ਚੰਡੀਗੜ੍ਹ: ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਪੰਧੇਰ ਨੇ ਦੱਸਿਆ ਕਿ ਐਂਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕਿ ਸੱਬ ਕੁਝ ਬੰਦ ਰਹੇਗਾ। ਪੰਧੇਰ ਵੱਲੋਂ ਇਹ ਸੰਦੇਸ਼ ਇਕ ਵੀਡੀਓ ਜਾਰੀ ਕਰਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੈਟਰੋਲ ਪੰਪ, ਗੈਸ ਏਜੰਸੀਆਂ, ਰੇਲ ਸੇਵਾਵਾਂ ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਦੁਕਾਨਾਂ ਦੇ ਸ਼ਟਰ ਬੰਦ ਰਹਿਣਗੇ।
ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ, ਡੱਲੇਵਾਲ ਨਾਲ ਹੋ ਸਕਦੀ ਹੈ ਗੱਲਬਾਤ
ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਜਾਵੇਗਾ ਭਾਵੇਂ ਉਹ ਮੈਡੀਕਲ ਸੇਵਾਵਾਂ ਹੋਣ, ਵਿਆਹਾਂ-ਸ਼ਾਦੀਆਂ ਦਾ ਪ੍ਰੋਗਰਾਮ, ਏਅਰਪੋਰਟ ਦੀਆਂ ਜ਼ਰੂਰੀ ਸੇਵਾਵਾਂ ਚੱਲਦੀਆਂ ਰਹਿਣਗੀਆਂ। ਕਿਸੇ ਬੱਚੇ ਦੀ ਇੰਟਰਵੀਊ ਹੋਵੇ ਤਾਂ ਉਸ ਨੂੰ ਵੀ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਇਸ ਨੂੰ ਸਹਿਯੋਗ ਦੇਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਮੋਦੀ ਸਰਕਾਰ ਦੇ ਨਾਲ ਹਨ।