍ਰਿਅੰਕਾ ਤੋਂ ਇਲਾਵਾ ਖੜਗੇ ਪੰਜਾਬ ‘ਚ ਵਿੱਢਣਗੇ ਚੋਣ ਮੁਹਿੰਮ
Punjab News: ਪੰਜਾਬ ‘ਚ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਆਗੂ ਮੁੜ ਇੱਕ ਤਸਵੀਰ ਵਿਚ ਇਕੱਠੇ ਸਿਰ-ਜੋੜ ਬੈਠੇ ਕੇ ਦਿਖਾਈ ਦੇਣ ਲੱਗੇ ਹਨ। ਪਿਛਲੇ ਕਰੀਬ ਇੱਕ ਮਹੀਨੇ ਤੋਂ ਚੱਲ ਰਹੇ ਕਾਟੋ-ਕਲੈਸ਼ ਤੋਂ ਬਾਅਦ ਸੂਬਾਈ ਲੀਡਰਸ਼ਿਪ ਦੇ ਇੱਕਜੁਟ ਹੋਣ ‘ਤੇ ਕਾਂਗਰਸ ਹਾਈਕਮਾਂਡ ਨੇ ਰਾਹਤ ਮਹਿਸੂਸ ਕੀਤੀ ਹੈ। ਸੂਚਨਾ ਮੁਤਾਬਕ ਬੀਤੇ ਕੱਲ
ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਨਵੀਂ ਦਿੱਲੀ ਦੇ ਇੰਦਰਾ ਭਵਨ ਵਿਖੇ K C Venugopal ਅਤੇ Bhupesh Baghel ਦੀ ਅਗਵਾਈ ਵਿੱਚ ਅਹਿਮ ਰਣਨੀਤਿਕ ਮੀਟਿੰਗ ਹੋਈ ਸੀ।

ਇਹ ਵੀ ਪੜ੍ਹੋ 👉ਖੇੜੀ ਵਾਲੇ ਬਾਬੇ ਵਿਰੁੱਧ ਦਾਜ਼-ਦਹੇਜ਼ ਦਾ ਪਰਚਾ ਦਰਜ਼; ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਇਸ ਮੀਟਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡਾ ਅਮਰ ਸਿੰਘ, ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ, ਓਮ ਪ੍ਰਕਾਸ਼ ਸੋਨੀ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆ ਆਦਿ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ। ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਨੇ ਦਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਭਵਿੱਖ ਅਤੇ ਚੋਣੀ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਦਸਿਆ ਕਿ ਕਾਂਗਰਸ ਦੇ ਪ੍ਰਧਾਨ ਮਲਿਕਰੁਜਨ ਖੜਗੇ, ਕੌਮੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਤੋਂ ਪੰਜਾਬ ‘ਚ ਚੋਣ ਮੁਹਿੰਮ ਲਈ ਸਮਾਂ ਮੰਗਿਆ ਹੈ। ਇਸਤੋਂ ਇਲਾਵਾ ਇਸ ਗੱਲ ਦੀ ਵੀ ਰਣਨੀਤੀ ਬਣਾਈ ਜਾ ਰਹੀ ਹੈ ਕਿ ਪਹਿਲਾਂ ਚੋਣ ਰੈਲੀਆਂ ਸ਼ੁਰੂ ਕੀਤੀਆਂ ਜਾਣ ਜਾਂ ਫ਼ਿਰ ਰਾਹੁਲ ਗਾਂਧੀ ਦੀ ਬੱਸ ਯਾਤਰਾ ਕੱਢੀ ਜਾਵੇ।

ਇਹ ਵੀ ਪੜ੍ਹੋ 👉NEET paper leak case; ਕਾਂਗਰਸ ਨੇ ਸਿੱਖਿਆ ਤੇ ਗ੍ਰਹਿ ਮੰਤਰੀ ਦਾ ਮੰਗਿਆ ਅਸਤੀਫ਼ਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਇੱਕਜੁਟ ਹੈ ਤੇ ਸਾਰੇ ਪੰਜਾਬ ਦੀ ਬੇਹਤਰੀ ਲਈ ਲੜਾਈ ਲਈ ਤਿਆਰ ਹਨ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਦੋਸਤੀ ਦਾ ਹੱਥ ਅੱਗੇ ਵਧਾਉਂਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੂਹ ਕਾਂਗਰਸੀ ਆਗੂ ਉਸਦੀ ਪੱਗ ਦਾ ਤਾਜ਼ ਹਨ, ਜਿੰਨ੍ਹਾਂ ਦੀ ਬਦੌਲਤ ਉਹ ਇੱਥੋਂ ਤੱਕ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਿਹਤਰ ਭਵਿੱਖ ਦਾ ਹੱਕਦਾਰ ਹੈ। ਪੰਜਾਬ ਨੂੰ ਅੱਜ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਦੀ ਲੋੜ ਹੈ। ਪੰਜਾਬ ਕਾਂਗਰਸ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਮ੍ਰਿਤਕ ਬੱਚਿਆਂ ਦੀ ਮਾਂ ਸਮੇਤ ਤਿੰਨ ਜਣਿਆਂ ਦੀ ਹਾਲਾਤ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...