ਚੰਡੀਗੜ੍ਹ, 19 ਜੁਲਾਈ: ਇੱੱਕ ਪਾਸੇ ਜਿੱਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਹਰਿਆਣਾ ਸਰਕਾਰ ਸ਼ੰਭੂ ਬਾਰਡਰ ਨੂੰ ਆਮ ਲੋਕਾਂ ਲਈ ਖ਼ੋਲਣ ਤੋਂ ਰੋਕਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਰਹੀ ਹੈ, ਉਥੇ ਦੂਜੇ ਪਾਸੇ ਸੂਬੇ ਦੀ ਭਾਜਪਾ ਸਰਕਾਰ ਨੇ ਹੁਣ ਉਨ੍ਹਾਂ ਅੱਧੀ ਦਰਜ਼ਨ ਦੇ ਕਰੀਬ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ, ਜਿੰਨ੍ਹਾਂ ਦੇ ਵੱਲੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕਣ ਵਿਚ ਵੱਡੀ ਭੂਮਿਕਾ ਨਿਭਾਈ ਸੀ। ਇੱਕ ਵੱਡੇ ਅੰਗਰੇਜੀ ਅਖ਼ਬਾਰ ਅਤੇ ਕੁੱਝ ਹੋਰਨਾਂ ਮੀਡੀਆ ਵਿਚ ਸਾਹਮਣੇ ਆਈਆਂ ਰੀਪੋਰਟਾਂ ਮੁਤਾਬਕ ਹਰਿਆਣਾ ਸਰਕਾਰ ਵੱਲੋਂ ਜਿੰਨ੍ਹਾਂ ਪੁਲਿਸ ਅਫ਼ਸਰਾਂ ਦੇ ਨਾਮ ਸਭ ਤੋਂ ਵੱਡੇ ਅਵਾਰਡ ਲਈ ਸਿਫ਼ਾਰਿਸ਼ ਕੀਤੇ ਹਨ, ਉਨ੍ਹਾਂ ਵਿਚ ਆਈਪੀਐਸ ਸਿਬਾਸ਼ ਕਬੀਰਰਾਜ਼ ਆਈ.ਜੀ, ਜਸ਼ਨਦੀਪ ਸਿੰਘ ਰੰਧਾਵਾ ਐਸਐਸਪੀ ਅਤੇ ਸੁਮਿਤ ਕੁਮਾਰ ਤੋਂ ਇਲਾਵਾ ਹਰਿਆਣਾ ਪੁਲਿਸ ਸਰਵਿਸ ਦੇ ਨਰੇਂਦਰ ਸਿੰਘ, ਰਾਮ ਕੁਮਾਰ ਅਤੇ ਅਮਿਤ ਭਾਟੀਆ ਦਾ ਨਾਮ ਵੀ ਸ਼ਾਮਲ ਕੀਤਾ ਹੈ।
ਪਾਣੀ ਦੀ ਵਾਰੀ ਨੂੰ ਲੈਕੇ ਚੱਲੀਆਂ ਗੋ.ਲੀਆਂ, ਪਿਊ-ਪੁੱਤ ਦੀ ਹੋਈ ਮੌਤ
ਰੀਪੋਰਟਾਂ ਮੁਤਾਬਕ ਇੰਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਇਸ ਅਵਾਰਡ ਦੇ ਲਈ ਜੁਲਾਈ ਮਹੀਨੇ ਦੇ ਸ਼ੁਰੂ ਵਿਚ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਇੰਨ੍ਹਾਂ ਪੁਲਿਸ ਅਧਿਕਾਰੀਆਂ ਦੀ ਪੰਜਾਬ ਦੇ ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕਣ ਵਿਚ ਵੱਡੀ ਭੂਮਿਕਾ ਰਹੀ ਹੈ। ਗੌਰਤਲਬ ਹੈ ਕਿ ਦਿੱਲੀ ਅੰਦੋਲਨ ਦੌਰਾਨ ਮੰਗੀਆਂ ਹੋਈਆਂ ਮੰਨੀਆਂ ਨੂੰ ਲਾਗੂ ਕਰਨ ਦੇ ਰੋਸ਼ ਵਜੋਂ ਕਿਸਾਨ ਜਥੇਬੰਦੀਆਂ ਨੇ ਮੁੜ ਦਿੱਲੀ ਕੂਚ ਦਾ ਸੱਦਾ ਦਿੱਤਾ ਸੀ। ਜਿਸਤੋਂ ਬਾਅਦ ਹਰਿਆਣਾ ਸਰਕਾਰ ਨੇ ਫ਼ਰਵਰੀ ਮਹੀਨੇ ਦੇ ਸ਼ੁਰੂ ਵਿਚ ਹੀ ਸ਼ੰਭੂ ਤੇ ਖ਼ਨੌਰੀ ਬਾਰਡਰ ਸਹਿਤ ਹੋਰਨਾਂ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਵੱਡੇ ਵੱਡੇ ਬੈਰੀਗੇਡ ਲਗਾ ਕੇ ਸੀਲ ਕਰ ਦਿੱਤਾ ਸੀ। ਜਿਸਦੇ ਕਾਰਨ ਸ਼ੰਭੂ ਅਤੇ ਖਨੌਰੀ ਉਪਰ ਵੱਡੀਆਂ ਝੜਪਾਂ ਹੋਈਆਂ ਸਨ। ਇੰਨ੍ਹਾਂ ਝੜਪਾਂ ਦੌਰਾਨ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ।
Share the post "ਕਿਸਾਨਾਂ ਨੂੰ ਬਾਰਡਰਾਂ ‘ਤੇ ਰੋਕਣ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਸਿਫ਼ਾਰਿਸ਼"