ਵਿਰੋਧੀਆਂ ਨੂੰ Raja Warring ਦਾ ਕਰਾਰਾ ਜਵਾਬ; ਬੇਅਦਬੀ ਤੇ ਸੁਖਵਿਲਾਸ ਮਾਮਲੇ ‘ਚ ਹਾਲੇ ਤੱਕ ਕਿਉਂ ਨਹੀਂ ਹੋਈ ਕਾਰਵਾਈ ?

Date:

spot_img

👉ਸੀਬੀਆਈ ਜਾਂਚ ਹੋਵੇ, ਤਾਂ ਵੀ ਹਾਈ ਕੋਰਟ ਦੀ ਨਿਗਰਾਨੀ ਹੇਠ ਹੋਵੇ: ਵੜਿੰਗ
Punjab News: Raja Warring; ਪਿਛਲੇ ਦਿਨੀਂ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜ਼ਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਤੇ ਅਕਾਲੀਆਂ ਵੱਲੋਂ ਲਗਾਤਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਘੇਰਣ ਦੇ ਕੀਤੇ ਜਾ ਰਹੇ ਯਤਨਾਂ ਦਾ ਕਰਾਰਾ ਜਵਾਬ ਦਿੰਦਿਆਂ ਵੜਿੰਗ ਨੇ ਸਵਾਲ ਪੁੱਛਿਆ ਹੈ ਕਿ, ‘‘ਬੇਅਦਬੀ ਤੇ ਸੁਖਵਿਲਾਸ ਮਾਮਲੇ ‘ਚ ਹਾਲੇ ਤੱਕ ਕਿਉਂ ਨਹੀਂ ਹੋਈ ਕਾਰਵਾਈ?”। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ ਨੂੰ ਵੀ ਸਵਾਲ ਕਰਦਿਆਂ ਕਿਹਾ ਕਿ, ‘‘ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਆਤਮ ਹੱਤਿਆ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਆਦੇਸ਼ ਦੇਣ ਤੋਂ ਕੇਂਦਰ ਸਰਕਾਰ ਨੂੰ ਕੌਣ ਰੋਕ ਰਿਹਾ ਹੈ।”

ਇਹ ਵੀ ਪੜ੍ਹੋ Big News; ਰਾਮਪੁਰਾ ਫੂਲ ‘ਚ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਸੀਬੀਆਈ ਜਾਂਚ ਦੇ ਵਿਰੋਧੀ ਨਹੀਂ ਹਨ, ਲੇਕਿਨ ਉਹਨਾਂ ਦੀ ਮੰਗ ਹੈ ਕਿ ਕੋਈ ਵੀ ਜਾਂਚ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਤੌਰ ‘ਤੇ ਉਹ ਮੰਨਦੇ ਹਨ ਕਿ ਕਈ ਵਾਰ ਸੀਬੀਆਈ ਜਾਂਚ ਵੀ ਪੂਰੀ ਤਰ੍ਹਾਂ ਭਰੋਸੇਯੋਗ ਨਹੀਂ ਹੁੰਦੀ ਹੈ, ਕਿਉਂਕਿ ਕਈ ਮਾਮਲਿਆਂ ਵਿੱਚ ਏਜੰਸੀ ਕੇਸਾਂ ਨੂੰ ਅੰਤਿਮ ਨਤੀਜੇ ਤੱਕ ਨਹੀਂ ਪਹੁੰਚਾ ਸਕੀ ਹੈ। ਇਸ ਤੋਂ ਇਲਾਵਾ, ਏਜੰਸੀ ਭਾਜਪਾ ਸਰਕਾਰ ਦੇ ਦੌਰਾਨ ਆਪਣੇ ਭਰੋਸੇਯੋਗਤਾ ਖੋਹ ਚੁੱਕੀ ਹੈ।ਵੜਿੰਗ ਨੇ ਕਿਹਾ ਕਿ ਉਹ ਆਪਣੇ ਸੰਸਦੀ ਸਾਥੀਆਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਉਸ ਦਿਨ ਦਿੱਲੀ ਵਿੱਚ ਨਹੀਂ ਸਨ ਅਤੇ ਇਸ ਲਈ ਪੱਤਰ ‘ਤੇ ਦਸਤਖ਼ਤ ਨਹੀਂ ਕਰ ਸਕੇ, ਕਿਉਂਕਿ ਉਹ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ।

ਇਹ ਵੀ ਪੜ੍ਹੋ Bathinda Police ਦੀ ਵੱਡੀ ਪ੍ਰਾਪਤੀ; ਮਰਹੂਮ ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆ ਦੇ ਪਿਸਤੌਲ ਸਮੇਤ ਇੱਕ ਕਾਬੂ

ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਇਹ ਮਾਮਲਾ ਉਨ੍ਹਾਂ ਦੀ ਪਾਰਟੀ ਦੇ ਸਾਥੀ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੁੱਕਿਆ ਸੀ ਅਤੇ ਐਨਆਈਏ ਜਾਂਚ ਦੀ ਮੰਗ ਕੀਤੀ ਸੀ, ਕਿਉਂਕਿ ਪਰਿਵਾਰ ਨੇ ਦੱਸਿਆ ਸੀ ਕਿ ਗਗਨਦੀਪ ਨੂੰ ਗੈਂਗਸਟਰਾਂ ਦੇ ਨਾਂਮ ‘ਤੇ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਕਾਂਗਰਸ ਸੰਸਦ ਮੈਂਬਰਾਂ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਸੀ ਅਤੇ ਸੀਬੀਆਈ ਜਾਂਚ ਦੇ ਹੁਕਮ ਦੇਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਸਵਾਲ ਕੀਤਾ ਕਿ ਹੁਣ ਇੰਨੇ ਦਿਨ ਬੀਤ ਗਏ ਹਨ, ਫਿਰ ਵੀ ਗ੍ਰਹਿ ਮੰਤਰੀ ਵੱਲੋਂ ਜਾਂਚ ਦੇ ਹੁਕਮ ਕਿਉਂ ਨਹੀਂ ਦਿੱਤੇ ਗਏ? ਜਦਕਿ ਭਾਜਪਾ ਆਪਣੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਸੀਬੀਆਈ, ਐਨਆਈਏ ਅਤੇ ਈਡੀ ਦੀਆਂ ਟੀਮਾਂ ਭੇਜਣ ਵਿੱਚ ਦੇਰੀ ਨਹੀਂ ਕਰਦੀ, ਤਾਂ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਹੁਕਮ ਦੇਣ ਵਿੱਚ ਕੌਣ ਰੋਕ ਰਿਹਾ ਹੈ? ਉਨ੍ਹਾਂ ਪੁੱਛਿਆ ਕਿ ਕੀ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਂਚ ਦੇ ਹੁਕਮ ਦੇਣ ਲਈ ਕਿਸੇ ਚਿੱਠੀ ਦੀ ਲੋੜ ਹੁੰਦੀ ਹੈ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਪਹਿਲਾਂ ਹੀ ਲਿਖਤੀ ਰੂਪ ਵਿੱਚ ਮੰਗ ਕਰ ਚੁੱਕੇ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; Punjab Police ਵੱਲੋਂ AAP MLA ਗ੍ਰਿਫਤਾਰ, ਅਦਾਲਤ ਵੱਲੋਂ ਸੀ ਭਗੋੜਾ

ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਤੇ ਭਾਜਪਾ ਇੱਕ-ਦੂਜੇ ਨਾਲ ਮਿਲੇ ਹੋਏ ਹਨ, ਇਸ ਲਈ ਉਹ ਜਾਂਚ ਉਪਰ ਨਿਆਂਪਾਲਿਕਾ ਦੀ ਨਿਗਰਾਨੀ ਦੀ ਮੰਗ ਕਰ ਰਹੇ ਹਨ। ਇਸ ਘਟਨਾ ਤੋਂ ਸਿਆਸੀ ਲਾਭ ਲੈਣ ਦੀ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ, ਉਨ੍ਹਾਂ ਨੇ ਭਾਜਪਾ ਆਗੂ ਸੁਨੀਲ ਜਾਖੜ ‘ਤੇ ਵੀ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਰਾਜਪਾਲ ਨੂੰ ਮੰਗ ਦੇਣਾ ਸਿਰਫ਼ ਇੱਕ ਡਰਾਮਾ ਹੈ, ਕਿਉਂਕਿ ਕਾਂਗਰਸ ਦੇ ਸੰਸਦ ਮੈਂਬਰ ਪਹਿਲਾਂ ਹੀ ਗ੍ਰਹਿ ਮੰਤਰੀ ਨੂੰ ਲਿਖਤੀ ਰੂਪ ਵਿੱਚ ਮੰਗ ਦੇ ਚੁੱਕੇ ਹਨ। ਫਿਰ ਇਹਨਾਂ ਨੂੰ ਸੀਬੀਆਈ ਜਾਂਚ ਦਾ ਹੁਕਮ ਦੇਣ ਤੋਂ ਕੌਣ ਰੋਕ ਰਿਹਾ ਹੈ? ਜਦਕਿ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਕਿ ਉਹ ਭਗਵੰਤ ਮਾਨ ਨਾਲ ਮਿਲੇ ਹੋਏ ਹਨ, ਦਾ ਜਵਾਬ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਅਸਲ ਵਿੱਚ ਮਾਮਲਾ ਇਸਦੇ ਉਲਟ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੇ ਦਾਅਵਾ ਕੀਤਾ ਸੀ ਕਿ ਸੁਖਬੀਰ ਦੀ ਮਲਕੀਅਤ ਵਾਲੇ ਪੰਜ-ਤਾਰਾ ਹੋਟਲ ਸੁਖਵਿਲਾਸ ਨੂੰ ਜੰਗਲ ਕੱਟ ਕੇ ਬਣਾਇਆ ਗਿਆ ਹੈ ਅਤੇ ਇਸਨੂੰ ਢਾਹ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਉਨ੍ਹਾਂ ਪੁੱਛਿਆ ਕਿ ਹੋਟਲ ਨੂੰ ਕੁਝ ਹੋਇਆ ਹੈ ਜਾਂ ਫਿਰ ਮਾਨ ਨੇ ਸੁਖਬੀਰ ਦੀ ਕਿਸੇ ਬੱਸ ਨੂੰ ਰੋਕਿਆ? ਜਦਕਿ ਇੱਕ ਪ੍ਰਮੁੱਖ ਅਖ਼ਬਾਰ ਗਰੁੱਪ ਦੇ ਹੋਟਲ ਨੂੰ ਢਾਹੁਣ ਦੀ ਗੱਲ ਆਈ, ਤਾਂ ਸਰਕਾਰ ਨੇ ਤੁਰੰਤ ਕਾਰਵਾਈ ਕਰ ਦਿੱਤੀ।ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਤੋਂ ਲੈ ਕੇ ਸੁਖਬੀਰ ਸਿੰਘ ਬਾਦਲ, ਸੁਨੀਲ ਜਾਖੜ, ਬਿਕਰਮ ਸਿੰਘ ਮਜੀਠੀਆ ਅਤੇ ਰਵਨੀਤ ਸਿੰਘ ਬਿੱਟੂ ਤੱਕ ਸਭ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਕਿਉਂਕਿ ਇਨ੍ਹਾਂ ਨੂੰ ਲੱਗਦਾ ਹੈ ਕਿ ਉਹ ਇਨ੍ਹਾਂ ਲਈ ਖ਼ਤਰਾ ਬਣ ਰਹੇ ਹਨ।ਇਸੇ ਤਰ੍ਹਾਂ, ਬਿੱਟੂ ਵੱਲੋਂ ਉਨ੍ਹਾਂ ਨੂੰ ਗੱਦਾਰ ਕਹਿਣ ‘ਤੇ ਟਿੱਪਣੀ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ ਚੋਰ ਉਲਟਾ ਕੋਤਵਾਲ ਨੂੰ ਡਾਂਟੇ ਵਾਲੀ ਗੱਲ ਹੈ, ਕਿਉਂਕਿ ਬਿੱਟੂ ਨੇ ਖੁਦ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਰਟੀ ਨਾਲ ਧੋਖਾ ਕੀਤਾ ਹੈ।ਮੁੱਖ ਮੰਤਰੀ ਵੱਲੋਂ ਇੱਕ ਪੁਰਾਣੇ ਆਤਮ ਹੱਤਿਆ ਦੇ ਮਾਮਲੇ ਦਾ ਹਵਾਲਾ ਦੇਣ ‘ਤੇ, ਵੜਿੰਗ ਨੇ ਸਪੱਸ਼ਟ ਕੀਤਾ ਕਿ ਉਸ ਮਾਮਲੇ ਵਿੱਚ ਨਾ ਤਾਂ ਪੀੜਤ ਪਰਿਵਾਰ ਨੇ ਉਨ੍ਹਾਂ ਦਾ ਨਾਮ ਲਿਆ ਸੀ ਅਤੇ ਨਾ ਹੀ ਕਿਸੇ ਐਫਆਈਆਰ ਵਿੱਚ ਉਨ੍ਹਾਂ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਉਹਨਾਂ ਲਈ ਆਪਣੇ ਪਰਿਵਾਰ ਵਾਂਗ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...