ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਾਂਚ ਜਾਰੀ ਹੈ। ਸੋਮਵਾਰ ਨੂੰ ਉਹ ਦੂਜੀ ਵਾਰ ਚੰਡੀਗੜ੍ਹ ਦੇ ਸੈਕਟਰ-30 ਸਥਿਤ ਕੇਂਦਰੀ ਜਾਂਚ ਬਿਊਰੋ ਯਾਨੀ ਸੀਬੀਆਈ ਦੇ ਦਫ਼ਤਰ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਤੋਂ ਲਗਭਗ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਇਹ ਜਾਂਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਪੈਸੇ ਲੈ ਕੇ ਤਬਾਦਲੇ ਤੇ ਨਿਯੁਕਤੀਆਂ ਕਰਵਾਉਣ ਦੇ ਦੋਸ਼ਾਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਸੀਬੀਆਈ ਵੱਲੋਂ ਇਸ ਮਾਮਲੇ ਵਿੱਚ ਛੇ ਮੁਲਜ਼ਮਾਂ ਖ਼ਿਲਾਫ਼ 251 ਪੰਨਿਆਂ ਦੀ ਐੱਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ 👉Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ
ਇਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਵੱਲੋਂ ਦਿੱਤੀਆਂ ਗਈਆਂ ਮੋਬਾਈਲ ਚੈਟਾਂ ਦੇ ਵੇਰਵਿਆਂ ਨੂੰ ਲੈ ਕੇ ਰਾਜਬੀਰ ਸਿੰਘ ਘੁੰਮਣ ਤੋਂ ਲਗਭਗ 40 ਸਵਾਲ ਪੁੱਛੇ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 16 ਅਕਤੂਬਰ ਨੂੰ ਵੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਸਾਹਮਣੇ ਪੇਸ਼ ਹੋਏ ਸਨ। ਉਸ ਸਮੇਂ ਉਨ੍ਹਾਂ ਤੋਂ ਲਗਭਗ ਛੇ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ ਅਤੇ ਕਰੀਬ 50 ਸਵਾਲ ਪੁੱਛੇ ਗਏ ਸਨ। ਜਾਂਚ ਵਿੱਚ ਸ਼ਾਮਲ ਹੋਣ ਤੋਂ ਬਾਅਦ ਘੁੰਮਣ ਨੇ ਕਿਹਾ ਕਿ ਉਹ ਸੀਬੀਆਈ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ। ਫਿਲਹਾਲ, ਇਸ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਸੀਬੀਆਈ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



