ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਰਾਜਾ ਵੜਿੰਗ ਦਾ ਵੱਡਾ ਬਿਆਨ

Date:

spot_img

Punjab News : ਪੰਜਾਬ ਕਾਂਗਰਸ ਵਿੱਚ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦੇ ਮੌਕੇ ’ਤੇ ਸਿਆਸੀ ਹਲਚਲ ਦੇ ਵਿਚਕਾਰ ਸਾਬਕਾ ਪ੍ਰਧਾਨ ਰਾਜਾ ਵੜਿੰਗ ਨੇ ਅਜਿਹਾ ਬਿਆਨ ਦਿੱਤਾ, ਜਿਸ ਨੇ ਸਭ ਦਾ ਧਿਆਨ ਖਿੱਚ ਲਿਆ। ਹਾਰ ਅਤੇ ਜਿੱਤ ਦੀ ਗੱਲ ਕਰਦਿਆਂ ਵੜਿੰਗ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਵਫ਼ਾਦਾਰੀ ਕਾਂਗਰਸ ਪਾਰਟੀ ਨਾਲ ਹੀ ਰਹੇਗੀ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਹੁੰਚੇ। ਸੈਕਟਰ-10 ਵਿਖੇ ਦੋਵਾਂ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਵੀ ਹੁਕਮ ਦਿੱਤਾ ਜਾਂਦਾ ਹੈ, ਉਹ ਉਸ ਨੂੰ ਸਿਰ ਮੱਥੇ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਸਾਰਿਆਂ ਨੇ ਸ਼ਮੂਲੀਅਤ ਕੀਤੀ ਹੈ ਅਤੇ ਕਾਂਗਰਸ ਪਾਰਟੀ ਇੱਕਜੁੱਟ ਹੈ।

ਇਹ ਵੀ ਪੜ੍ਹੋ 👉 ਗੁੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਪੁਲਿਸ ਦੇ ਦਾਖਲ ਹੋਣ ਦੀ CM Mann ਸਮੇਤ AAP ਨੇ ਕੀਤੀ ਸਖ਼ਤ ਨਿੰਦਾ

ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ ਦਾ ਇੱਕੋ ਮਕਸਦ ਹੈ, ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਧੜਾ ਰਾਹੁਲ ਗਾਂਧੀ ਦਾ ਧੜਾ ਹੈ। ਆਪਣੇ ਬਿਆਨ ਵਿੱਚ ਰਾਜਾ ਵੜਿੰਗ ਨੇ ਕਿਹਾ, “ਰਾਜਾ ਵੜਿੰਗ ਹਾਰ ਗਿਆ, ਡਿੱਗ ਪਿਆ, ਭਾਵੇਂ ਲਤਾੜਿਆ ਗਿਆ, ਪਰ ਮੈਂ ਡਿੱਗਿਆ ਪਿਆ ਵੀ ਕਾਂਗਰਸ ਪਾਰਟੀ ਦਾ ਝੰਡਾ ਚੁੱਕ ਕੇ ਰੱਖਾਂਗਾ।” ਉਨ੍ਹਾਂ ਅੱਗੇ ਕਿਹਾ ਕਿ ਉਹ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹਰ ਗੱਲ ਮੰਨਣਗੇ ਅਤੇ ਉਨ੍ਹਾਂ ਨੂੰ ਕਿਸੇ ਗੱਲ ਦਾ ਕੋਈ ਮਲਾਲ ਨਹੀਂ ਹੈ। ਹੁਣ ਦੇਖਣਾ ਹੋਵੇਗਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕਿੰਨੀ ਮਜ਼ਬੂਤੀ ਨਾਲ ਅੱਗੇ ਵਧਦੀ ਹੈ ਅਤੇ ਪਾਰਟੀ ਦੀ ਏਕਤਾ ਆਉਣ ਵਾਲੇ ਸਮੇਂ ਵਿੱਚ ਕਿਹੋ ਜਿਹਾ ਰੂਪ ਲੈਂਦੀ ਹੈ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

हरियाणा के खिलाड़ियों के जोश, फुर्ती और संकल्प का प्रतीक बनेगा खेल महाकुम्भ का शुभंकर’

👉मुख्यमंत्री नायब सिंह सैनी ने किया 'खेल महाकुम्भ हरियाणा-2026'...

SSD Girls College ਵਿਖੇ ਬੱਡੀ ਡੇਅ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Bathinda News: SSD Girls College ਵਿਖੇ ਪ੍ਰਿੰਸੀਪਲ ਡਾ. ਨੀਰੂ...

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ: ਵਿਧਾਇਕ ਕੁਲਵੰਤ ਸਿੰਘ

👉ਵਿਧਾਇਕ ਕੁਲਵੰਤ ਸਿੰਘ ਵੱਲੋਂ ਤਿੰਨ ਪਿੰਡਾਂ ਦੇ 651 ਪਰਿਵਾਰਾਂ...