
Bathinda News:ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਣੀ ਲਕਸ਼ਮੀ ਬਾਈ ਪ੍ਰੀਕਸਨ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸੇਂਟ ਜੇਵੀਆਰ ਵਰਲਡ ਸਕੂਲ ਬਠਿੰਡਾ ਵਿਖੇ ਕਰਵਾਏ ਗਏ।ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਕਰਾਟੇ ਕੁੜੀਆਂ ਦੀ ਆਤਮ ਰੱਖਿਆ ਲਈ ਸਹਾਈ ਹਨ।
ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ 35 ਕਿਲੋ ਤੋਂ ਘੱਟ ਭਾਰ ਵਿੱਚ ਰਮਨਦੀਪ ਕੌਰ ਨੇ ਪਹਿਲਾ, ਜਸ਼ਨ ਕੌਰ ਨੇ ਦੂਜਾ, 40 ਕਿਲੋ ਤੋਂ ਘੱਟ ਭਾਰ ਵਿੱਚ ਕਰਨਵੀਰ ਕੌਰ ਨੇ ਪਹਿਲਾ, ਹਰਸਿਮਰਨ ਕੌਰ ਨੇ ਦੂਜਾ, 45 ਕਿਲੋ ਤੋਂ ਘੱਟ ਭਾਰ ਵਿੱਚ ਨੂਰਕਮਲਜੀਤ ਕੌਰ ਨੇ ਪਹਿਲਾ, ਏਕਮ ਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਣਵੰਤ ਕੌਰ, ਗੁਰਿੰਦਰ ਸਿੰਘ, ਹਰਭਗਵਾਨ ਦਾਸ, ਰੇਸ਼ਮ ਸਿੰਘ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite




