Ludhiana News: Akali-BJP alliance; ਦਿੱਲੀ ਵਿਚ ਆਏ ਮੁੜ ਹੋਏ ਅਕਾਲੀ-ਭਾਜਪਾ ਦੇ ਗਠਜੋੜ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਤੰਜ਼ ਕਸਿਆ ਹੈ। ਇਸ ਗਠਜੋੜ ਦੇ ਐਲਾਨ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਰਾਜਾ ਵੜਿੰਗ ਨੇ ਲਿਖਿਆ ਹੈ, ‘‘ ਅਕਾਲੀ-ਭਾਜਪਾ ਦੇ ਗਠਜੋੜ ਦਾ ਇਹ ‘ਰਸਮੀ’ ਐਲਾਨ ਸਭ ਤੋਂ ਵੱਧ ਮੌਕਾਪ੍ਰਸਤ ਸਿਆਸਤ ਦੀ ਮਿਸਾਲ ਹੈ। ਮੈਂ ਇਸਨੂੰ ‘ਰਸਮੀ ਐਲਾਨ’ ਇਸ ਲਈ ਕਹਿ ਰਿਹਾ ਹਾਂ ਕਿਉਂਕਿ ਇਹ ਦੋਵੇਂ ਪਾਰਟੀਆਂ ਸ਼ੁਰੂ ਤੋਂ ਹੀ ਇਕੱਠੀਆਂ ਸਨ।ਇਹ ਸਮਝਣਾ ਔਖਾ ਨਹੀਂ ਕਿ ਸੁਖਬੀਰ ਬਾਦਲ ਨੇ ਇਹ ਪਲਟੀ ਕਿਉਂ ਮਾਰੀ ਹੈ…ਉਹ ਆਪਣੀ ਸਿਆਸੀ ਹੋਂਦ ਬਚਾਉਣ ਲਈ ਬੇਤਾਬ ਹੋ ਕੇ ਸੰਘਰਸ਼ ਕਰ ਰਹੇ ਹਨ।ਸੁਖਬੀਰ ਬਾਦਲ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ..ਉਹ ਹੁਣ RSS ਦੇ ਪੰਜਾਬ ਵਿਰੁੱਧ ਨਾਪਾਕ ਮਨਸੂਬਿਆਂ ਦਾ ਹਿੱਸਾ ਬਣ ਚੁੱਕੇ ਹਨ।”
ਇਹ ਵੀ ਪੜ੍ਹੋ 👉Punjab Election; ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਇਆ ਗਠਜੋੜ, ਦਿੱਲੀ ‘ਚ ਹੋਇਆ ਐਲਾਨ
ਰਾਜਾ ਵੜਿੰਗ ਨੇ ਇੱਥੇ ਹੀ ਨਹੀਂ ਰੁਕੇ, ਬਲਕਿ ਇਸ ਗਠਜੋੜ ਨੂੰ ਬੇਅਸਰ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ, ‘‘ਜਿੱਥੋਂ ਤੱਕ ਪੰਜਾਬ ਕਾਂਗਰਸ ਦਾ ਸਵਾਲ ਹੈ, ਇਸ ਨਾਲ ਸਾਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ। ਅਸੀਂ 2002 ਅਤੇ 2017 ਵਿੱਚ ਵੀ ਉਨ੍ਹਾਂ ਨੂੰ ਉਸ ਵੇਲੇ ਹਰਾਇਆ ਸੀ ਜਦੋਂ ਉਹ ਇਕੱਠੇ ਸਨ, ਅਤੇ 2027 ਵਿੱਚ ਵੀ ਅਸੀਂ ਉਨ੍ਹਾਂ ਨੂੰ ਮੁੜ ਹਰਾਵਾਂਗੇ।” ਇਸ ਪੋਸਟ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਅਤੇ ਰਵਨੀਤ ਬਿੱਟੂ ਲਈ ਦੋ ਵੀਡੀਓ ਸਾਂਝੀਆਂ ਕੀਤੀਆਂ ਹਨ, ਜਿੰਨ੍ਹਾਂ ਦੇ ਵਿਚ ਉਹ ਇੱਕ ਦੂਜੇ ਉੱਪਰ ਗੰਭੀਰ ਦੋਸ਼ ਲਗਾਉਂਦੇ ਨਜ਼ਰ ਆ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













