ਅਕਾਲੀ ਦਲ ਦੀ ਭਰਤੀ ਮੁਹਿੰਮ ’ਚ ਰਵੀਇੰਦਰ ਸਿੰਘ ਵੀ ਡਟੇ; ਮੋਰਿੰਡਾ ’ਚ ਸੰਤਾ ਸਿੰਘ ਉਮੈਦਪੁਰ ਨਾਲ ਭਰਤੀ ਦੀ ਸ਼ੁਰੂਆਤ ਕਰਵਾਈ

0
48
+2

Morinda News: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਲੜੀ ਦੇ ਤਹਿਤ ਮੋਰਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਵੀ ਇਸਦੇ ਹੱਕ ਵਿਚ ਡਟ ਗਏ ਹਨ। ਉਨ੍ਹਾਂ ਦੇ ਸਹਿਯੋਗ ਨਾਲ ਹੋਏ ਵੱਡੇ ਇਕੱਠ ਸਮੇਂ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਹਾਜ਼ਰੀ ਵਿੱਚ ਭਰਤੀ ਦਾ ਆਗਾਜ਼ ਹੋਇਆ।

ਇਹ ਵੀ ਪੜ੍ਹੋ  ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ

ਇਸ ਮੌਕੇ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ, ਜਿਸ ਤਰ੍ਹਾ ਵਰਕਰਾਂ ਦੇ ਵਿੱਚ ਭਰਤੀ ਨੂੰ ਲੈਕੇ ਜੋਸ਼ ਨਜਰ ਆ ਰਿਹਾ ਹੈ ਉਹ ਸਾਬਿਤ ਕਰਦਾ ਹੈ ਕਿ, ਆਉਣ ਵਾਲੇ ਦਿਨਾਂ ਅੰਦਰ ਇਹ ਕਾਫਲਾ ਪੰਜਾਬ ਦੀ ਤਕਦੀਰ ਨੂੰ ਬਦਲਣ ਵਾਲੀ ਮੁਹਿੰਮ ਦੇ ਰੂਪ ਵਿੱਚ ਵਧੇਗਾ। ਜੱਥੇਦਾਰ ਉਮੈਦਪੁਰੀ ਨੇ ਹਰ ਅਕਾਲੀ ਸੋਚ ਦੇ ਹਿਤੈਸ਼ੀ ਆਗੂ ਅਤੇ ਵਰਕਰ ਨੂੰ ਕਿਹਾ ਕਿ, ਆਓ ਅੱਗੇ ਆ ਕੇ ਵੱਧ ਤੋਂ ਵੱਧ ਭਰਤੀ ਮੁਹਿੰਮ ਨਾਲ ਜੁੜੀਏ ਤਾਂ ਜੋ ਪੰਥ ਦੀ ਨੁਮਾਇਦਾ ਅਤੇ ਪੰਜਾਬ ਦੀ ਮਾਂ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਆਪਣੇ ਸੰਬੋਧਨ ਵਿੱਚ ਰਵੀਇੰਦਰ ਸਿੰਘ ਨੇ ਕਿਹਾ ਕਿ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ, ਉਸੇ ਭਾਵਨਾ ਦੇ ਚਲਦੇ ਉਹਨਾਂ ਵਲੋ ਵੀ ਸਮਰਪਿਤ ਹੋਕੇ ਇਲਾਹੀ ਹੁਕਮਾਂ ਤੇ ਪਹਿਰਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  “donkey route” : ਰਾਹੀਂ USA ਭੇਜਣ ਵਾਲਾ ਪੰਜਾਬੀ ਏਜੰਟ ਦਿੱਲੀ ਤੋਂ NIA ਨੇ ਚੁੱਕਿਆ

ਇਸ ਦੇ ਨਾਲ ਹੀ ਰਵੀਇੰਦਰ ਸਿੰਘ ਨੇ ਕਿਹਾ ਬੇਸ਼ਕ ਓਹ ਲੰਮੇ ਸਮੇਂ ਤੋਂ ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਉਭਾਰਦੇ ਰਹੇ ਹਨ, ਖਾਸ ਤੌਰ ਤੇ ਐਸਜੀਪੀਸੀ ਦੇ ਪ੍ਰਬੰਧਾਂ ਵਿੱਚ ਆਏ ਨਿਘਾਰ ਦੀ ਅਵਾਜ ਉਠਾਉਂਦੇ ਰਹੇ ਹਾਂ, ਹੁਣ ਤੱਕ ਲੜਾਈ ਆਪਣੇ ਦਲ ਹੇਠ ਮਜ਼ਬੂਤੀ ਨਾਲ ਲੜੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੋਂ ਬਾਅਦ ਹਰ ਸਿੱਖ ਨੂੰ ਚਾਹੀਦਾ ਹੈ ਕਿ ਉਹ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਭਰਤੀ ਮੁਹਿੰਮ ਦਾ ਹਿੱਸਾ ਬਣਨ ਅਤੇ ਐਸਜੀਪੀਸੀ ਲਈ ਆ ਰਹੀ ਆਮ ਚੋਣ ਵਿੱਚ ਗੁਰੂ ਸਾਹਿਬ ਨੂੰ ਸਮਰਪਿਤ ਮੈਬਰਾਂ ਨੂੰ ਚੁਣ ਕੇ ਭੇਜਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here