ਚੰਡੀਗੜ੍ਹ, 15 ਜੂਨ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਕ ਅਜਿਹਾ ਨੇਤਾ ਮਿਲਿਆ ਹੈ, ਜੋ ਲਗਾਤਾਰ ਲੋਕਾਂ ਦੀ ਭਲਾਈ ਲਈ ਪ੍ਰਧਾਨ ਸੇਵਕ ਵੱਜੋਂ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਅੱਜ ਅੰਬਾਲਾ ਸ਼ਹਿਰ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਬੋਲ ਰਹੇ ਸਨ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਪਿਛਲੇ 10 ਸਾਲ ਵਿਚ ਰਿਕਾਡ ਤੋੜ ਵਿਕਾਸ ਦੇ ਕੰਮ ਹੋਏ ਹਨ ਅਤੇ ਪੂਰੇ ਵਿਸ਼ਵ ਵਿਚ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਦਿੱਖ ਇਕ ਮਜ਼ਬੂਤ ਨੇਤਾ ਵੱਜੋਂ ਉਭਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਸੱਚੇ ਦੋਸਤ ਹਨ,
ਹਰਿਆਣਾ ਭਾਜਪਾ ਦੀ ਬੁਲਾਰਨ ਨੇਹਾ ਧਵਨ ਨੇ ਕੇਂਦਰੀ ਮੰਤਰੀ ਬਣਨ ‘ਤੇ ਮਨੋਹਰ ਲਾਲ ਨੂੰ ਦਿੱਤੀ ਵਧਾਈ
ਜਿੰਨ੍ਹਾਂ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲਦੇ ਹੀ ਪਹਿਲਾ ਕੰਮ 20,000 ਕਰੋੜ ਰੁਪਏ ਦੀ ਰਕਮ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਦੇ ਖਾਤੇ ਵਿਚ ਪਾਉਣ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੂਰੇ ਸੂਬੇ ਵਿਚ ਜਿਲਾ ਤੇ ਉਪ ਮੰਡਲ ਪੱਧਰ ’ਤੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਵੇਰੇ 9 ਤੋਂ 11 ਵਜੇ ਤਕ ਹਰੇਕ ਕੰਮ ਵਾਲੇ ਦਿਨ ਵਿਚ ਹਲ ਕੈਂਪ ਆਯੋਜਿਤ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬੇ ਦੀ ਡਬਲ ਇੰਜਨ ਦੀ ਸਰਕਾਰ ਗਰੀਬ ਦੇ ਨਾਲ-ਨਾਲ ਹਰੇਕ ਵਰਗ ਦੇ ਵਕੀਲ ਲਈ ਕੰਮ ਕਰ ਰਹੀ ਹੈ। ਇਸ ਮੌਕੇ ’ਤੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ, ਭਾਜਪਾ ਸੂਬਾ ਡਿਪਟੀ ਪ੍ਰਧਾਨ ਬੰਤੋ ਕਟਾਰਿਆ ਸਮੇਤ ਵੱਡੀ ਗਿਣਤੀ ਵਿਚ ਮੰਨੇ-ਪ੍ਰਮੰਨੇ ਲੋਕ ਹਾਜਿਰ ਰਹੇ।
Share the post "ਮੋਦੀ ਦੀ ਅਗਵਾਈ ’ਚ ਪਿਛਲੇ 10 ਸਾਲਾਂ ਵਿਚ ਦੇਸ ਵਿਚ ਹੋਏ ਰਿਕਾਰਡਤੋੜ ਵਿਕਾਸ ਦੇ ਕੰਮ: ਮੁੱਖ ਮੰਤਰੀ"