ਬਾਗੀ ਆਗੂ ਗੁਰਪ੍ਰਤਾਪ ਵਡਾਲਾ ਵੱਲੋਂ ਬਾਦਲ ਧੜੇ ਦੀ ਭਰਤੀ ਮੁਹਿੰਮ ਦਾ ‘ਨਿਗਰਾਨ’ ਲੱਗਣ ਤੋਂ ਕੋਰੀ ਨਾਂਹ

0
205

ਚੰਡੀਗੜ੍ਹ, 24 ਜਨਵਰੀ: ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਵੱਲੋਂ ਬਾਗੀ ਧੜੇ ਦੇ ਆਗੂਆਂ ਨੂੰ ਭਰਤੀ ਮੁਹਿੰਮ ’ਚ ਸ਼ਾਮਲ ਕਰਨ ਦੀ ਵਿੱਢੀ ਮੁਹਿੰਮ ਵਿਚ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼ਾਮਲ ਹੋਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਡਾ ਦਲਜੀਤ ਸਿੰਘ ਚੀਮਾ ਵੱਲੋਂ ਸ਼ੋਸਲ ਮੀਡੀਆ ਰਾਹੀ ਪਾਰਲੀਮਾਨੀ ਬੋਰਡ ਦੇ ਫੈਸਲੇ ਨੂੰ ਜਨਤਕ ਕਰਨ ਤੋਂ ਬਾਅਦ ਹੁਣ ਸ: ਵਡਾਲਾ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਬਾਦਲ ਧੜੇ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਦਾ ਹਿੱਸਾ ਬਣਨ ਤੋਂ ਇੰਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ ਵਕੀਲ ‘ਤੇ ਦਿਨ-ਦਿਹਾੜੇ ਗੋ.ਲੀ+ਬਾਰੀ; ਹਸਪਤਾਲ ਦਾਖਲ, ਦੇਖੋ ਵੀਡਿਓ

ਉਨ੍ਹਾਂ ਦਾਅਵਾ ਕੀਤਾ ਹੈ ਕਿ ‘‘ ਇਹ ਭਰਤੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਤਹਿਤ ਬਣਾਈ ਕਮੇਟੀ ਰਾਹੀਂ ਹੋਣੀ ਚਾਹੀਦੀ ਹੈ, ਜਿਸਦੇ ਚੱਲਦੇ ਉਹ ਅਕਾਲੀ ਲੀਡਰਸ਼ਿਪ ਵੱਲੋਂ ਕੀਤੀ ਜਾ ਰਹੀ ਭਰਤੀ ਮੁਹਿੰਮ ਦਾ ਹਿੱਸਾ ਨਹੀਂ ਬਣਨਗੇ। ’’ ਆਪਣੇ ਬਿਆਨ ਵਿਚ ਸ: ਵਡਾਲਾ ਨੇ ਅਕਾਲੀ ਲੀਡਰਸ਼ਿਪ ਨੂੰ ਇਹ ਵੀ ਸੁਨੇਹਾ ਦਿੱਤਾ ਹੈ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਬਾਗੀ ਹੋ ਕੇ ਇਹ ਭਰਤੀ ਨਾ ਕਰਨ, ਕਿਉਂਕਿ ਇਸਨੂੰ ਸੰਗਤ ਨੇ ਮਾਨਤਾ ਨਹੀਂ ਦੇਣੀ ਹੈ। ਉਨ੍ਹਾਂ ਕਿਹਾ ਕਿ ਮੈਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਬਾਹਰ ਨਹੀਂ ਜਾ ਸਕਦ ਹਾਂ।

ਇਹ ਵੀ ਪੜ੍ਹੋ ਅਕਾਲੀ ਦਲ ਬਾਗੀਆਂ ਨੂੰ ‘ਪਲੋਸਣ’ ਲੱਗਿਆ; ਵਡਾਲਾ ਨੂੰ ਲਗਾਇਆ ਫਰੀਦਕੋਟ ਦਾ ਨਿਗਰਾਨ

ਜਿਸਦੇ ਚੱਲਦੇ ਅਕਾਲੀ ਦਲ ਵੱਲੋਂ ਕੀਤੇ ਐਲਾਨ ਨਾਲ ਉਸਦਾ ਕੋਈ ਸਬੰਧ ਨਹੀਂ ਹੈ। ਜਥੇਦਾਰ ਵਡਾਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਪੁਨਰਗਠਨ ਅਤੇ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਹਰਜਿੰਦਰ ਸਿੰਘ ਧਾਮੀ ਨੂੰ ਇਸ ਕਮੇਟੀ ਦੀ ਮੀਟਿੰਗ ਸੱਦਣ ਦੀ ਅਪੀਲ ਕੀਤੀ ਹੈ ਤਾਂ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਕੰਮ ਸੁਰੂ ਹੋ ਸਕੇ। ਉਨ੍ਹਾਂ ਅਖ਼ੀਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਰ ਆਗੂ ਤੇ ਵਰਕਰ ਨੂੰ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਮਿਆਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here