Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

Date:

spot_img

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ
Sri Muktsar Sahib News: ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਅੱਜ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਖੁੱਡੀਆ ਗੁਲਾਬ ਸਿੰਘ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਗਾਤ ਕੀਤਾ। ਜਿਕਰਯੋਗ ਸ.ਖੁੱਡੀਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਬਾਦਲ,ਲੰਬੀ ਅਤੇ ਪਿੰਡ ਖੁੱਡੀਆ ਗੁਲਾਬ ਸਿੰਘ ਵਿਖੇ ਇੱਕ ਵੱਡੇ ਕਾਰਾਂ ਦੇ ਕਾਫਲੇ ਦੇ ਰੂਪ ਵਿੱਚ ਪਹੁੰਚੇ ਹਨ।ਇਸ ਮੌਕੇ ਤੇ ਇਲਾਕਾ ਨਿਵਾਸੀਆਂ ਦੀ ਵਧਾਈ ਕਬੂਲ ਕਰਦਿਆਂ ਸ.ਧੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਦੇਖਦਿਆਂ ਉਹਨਾਂ ਨੂੰ ਇੱਕ ਜੁੰਮੇਵਾਰੀ ਵਾਲਾ ਆਹੁਦਾ ਦੇ ਕੇ ਉਹਨਾਂ ਦਾ ਅਤੇ ਇਲਾਕਾ ਮਾਣ ਸਤਿਕਾਰ ਵਧਾਇਆ ਹੈ।ਉਹਨਾਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਲੋਕਾਂ ਅਤੇ ਇਲਾਕੇ ਦੀ ਹਮੇਸ਼ਾ ਸੇਵਾ ਕਰਦੇ ਰਹਿਣਗੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਉਹਨਾਂ ਕਿਹਾ ਕਿ ਸਵਰਗੀ ਜੱਥੇਦਾਰ ਸ. ਜਗਦੇਵ ਸਿੰਘ ਖੁੱਡੀਆਂ ਨੂੰ ਆਪਣਾ ਆਈਡਲ ਮੰਨਦੇ ਹਨ, ਜਿਹਨਾਂ ਦੀ ਇਮਾਨਦਾਰੀ ਅਤੇ ਵਫਾਦਾਰੀ ਹਮੇਸ਼ਾ ਦੁਨੀਆਂ ਅੱਜ ਵੀ ਯਾਦ ਕਰਦੀ ਹੈ ਅਤੇ ਉਹਨਾਂ ਦੇ ਦਿਖਾਏ ਪੂਰਨਿਆਂ ਤੇ ਹਮੇਸ਼ਾ ਉਹ ਚਲਦੇ ਰਹਿਣਗੇ।ਨਵ ਨਿਯੁਕਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਹਨਾਂ ਵੱਲੋਂ ਜਤਾਏ ਗਏ ਵਿਸ਼ਵਾਸ ਨੂੰ ਹਮੇਸ਼ਾ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ, ਸਰਪੰਚ,ਪੰਚ ਅਤੇ ਪਤਵੰਤੇ ਵਿਅਕਤੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...