ਚੰਡੀਗੜ੍ਹ, 19 ਫਰਵਰੀ :ਇਹ ਰਜਨੀਤ ਕੌਰ ਦੀ ਤਰੱਕੀ ਨੂੰ ਦਰਸਾਉਂਦਾ ਹੈ ਜਿਸ ਨੇ ਰੂੜ੍ਹੀਵਾਦੀ ਰਵਾਇਤਾਂ ਨੂੰ ਤੋੜਦਿਆਂ ਬਾਡੀਬਿਲਡਿੰਗ ਵਿੱਚ ਨਾਮਣਾ ਖੱਟਿਆ ਹੈ। ਮੁਹਾਲੀ ਦੀ ਰਹਿਣ ਵਾਲੀ ਇਹ ਬਾਡੀ ਬਿਲਡਰ, ਜੋ ਕਿ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ, ਨੇ ਚੰਡੀਗੜ੍ਹ ਦੇ ਐਸ.ਡੀ. ਕਾਲਜ ਵਿਖੇ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ 2024 ਵਿੱਚ ਸੋਨ ਤਮਗਾ ਜਿੱਤਿਆ ਹੈ।
ਮੇਅਰ ਮਾਮਲਾ: ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਨੂੰ ਪਾਈ ਝਾਂੜ, ਹੋ ਸਕਦੀ ਹੈ ਕਾਰਵਾਈ, ਭਲਕੇ ਮੁੜ ਹੋਵੇਗੀ ਸੁਣਵਾਈ
ਇਹ ਚੈਂਪੀਅਨਸ਼ਿਪ, ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਦੁਆਰਾ ਕਰਵਾਈ ਗਈ ਸੀ ਜਿਸਨੂੰ ਕੇਂਦਰੀ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ ਵੱਲੋਂ ਮਾਣਤਾ ਹਾਸਿਲ ਹੈ।ਇਹੀ ਨਹੀਂ ਸਗੋਂ ਬਠਿੰਡਾ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ‘ਖੇਡਣ ਵਤਨ ਪੰਜਾਬ ਦੀਆਂ’ ਵਿੱਚ ਸੀਨੀਅਰ ਵਰਗ ਭਾਵ 31-40 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਵੀ ਇਸ ਮਾਣਮੱਤੀ ਖਿਡਾਰਨ ਨੇ ਪਾਵਰ ਲਿਫਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਿਆ ਸੀ।
ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
ਉਸਨੇ ਵਿੱਚ ਗੁਰਾਇਆ ਵਿਖੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੀਨੀਅਰ ਵਰਗ ਵਿੱਚ ਆਯੋਜਿਤ ਬੈਂਚ ਪ੍ਰੈਸ ਮੁਕਾਬਲਾ ਵੀ ਜਿੱਤਿਆ।ਸਿਰਫ਼ ਇੰਨਾ ਹੀ ਨਹੀਂ, ਰਜਨੀਤ ਨੇ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵੱਲੋਂ ਮਹਿਲਾ ਬਿਕਨੀ ਵਰਗ ਤਹਿਤ ਕਰਵਾਏ ਮਿਸ ਚੰਡੀਗੜ੍ਹ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਹਾਸਿਲ ਕੀਤਾ ਸੀ।
Share the post "ਖੁਰਾਕ ਸਪਲਾਈ ਵਿਭਾਗ ਦੀ ਰਜਨੀਤ ਕੌਰ ਨੇ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਮਗਾ"