ਬਾਬਾ ਮਲਕੀਤ ਦਾਸ ਨੇ ਸਪੀਕਰ ਸੰਧਵਾਂ ਦੇ ਸਮੁੱਚੇ ਪਰਿਵਾਰ ਦੇ ਸੇਵਾ ਕਾਰਜਾਂ ਦੀ ਕੀਤੀ ਸ਼ਲਾਘਾ
ਕੋਟਕਪੂਰਾ, 29 ਮਾਰਚ :- ਬਾਬਾ ਕਾਲਾ ਮਹਿਰ ਬੀੜ ਸਿੱਖਾਂਵਾਲਾ ਕਮੇਟੀ ਦਾ ਪੁਨਰ ਗਠਨ ਕਰਦਿਆਂ ਪਰਮਜੀਤ ਸਿੰਘ ਪੰਮਾ ਸੰਧੂ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ। ਇਲਾਕੇ ਦੇ ਮੋਹਤਬਰ ਸੱਜਣਾ ਅਤੇ ਬਾਬਾ ਮਲਕੀਤ ਦਾਸ ਦੀ ਹਾਜਰੀ ਵਿੱਚ ਸਰਬਸੰਮਤੀ ਨਾਲ ਨਵੇਂ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ। ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਅਤੇ ਸ਼ਰਧਾਲੂਆਂ ਦੀ ਮੰਗ ਦੇ ਆਧਾਰ ’ਤੇ ਹੀ ਉਕਤ ਕਮੇਟੀ ਦਾ ਪੁਨਰ ਗਠਨ ਕਰਨ ਦੀ ਜਰੂਰਤ ਪਈ। ਉਹਨਾ ਕਿਹਾ ਕਿ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿੱਚ 9 ਅਪੈ੍ਰਲ ਨੂੰ ਲੱਗਣ ਵਾਲੇ ਭਾਰੀ ਜੋੜ ਮੇਲੇ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਤੇ ਹੁਣ ਨਵੀਂ ਕਮੇਟੀ ਦੀ ਦੇਖ-ਰੇਖ ਹੇਠ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਭਗਵੰਤ ਮਾਨ ਨੇ ਬੇਟੀ ਦਾ ਨਾਂ ‘ਨਿਆਮਤ ਕੌਰ ਮਾਨ’ ਰੱਖਿਆ, ਛੁੱਟੀ ਮਿਲਣ ਤੋਂ ਬਾਅਦ ਪੁੱਜੇ ਘਰ
ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਸੰਧੂ ਨੂੰ ਪ੍ਰਧਾਨ ਚੁਣਨ ਦੇ ਨਾਲ ਨਾਲ ਹਰਬੰਸ ਸਿੰਘ, ਗੁਰਭਜਨ ਸਿੰਘ, ਕਰਨਬੀਰ ਸਿੰਘ, ਗੁਰਾਂਦਿੱਤਾ ਸਿੰਘ ਸੰਧੂ, ਸੰਦੀਪ ਸਿੰਘ ਘਾਰੂ, ਸੁਰਿੰਦਰ ਸਿੰਘ ਸਿੱਖਾਂਵਾਲਾ, ਕੇਵਲ ਸਿੰਘ ਆਦਿਕ ਨੂੰ ਅਹੁਦੇਦਾਰਾਂ ਵਜੋਂ ਚੁਣਿਆ ਗਿਆ। ਬਾਬਾ ਮਲਕੀਤ ਦਾਸ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਾਫ ਸੁਥਰੇ ਅਕਸ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਭਾਵੇਂ ਸਪੀਕਰ ਸੰਧਵਾਂ ਦੇ ਸਮੁੱਚੇ ਪਰਿਵਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਲਗਾਤਾਰ ਜਾਰੀ ਹਨ ਪਰ ਐਨੀ ਵੱਡੀ ਤਾਕਤ ਮਿਲਣ ਦੇ ਬਾਵਜੂਦ ਵੀ ਸਪੀਕਰ ਸੰਧਵਾਂ ਨੇ ਕਦੇ ਆਪਣੇ-ਬਿਗਾਨੇ ਵਿੱਚ ਕੋਈ ਫ਼ਰਕ ਨਹੀਂ ਸਮਝਿਆ,
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਤੀ ਸਫ਼ਾਈ, ਨਹੀਂ ਛੱਡਣਗੇ ਪਾਰਟੀ
ਹਰ ਤਰਾਂ ਦੀ ਧੜੇਬੰਦੀ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਿੱਥੇ ਹਲਕੇ ਦੇ ਵਿਕਾਸ ਵੱਲ ਧਿਆਨ ਦਿੱਤਾ, ਉੱਥੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕਰਨ ਦੀ ਕੌਸ਼ਿਸ਼ ਕੀਤੀ। ਨਵ-ਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਪੰਮਾ ਸੰਧੂ ਨੇ ਸਪੀਕਰ ਸੰਧਵਾਂ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਬਾਬਾ ਮਲਕੀਤ ਦਾਸ ਜੀ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਬਾਬਾ ਕਾਲਾ ਮਹਿਰ ਜੀ ਦੀ ਜਗਾ ਨੂੰ ਹੋਰ ਸੁੰਦਰ ਬਣਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਖਵੰਤ ਸਿੰਘ ਸਰਾਂ ਜਿਲਾ ਯੂਥ ਪ੍ਰਧਾਨ, ਡਾ. ਰਾਜਪਾਲ ਸਿੰਘ ਢੁੱਡੀ, ਗੁਰਮੀਤ ਸਿੰਘ ਧੂਰਕੋਟ, ਸੰਦੀਪ ਸਿੰਘ ਕੰਮੇਆਣਾ, ਜਸਵਿੰਦਰ ਸਿੰਘ ਬਰਾੜ, ਅਭੈ ਸਿੰਘ ਢਿੱਲੋਂ, ਜਗਸੀਰ ਸਿੰਘ, ਬੱਬੂ ਸਿੰਘ ਪੱਕਾ, ਲਖਵਿੰਦਰ ਸਿੰਘ ਢਿੱਲੋਂ ਗੱਗੀ ਸਿੰਘ ਸਿਰਸਿੜੀ, ਮਿਹਰ ਸਿੰਘ ਚੰਨੀ, ਜਸਪ੍ਰੀਤ ਸਿੰਘ ਚਾਹਲ, ਹਰਵਿੰਦਰ ਸਿੰਘ ਨੱਥੇਵਾਲਾ, ਭਜਨ ਸਿੰਘ ਭਾਣਾ, ਗੁਰਮੇਲ ਸਿੰਘ ਭਾਣਾ, ਹਰਪ੍ਰੀਤ ਸਿੰਘ ਮੁਹਾਰ ਆਦਿ ਵੀ ਹਾਜਰ ਸਨ।
Share the post "‘ਬਾਬਾ ਕਾਲਾ ਮਹਿਰ’ ਕਮੇਟੀ ਦਾ ਪੁਨਰ ਗਠਨ, ਪਰਮਜੀਤ ਸਿੰਘ ਪੰਮਾ ਸੰਧੂ ਬਣੇ ਪ੍ਰਧਾਨ"