Raja Warring ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

Date:

spot_img

👉ਪੰਜਾਬ ਭਾਜਪਾ ਦੇ ਆਗੂਆਂ ਦੀ ਚੁੱਪੀ ’ਤੇ ਚੁੱਕੇ ਸਵਾਲ
Punjab News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਇੱਕ ਜਨਤਕ ਸਮਾਗਮ ਦੌਰਾਨ ਪੰਜਾਬੀਆਂ ਬਾਰੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਅਤੇ ਮੰਦੀ ਸ਼ਬਦਾਵਲੀ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਚੰਡੀਗੜ੍ਹ ਵਿੱਚ ਹੋਏ ਇੱਕ ਸਮਾਗਮ ਦੌਰਾਨ ਮਲਹੋਤਰਾ ਨੇ ਪੰਜਾਬੀਆਂ ਨੂੰ “ਇਮੋਸ਼ਨਲ ਬਲੱਡੀ ਫੂਲਜ਼” ਕਰਾਰ ਦਿੱਤਾ ਸੀ।ਇਨ੍ਹਾਂ ਟਿੱਪਣੀਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪੀ ’ਤੇ ਸਵਾਲ ਖੜ੍ਹੇ ਕੀਤੇ ਅਤੇ ਪੁੱਛਿਆ ਕਿ ਉਹ ਪੰਜਾਬੀ ਭਾਈਚਾਰੇ ਦੀ ਇਸ ਤਰ੍ਹਾਂ ਕੀਤੀ ਗਈ ਬੇਇੱਜ਼ਤੀ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਲਹੋਤਰਾ ਨੇ ਦਰਅਸਲ ਭਾਜਪਾ ਦੀ ਉਸ ਅਸਲੀ ਸੋਚ ਨੂੰ ਲੋਕਾਂ ਸਾਹਮਣੇ ਲਿਆਉਂਦਾ ਹੈ, ਜਿਹੜੀ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਿਰੋਧੀ ਅਤੇ ਨਫ਼ਰਤ ਭਰੀ ਹੈ।

ਇਹ ਵੀ ਪੜ੍ਹੋ  ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬਠਿੰਡਾ ਦੀ ਸ਼ਰਾਬ ਫ਼ੈਕਟਰੀ ‘ਚ ਬੁਝਾਈ ਅੱਗ

ਉਨ੍ਹਾਂ ਨੇ ਕਿਹਾ ਕਿ ਮਲਹੋਤਰਾ ਨੇ ਸ਼ਾਇਦ ਅਣਜਾਣੇ ਵਿੱਚ ਪੰਜਾਬੀਆਂ ਬਾਰੇ ਭਾਜਪਾ ਦੀ ਅਸਲ ਸੋਚ ਨੂੰ ਸਾਹਮਣੇ ਲਿਆ ਦਿੱਤਾ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਭਾਜਪਾ ਦੇ ਆਗੂਆਂ, ਖ਼ਾਸ ਕਰਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੁੱਛਿਆ ਕਿ ਕੀ ਉਹ ਮਲਹੋਤਰਾ ਵੱਲੋਂ ਪੰਜਾਬੀਆਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨਾਲ ਸਹਿਮਤ ਹਨ, ਜਿਨ੍ਹਾਂ ਵਿੱਚ ਉਹ ਖੁਦ ਵੀ ਸ਼ਾਮਲ ਹਨ। ਉਨ੍ਹਾਂ ਹੈਰਾਨੀ ਜਤਾਈ ਕਿ ਮਲਹੋਤਰਾ ਵੱਲੋਂ ਇਹ ਟਿੱਪਣੀਆਂ ਕੀਤੇ ਜਾਣ ਤੋਂ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਭਾਜਪਾ ਦੀ ਲੀਡਰਸ਼ਿਪ ਚੁੱਪ ਬੈਠੀ ਹੈ।ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਭਰ ਵਿੱਚ ਪ੍ਰਦਰਸ਼ਨ ਕਰਦਿਆਂ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਮਲਹੋਤਰਾ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਵੀ ਮੰਗ ਕੀਤੀ।ਪਾਰਟੀ ਵਰਕਰਾਂ ਨੇ ਵੱਖ-ਵੱਖ ਜ਼ਿਲ੍ਹਾ ਮੁੱਖ ਦਫ਼ਤਰਾਂ ਵਿੱਚ ਰੋਸ ਮਾਰਚ ਕੱਢੇ ਅਤੇ ਭਾਜਪਾ ਅਤੇ ਇਸਦੇ ਚੰਡੀਗੜ੍ਹ ਦੇ ਪ੍ਰਧਾਨ ਮਲਹੋਤਰਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮਲਹੋਤਰਾ ਨੇ ਅਸਲ ਵਿੱਚ ਉਹ ਡੂੰਘੀ ਨਫ਼ਰਤ ਬੇਨਕਾਬ ਕਰ ਦਿੱਤੀ ਹੈ, ਜੋ ਭਾਜਪਾ ਦੇ ਆਗੂ ਪੰਜਾਬੀਆਂ ਪ੍ਰਤੀ ਆਪਣੇ ਮਨ ਵਿੱਚ ਰੱਖਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सिरसा में किया जनकल्याण शिविर का अवलोकन

👉कोई भी पात्र व्यक्ति सरकारी योजनाओं के लाभ से...

प्रदेश सरकार की जनकल्याणकारी योजनाओं की पंजाब में हो रही चर्चा: मुख्यमंत्री

👉आगामी पंजाब विधानसभा चुनाव में खिलेगा कमल: मुख्यमंत्री नायब...

SSD Girls College Bathinda ਵੱਲੋਂ ਨਸ਼ਿਆਂ ਖ਼ਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

Bathinda News: SSD Girls College Bathinda ਵਿਖੇ ਪ੍ਰਿੰਸੀਪਲ ਡਾ....