Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਮੰਗਲਵਾਰ ਨੂੰ ਸਵੇਰੇ ਹੋਈ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੁੂਰਨ ਮੀਟਿੰਗ ਵਿਚ ਵੱਡੇ ਫੈਸਲੇ ਲਏ ਗਏ। ਮੀਟਿੰਗ ਵਿਚ ਲਏ ਫੈਸਲਿਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੜ ਕੇ ਸੁਣਾਉਂਦਿਆਂ ਜਥੇਦਾਰ ਗੜਗੱਜ ਨੇ ਦਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਪੰਜ ਸਿੰਘ ਸਾਹਿਬਾਨ ਕੋਲ ਆਪਣਾ ਪੱਖ ਰੱਖਿਆ ਸੀ, ਜਿਸ ਵਿਚ ਇੰਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਲਤ ਬਿਆਨਬਾਜ਼ੀਆਂ ਦੀ ਮੁਆਫ਼ੀ ਮੰਗੀ ਗਈ, ਜਿਸਨੂੰ ਪ੍ਰਵਾਨ ਕਰਦਿਆਂ ਗੁਰ-ਮਰਿਆਦਾ ਮੁਤਾਬਕ ਅੱਗੇ ਤੋਂ ਧਰਮ ਦਾ ਪ੍ਰਚਾਰ ਕਰਨ ਦੇ ਹੁਕਮ ਦਿੱਤਾ ਗਿਆ ਹੈ। ਜਿਸਤੋਂ ਬਾਅਦ ਇੰਨ੍ਹਾਂ ਦੇ ਧਾਰਮਿਕ ਸਮਾਗਮਾਂ ਉਪਰ ਲੱਗੀ ਰੋਕ ਹਟਾ ਦਿੱਤੀ ਗਈ।
ਇਹ ਵੀ ਪੜ੍ਹੋ ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ
ਇਸੇ ਤਰ੍ਹਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਉਪਰ ਸਾਲ 2015 ਵਿਚ ਸੌਦਾ ਸਾਧ ਦੀ ਮੁਆਫ਼ੀ ਵਾਲੀ ਚਿੱਠੀ ਦੇ ਮਾਮਲੇ ਵਿਚ ਗੰਭੀਰ ਦੋਸ਼ ਲੱਗੇ ਸਨ, ਪ੍ਰੰਤੂ ਹੁਣ ਉਨ੍ਹਾਂ ਵੱਲੋਂ ਖਿਮਾ ਜ਼ਾਚਨਾ ਕੀਤੀ ਗਈ ਹੈ। ਜਿਸਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ 11 ਦਿਨਾਂ ’ਚ ਜੋੜਾ ਘਰ ਵਿਚ ਜੋੜੇ ਸਾਫ਼ ਕਰਨ, ਲੰਘਰ ’ਚ ਜੂਠੇ ਭਾਂਡੇ ਮਾਂਜ਼ਣ ਅਤੇ ਹਰ ਰੋਜ਼ ਪਾਠ ਕਰਨ ਤੋਂ ਬਾਅਦ 1100 ਰੁਪਏ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪ੍ਰਸ਼ਾਦ ਕਰਵਾਉਣ ਦੇ ਹੁਕਮ ਦਿੱਤੇ ਗਏ, ਜਿਸਨੂੰ ਉਨ੍ਹਾਂ ਪ੍ਰਵਾਨ ਕੀਤਾ ਗਿਆ। ਇਸੇ ਤਰ੍ਹਾਂ ਦਿੱਲੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਸਿੰਘ ਸਾਹਿਬਾਨ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ਨੂੰ 11 ਦਿਨ ਲਗਾਤਾਰ ਜਪੁਜੀ ਸਾਹਿਬ ਤੇ ਚੌਪਾਈ ਸਾਹਿਬ ਦੇ ਪਾਠ ਕਰਨ ਤੋਂ ਬਾਅਦ ਗੁਰਦੂਆਰਾ ਬੰਗਲਾ ਸਾਹਿਬ ਵਿਖੇ 501 ਰੁਪਏ ਦਾ ਪ੍ਰਸ਼ਾਦ ਕਰਵਾਉਣ ਦੇ ਹੁਕਮ ਦਿੱਤੇ ਗਏ।
ਇਹ ਵੀ ਪੜ੍ਹੋ ਪੰਜ ਮੈਂਬਰੀ ਭਰਤੀ ਕਮੇਟੀ ਮੈਂਬਰਾਂ ਨੇ ਹੁਸ਼ਿਆਰਪੁਰ ਮੀਟਿੰਗ ਵਿੱਚ ਹਰ ਖੇਤਰ ਤੋਂ ਕੀਤੀ ਲਾਮਬੰਦੀ ਦੀ ਅਪੀਲ
ਇਸੇ ਤਰ੍ਹਾਂ ਗੁਰਦੁੂਆਰਾ ਰਕਾਬਗੰਜ ਵਿਖੇ ਇੱਕ ਮੁਲਾਜਮ ਬਲਵੀਰ ਸਿੰਘ ਵੱਲੋਂ ਇੱਕ ਸੇਵਾਦਾਰ ਬੀਬੀ ਨਾਲ ਗਲਤ ਕੰਮ ਕਰਨ ਦੇ ਗੁਨਾਹ ਨੂੰ ਦੇਖਦਿਆਂ ਉਸ ਉਪਰ ਗੁਰੂ ਘਰਾਂ ’ਚ ਸੇਵਾ ਕਰਨ ’ਤੇ ਰੋਕ ਲਗਾਉਣ ਤੋਂ ਇਲਾਵਾ ਦਿੱਲੀ ਕਮੇਟੀ ਵੱਲੋਂ ਹੁਣ ਤੱਕ ਇਸ ਮਾਮਲੇ ਵਿਚ ਕੀਤੀ ਜਾਂਚ ਦੀ ਰੀਪੋਰਟ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ। ਇਸਤੋਂ ਇਲਾਵਾ ਗਿਆਨੀ ਰਣਜੀਤ ਸਿੰਘ ਗੌਹਰ ਉਪਰ ਲੱਗੇ ਦੋਸ਼ ਸਾਬਤ ਨਾਂ ਹੋਣ ਕਾਰਨ ਉਨ੍ਹਾਂ ਉਪਰ ਪੰਥਕ ਸੇਵਾ ਕਰਨ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ। ਇਸਤੋਂ ਇਲਾਵਾ ਤਖ਼ਤ ਸ਼੍ਰੀ ਹਰਮੰਦਰ ਸਾਹਿਬ ਪਟਨਾ ਦੀ ਪ੍ਰਬੰਧਕੀ ਕਮੇਟੀ ਨੂੰ ਭਾਈ ਬਲਦੇਵ ਸਿੰਘ ਦੇ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਬਲਦੇਵ ਸਿੰਘ ਤੇ ਗੁਰਦਿਆਲ ਸਿੰਘ ਦੀਆਂ ਪੰਥਕ ਸੇਵਾਵਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਅੱਜ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।