ਰਾਮ ਰਹੀਮ ਫਿਰ ਆਵੇਗਾ ਜੇਲ੍ਹ ਤੋਂ ਬਾਹਰ? ਹਾਈਕੋਰਟ ਨੂੰ ਕੀਤੀ ਇਹ ਅਪੀਲ

Date:

spot_img

ਚੰਡੀਗੜ੍ਹ, 19 ਮਈ: ਲੋਕ ਸਭਾ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਜੇਲ ਤੋਂ ਬਾਹਰ ਆਉਂਦੀ ਮੰਗ ਕੀਤੀ ਹੈ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਹਟਾਵੇ। ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਦੇ ਯੋਗ ਹੈ। ਉਹ ਇਸ ਦਾ ਲਾਭ ਉਠਾਉਣਾ ਚਾਹੁੰਦਾ ਹੈ।

ਵਾਇਰਲ ਕਾਲ ਰਿਕਾਰਡਿੰਗ ‘ਤੇ ਬੋਲੇ ਰਵਨੀਤ ਬਿੱਟੂ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ ‘ਚੋਂ ਬਾਹਰ ਲਿਆਉਣ ‘ਤੇ ਆਪਣਾ ਵਿਰੋਧ ਪ੍ਰਗਟਾਇਆ ਸੀ, ਜਿਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ। ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ ਗਈ, ਜਦੋਂ ਕਿ ਹੁਣ ਤੱਕ ਉਹ 2022 ਤੋਂ 6 ਫਰਲੋ ਤੇ 3 ਪੈਰੋਲਾਂ ਨਾਲ 192 ਦਿਨਾਂ ਲਈ ਬਾਹਰ ਆ ਚੁੱਕਾ ਹੈ।

spot_img
spot_img

Share post:

Popular

More like this
Related

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...