ਰਵਨੀਤ ਸਿੰਘ ਬਿੱਟੂ ਨੇ ਰਾਜੌਆਣਾ ਮਾਮਲੇ ਤੇ ਐਸਜੀਪੀਸੀ ਪ੍ਰਧਾਨ ਸਮੇਤ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ

Date:

spot_img

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਇਕ ਵਾਰ ਫਿਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਤੇ ਵੱਡਾ ਬਿਆਨ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਕਾਲੀ ਦਲ ਤੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਰਿਹਾਈ ਮਾਮਲੇ ਚ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਵੀ ਦੋ ਟੁੱਕ ਅਕਾਲੀ ਦਲ ਸੁਣ ਚੁੱਕਾ ਹੈ ਪਰ ਹੁਣ ਐਸਜੀਪੀਸੀ ਸਮੇਤ ਅਕਾਲੀ ਦਲ ਇਸ ਮਾਮਲੇ ਤੇ ਭੰਡੀ ਪ੍ਰਚਾਰ ਕਰ ਰਿਹਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਐਸਜੀਪੀਸੀ ਸਮੇਤ ਅਕਾਲੀ ਦਲ ਉਹਨਾਂ ਦੇ ਖਿਲਾਫ ਪਿੰਡਾਂ ਵਿੱਚ ਵਿਰੋਧ ਕਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਤੇ ਉਹਨਾਂ ਤੇ ਹਮਲਾ ਕਰਾਉਣ ਦੀ ਕੋਸ਼ਿਸ਼ ਤਹਿਤ ਧਮਕੀਆਂ ਮਿਲ ਰਹੀਆਂ ਹਨ।

‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ

ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਇਸ ਮਾਮਲੇ ਵਿੱਚ ਉਹ ਕਾਨੂੰਨ ਦਾ ਸਹਾਰਾ ਲੈਣਗੇ ਤਾਂ ਦੂਜੇ ਪਾਸੇ ਉਹਨਾਂ ਕਿਹਾ ਕਿ 2024 ਦੀਆਂ ਚੋਣਾਂ ਵਿੱਚ ਰਾਜੋਆਣਾ ਮਾਮਲੇ ਚ ਉਹ ਅਕਾਲੀ ਦਲ ਦੇ ਨਾਲ ਆਰ ਪਾਰ ਦੀ ਲੜਾਈ ਲੜਨਗੇ। ਉਹਨਾਂ ਕਿਹਾ ਕਿ ਬੇਸ਼ੱਕ ਸੁਖਬੀਰ ਬਾਦਲ ਸਮੇਤ ਕੋਈ ਵੀ ਲੀਡਰ ਉਹਨਾਂ ਦੇ ਮੁਕਾਬਲੇ ਖੜਾ ਦਿੱਤਾ ਜਾਵੇ ਉਹ ਅਮਨ ਸ਼ਾਂਤੀ ਦੇ ਲਈ ਵੋਟਾਂ ਮੰਗਣਗੇ ਅਤੇ ਅਕਾਲੀ ਦਲ ਬੇਸ਼ੱਕ ਰਾਜੋਵਾਣਾ ਮਾਮਲੇ ਤੇ ਵੋਟਾਂ ਮੰਗੇ ਜੇਕਰ ਮੇਰੀ ਜਿੱਤ ਹੋਈ ਤਾਂ ਸਮਝੋ ਲੋਕ ਅਮਨ ਸ਼ਾਂਤੀ ਦੇ ਨਾਲ ਹਨ।

spot_img
spot_img
spot_img

Share post:

Popular

More like this
Related

Bathinda Police ਦੀ ਮੁਸਤੈਦੀ ਨਾਲ ਚੋਰੀ ਹੋਈ ਐਕਟਿਵਾ ਬਰਾਮਦ

Bathinda News:Bathinda Police ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਜਨਤਕ...

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...