Sri Anandpur Sahib News : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁਧ ਪੁਲਿਸ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਸੂਚਨਾ ਮੁਤਾਬਕ ਇਹ ਮੁਕੱਦਮਾ ਮਾਲਵਾ ਪੱਟੀ ਨਾਲ ਸਬੰਧਤ ਇੱਕ ਔਰਤ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ਼ ਕੀਤਾ ਗਿਆ ਹੈ, ਜਿਸਦੇ ਵਿਚ ਉਸਨੇ ਚਾਵਲਾ ਉੱਪਰ ਜਬਰ-ਜਨਾਹ ਅਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ 👉Punjab ‘ਚ ਮੁੜ ਵੱਜੇਗਾ ਜੰਗੀ ਬਿਗਲ; ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਦਾ ਐਲਾਨ
ਇਹ ਘਟਨਾ ਪੂਰੇ ਇਲਾਕੇ ਅਤੇ ਧਾਰਮਿਕ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੁਲਿਸ ਇਸ ਮਾਮਲੇ ਵਿਚ ਹਾਲੇ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਜਦਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਸਾਰੇ ਸਿਆਸੀ ਅਤੇ ਧਾਰਮਿਕ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਇਸ ਸਬੰਧ ਵਿਚ ਇੱਕ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ‘ਤੇ ਪਾਈ ਹੈ ਤੇ ਕਿਹਾ ਹੈ ਕਿ ਇਹ ਫ਼ੈਸਲਾ ਉਨ੍ਹਾਂ ਨੇ ਨੈਤਿਕ ਆਧਾਰ ‘ਤੇ ਲਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




